|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ਼ਤਾਬਦੀ ਸਮਾਗਮਾਂ ਮੌਕੇ ਲੱਗਣ ਵਾਲੇ ਲੰਗਰਾਂ ਸਬੰਧੀ ਡੀ. ਸੀ ਅਤੇ ਵਿਧਾਇਕ ਚੀਮਾ ਵੱਲੋਂ ਸੰਤਾਂ-ਮਹਾਂਪੁਰਖਾਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿੱਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਅਤੇ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵੱਲੋਂ ਸੰਤ-ਮਹਾਂਪੁਰਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 3 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ ਚਾਹਲ) : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿੱਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਅਤੇ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵੱਲੋਂ ਸੰਤ-ਮਹਾਂਪੁਰਖਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਦੇ ਸਥਾਨਾਂ ਅਤੇ ਇਨਾਂ ਦੀ ਸੇਵਾ ਲੈਣ ਵਾਲੀਆਂ ਸ਼ਖਸੀਅਤਾਂ ਸਬੰਘੀ ਖਾਕਾ ਉਲੀਕਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇੰਜੀ: ਖਰਬੰਦਾ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ ਅਤੇ ਇਨਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨਾਂ ਕਿਹਾ ਕਿ ਇਸ ਮੌਕੇ ਦੇਸ਼-ਵਿਦੇਸ਼ ਤੋਂ 50 ਲੱਖ ਦੇ ਕਰੀਬ ਪਹੁੰਚਣ ਵਾਲੀਆਂ ਸੰਗਤਾਂ ਦੀ ਆਓ ਭਗਤ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਇਤਿਹਾਸਕ ਮੌਕੇ ਸੰਗਤਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਸ਼ਹਿਰ ਨੂੰ ਕਪੂਰਥਲਾ, ਲੋਹੀਆਂ ਅਤੇ ਅੰਮ੍ਰਿਤਸਰ ਵਾਲੇ ਪਾਸਿਆਂ ਤੋਂ ਜੋੜਦੇ ਸਥਾਨਾਂ 'ਤੇ 679 ਏਕੜ ਜਗਾ ਵਿਚ ਤਿੰਨ ਪੜਾਵਾਂ 'ਤੇ ਟੈਂਟ ਸਿਟੀ ਬਣਾਇਆ ਜਾ ਰਿਹਾ ਹੈ, ਜਿਸ ਵਿਚ ਸੰਗਤ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਇਥੇ ਹਰੇਕ ਤਰਾ ਦੀ ਸਹੂਲਤ ਉਪਲਬੱਧ ਹੋਵੇਗੀ, ਜਿਸ ਵਿਚ ਬੈੱਡ, ਬਾਥਰੂਮ, ਗਠੜੀ ਘਰ, ਮੈਡੀਕਲ ਸਹੂਲਤ, ਪੁਲਿਸ ਕੰਟਰੋਲ ਰੂਮ ਅਤੇ ਈ-ਵਹੀਕਲ ਆਦਿ ਸ਼ਾਮਿਲ ਹੋਣਗੇ। ਉਨਾਂ ਕਿਹਾ ਕਿ ਟੈਂਟ ਸਿਟੀ ਵਿਚ ਠਹਿਰਨ ਵਾਲਿਆਂ ਲਈ ਵਿਸ਼ੇਸ਼ ਪਹਿਚਾਣ ਪੱਤਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਬੱਸਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਆਨਲਾਈਨ ਬੁਕਿੰਗ ਦੀ ਸਹੂਲਤ ਵੀ ਹੋਵੇਗੀ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਲਈ ਦੇਸ਼-ਵਿਦੇਸ਼ ਵਿਚੋਂ ਆਉਣ ਵਾਲੇ ਮੀਡੀਆ ਦੀ ਸਹੂਲਤ ਲਈ ਵੀ ਸ਼ਾਨਦਾਰ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਇਤਿਹਾਸਕ ਤੇ ਵਿਸ਼ਵ ਪੱਧਰੀ ਸਮਾਗਮ ਲਈ ਬਹੁਤ ਥੋੜਾ ਸਮਾਂ ਬਾਕੀ ਹੈ, ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਸਾਨੂੰ ਸਾਰਿਆਂ ਨੂੰ ਦਿਨ-ਰਾਤ ਇਕ ਕਰਨਾ ਪਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਮਾਗਮ ਦੀ ਸਫਲਤਾ ਲਈ ਅਣਥੱਕ ਯਤਨ ਜਾਰੀ ਹਨ, ਪਰੰਤੂ ਇਹ ਯਤਨ ਸਭਨਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦੇ ਹਨ। ਉਨਾਂ ਕਿਹਾ ਕਿ ਸਮਾਗਮ ਦੇ ਮੱਦੇਨਜ਼ਰ ਹੁਣ ਤੋਂ ਹੀ ਸੁਲਤਾਨਪੁਰ ਆਉਣ ਵਾਲੀਆਂ ਸੰਗਤਾਂ ਦੀ ਆਮਦ ਵਿਚ ਭਾਰੀ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸ਼ੁਰੂ ਕੀਤੇ ਸਾਰੇ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਇਨਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸੰਤ-ਮਹਾਂਪੁਰਖਾਂ ਕੋਲੋਂ ਕੀਮਤੀ ਸੁਝਾਅ ਵੀ ਲਏ ਗਏ।

ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ, ਬਾਬਾ ਸਤਨਾਮ ਸਿੰਘ ਕਿਲਾ ਅਨੰਦਪੁਰ ਸਾਹਿਬ ਵਾਲੇ, ਬਾਬਾ ਕੁਲਵੰਤ ਸਿੰਘ ਹੋਖੋਵਾਲ ਵਾਲੇ, ਬਾਬਾ ਹਰਬੰਸ ਸਿੰਘ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਨਰਿੰਦਰ ਸਿੰਘ ਸੁਭਾਣੇ ਵਾਲੇ, ਬਾਬਾ ਅਨਭੋਲ ਸਿੰਘ ਦੀਵਾਨਾ, ਬਾਬਾ ਸੁਖਪਾਲ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਦਿਲਬਾਗ ਸਿੰਘ ਅਨੰਦਪੁਰ ਸਾਹਿਬ ਵਾਲੇ ਬਾਬਾ ਲੱਖਾ ਸਿੰਘ ਕੋਟੇ ਵਾਲੇ, ਬਾਬਾ ਮਹਿੰਦਰ ਸਿੰਘ ਭੜੀ ਵਾਲੇ, ਬਾਬਾ ਫੌਜਾ ਸਿੰਘ, ਬਾਬਾ ਰੇਸ਼ਮ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੰਤਪਾਲ ਸਿੰਘ ਲੋਹੀਆਂ, ਬਾਬਾ ਹਰਨੇਕ ਸਿੰਘ ਲੰਗਰਾਂ ਵਾਲੇ, ਬਾਬਾ ਸੁਲੱਖਣ ਸਿੰਘ, ਬਾਬਾ ਲਾਲ ਸਿੰਘ, ਬਾਬਾ ਰਣਜੀਤ ਸਿੰਘ ਤੋਂ ਇਲਾਵਾ ਅੰਤਰਿੰਗ ਕਮੇਟੀ ਮੈਂਬਰ ਜਥੇ. ਸ਼ਿੰਗਾਰਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲ ਤੇ ਸ. ਸਰਵਨ ਸਿੰਘ ਕੁਲਾਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਜਰਨੈਲ ਸਿੰਘ, ਹੈੱਡ ਗ੍ਰੰਥੀ ਸ. ਸੁਖਜੀਤ ਸਿੰਘ ਸਭਰਾਅ, ਸ. ਦਿਲਬਾਗ ਸਿੰਘ ਗਿੱਲ ਤੇ ਸ. ਗੁਰਦਿਆਲ ਸਿੰਘ ਖਾਲਸਾ ਆਦਿ ਮੌਜੂਦ ਸਨ। ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸ੍ਰੀਮਤੀ ਨਵਨੀਤ ਕੌਰ ਬੱਲ ਅਤੇ ਡਾ. ਚਾਰੂਮਿਤਾ, ਡੀ. ਐਸ. ਪੀ ਸ੍ਰੀ ਤੇਜਵੀਰ ਸਿਘ ਹੁੰਦਲ, ਤਹਿਸੀਲਦਾਰ ਸ੍ਰੀਮਤੀ ਸੀਮਾ ਸਿੰਘ, ਐਸ. ਐਚ. ਓ ਸ. ਬਿਕਰਮਜੀਤ ਸਿੰਘ, ਐਕਸੀਅਨ ਸ੍ਰੀ ਵਰਿੰਦਰ ਕੁਮਾਰ, ਸ. ਦਲਜੀਤ ਸਿੰਘ ਗਿੱਲ, ਸ੍ਰੀ ਸੰਦੀਪ ਸ੍ਰੀਧਰ, ਸ. ਅਜੀਤ ਸਿੰਘ, ਡੀ. ਐਮ. ਓ ਸ. ਸੁਖਜੀਤ ਸਿੰਘ ਮੋਮੀ, ਸਕੱਤਰ ਮਾਰਕੀਟ ਕਮੇਟੀ ਸ. ਜੁਗਰਾਜ ਪਾਲ ਸਿੰਘ ਸਾਹੀ ਆਦਿ ਸ਼ਾਮਿਲ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!