|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਚੀਮਾਂ ਨੇ ਪੰਚਾਇਤਾਂ ਸਮਾਰਟ ਵਿਲੇਜ ਸਕੀਮ ਤਹਿਤ ਦਿੱਤੇ ਕਰੋੜਾਂ ਦੀ ਰਾਸ਼ੀ ਦੇ ਚੈਕ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਪਿੰਡਾਂ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਖਾਲੂ ਦੀ ਦਾਣਾ ਮੰਡੀ ਵਿਚ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਢਿੱਲਵਾਂ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਲਈ ਪਿੰਡਾਂ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਹ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਖਾਲੂ ਦੀ ਦਾਣਾ ਮੰਡੀ ਵਿਚ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਢਿੱਲਵਾਂ ਬਲਾਕ ਦੀਆਂ ਵੱਖ ਵੱਖ ਪੰਚਾਇਤਾਂ ਨੂੰ ਸਮਾਰਟ ਵਿਲੇਜ ਸਕੀਮ ਤਹਿਤ ਗਰਾਂਟਾਂ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ । ਇਸ ਮੌਕੇ ਤੇ ਬਾਬਾ ਦੀਪ ਸਿੰਘ ਨਗਰ , ਖੈੜਾ ਦੋਨਾ, ਖਾਲੂ, ਕੋਲੀਆਂਵਾਲ, ਢੁੱਡੀਆਂਵਾਲ, ਮਹਿਮਦਵਾਲ, ਸੈਫਲਾਬਾਦ, ਮਿਆਣੀ ਬੋਲਾ, ਕੋਲੀਆਂਵਾਲ ਨਵਾਂ, ਬਾਗੂਵਾਲ, ਉਚਾ, ਖਾਨਪੁਰ,ਖੈੜਾ ਬੇਟ, ਸੁਰਖਪੁਰ, ਬੂਹ ਸਮੇਤ ਵੱਡੀ ਗਿਣਤੀ ਵਿਚ ਪੰਚਾਇਤੀ ਨੂੰ ਵਿਕਾਸ ਕਾਰਜਾਂ ਲਈ ਚੈਕ ਦਿੱਤੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਵਿਧਾਇਕ ਚੀਮਾ ਨੇ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰਕੇ ਪਿੰਡਾਂ ਦੀ ਨੁਹਾਰ ਬਦਲਣ ਵਿਚ ਆਪਣਾ ਯੋਗਦਾਨ ਪਾਉਣ । ਇਸ ਮੌਕੇ ਜਿਲਾ ਪ੍ਰੀਸ਼ਦ ਮੈਂਬਰ ਆਸਾ ਸਿੰਘ ਵਿਰਕ, ਰਾਮੇਸ਼ ਡਡਵਿੰਡੀ, ਬਲਾਕ ਸੰਮਤੀ ਮੈਂਬਰ ਬੱਬੂ ਖੈੜਾ, ਕੁਲਵੀਰ ਸਿੰਘ ਖੈੜਾ, ਬਲਜਿੰਦਰ ਸਿੰਘ ਸਪੇਨ, ਬਲਾਕ ਸੰਮਤੀ ਮੈਂਬਰ ਪ੍ਰਭਦੀਪ ਰਤਨਪਾਲ, ਸਰਪੰਚ ਬਾਬਾ ਦੀਪ ਸਿੰਘ ਨਗਰ ਰੁਪਿੰਦਰ ਕੌਰ, ਪੰਚ ਗੁਰਮੀਤ ਕੌਰ, ਪੰਚ ਰਮਨਦੀਪ ਕੌਰ, ਪੰਚ ਦਵਿੰਦਰਪਾਲ ਕੌਰ, ਕ ਹਰਮਿੰਦਰ ਸਿੰਘ, ਕੁਲਦੀਪ ਸਿੰਘ, ਜਗੀਰ ਸਿੰਘ, ਰੂਪਲਾਲ, ਰਮਨਦੀਪ ਸਿੰਘ, ਪਰਮਿੰੰਦਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਨਿਸ਼ਾਨ ਸਿੰਘ, ਰਮਨਜੀਤ ਸਿੰਘ ਆਦਿ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!