|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਕਰਵਾਏ ਸ਼ੁਰੂ

ਮੋਗਾ (ਰਾਘਵ) : ਆਮ ਆਦਮੀ ਪਾਰਟੀ ਦੇ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਅਤੇ ਵਾਰਡ ਵਾਸੀ ਵੀ ਰਹੇ ਮੌਜੂਦ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵੱਖ-ਵੱਖ ਵਾਰਡਾਂ 'ਚ ਵਿਕਾਸ ਕਾਰਜ ਕਰਵਾਏ ਸ਼ੁਰੂ
📷 NRI Post Desk

ਮੋਗਾ (ਰਾਘਵ) : ਆਮ ਆਦਮੀ ਪਾਰਟੀ ਦੇ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਣ ਜਾ ਰਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਅਤੇ ਵਾਰਡ ਵਾਸੀ ਵੀ ਰਹੇ ਮੌਜੂਦ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਆਈ ਹੈ ਉਦੋਂ ਤੋਂ ਲੋਕਾਂ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਅੱਜ ਵੀ ਅਸੀਂ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੱਖਾਂ ਰੁਪਏ ਦੀ ਨਾਲ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਮੋਗਾ ਦੀ ਇਕ ਧੀ ਇੰਦਰਪ੍ਰੀਤ ਕੌਰ ਜਿਸ ਨੇ ਪੂਰੀ ਦੁਨੀਆਂ ਵਿਚ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ, ਅੱਜ ਇਸ ਦੁਨੀਆ ਵਿਚ ਨਹੀਂ ਹੈ ਪ੍ਰੰਤੂ ਅਸੀਂ ਜੋ ਵਾਅਦਾ ਕੀਤਾ ਸੀ ਕਿ ਉਸਦੇ ਨਾਮ 'ਤੇ ਇਕ ਲਾਇਬਰੇਰੀ ਬਣਾਈ ਜਾਵੇਗੀ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ ਅਤੇ ਇਹ ਉਦਘਾਟਨ ਲੜਕੀ ਇੰਦਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਬਾਕੀ ਰਹਿੰਦੇ ਕੰਮ ਨੂੰ ਵੀ ਪੂਰੇ ਕਰਵਾਏ ਜਾਣਗੇ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!