|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਨੂੰਨ ਰੱਦ ਕਰ ਕਿਸਾਨਾਂ ਤੋਂ ਮਾਫ਼ੀ ਮੰਗੇ ਮੋਦੀ : ਗਹਿਲੋਤ

ਰਾਜਸਥਾਨ (ਦੇਵ ਇੰਦਰਜੀਤ) : ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ। ਗਹਿਲੋਤ ਨੇ ਟਵੀਟ ਕੀਤਾ,‘‘ਹਰਿਆਣਾ ਦੇ ਕਰਨਾਲ ’ਚ ਜਿਸ ਤਰ੍ਹਾਂ ਕਿਸਾਨਾਂ ਨਾਲ ਹਿੰਸਾ ਕੀਤੀ ਗਈ, ਉਹ ਨਿੰਦਾਯੋਗ ਹੈ। ਅਜਿਹੀਆਂ ਕਾਰਵਾਈਆਂ

NRI Post Desk · 1913 ਦਿਨ ਪਹਿਲਾਂ · ਅੱਪਡੇਟ 1913 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਨੂੰਨ ਰੱਦ ਕਰ ਕਿਸਾਨਾਂ ਤੋਂ ਮਾਫ਼ੀ ਮੰਗੇ ਮੋਦੀ : ਗਹਿਲੋਤ
📷 NRI Post Desk

ਰਾਜਸਥਾਨ (ਦੇਵ ਇੰਦਰਜੀਤ) : ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ ’ਚ ਕਿਸਾਨਾਂ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗੇ। ਗਹਿਲੋਤ ਨੇ ਟਵੀਟ ਕੀਤਾ,‘‘ਹਰਿਆਣਾ ਦੇ ਕਰਨਾਲ ’ਚ ਜਿਸ ਤਰ੍ਹਾਂ ਕਿਸਾਨਾਂ ਨਾਲ ਹਿੰਸਾ ਕੀਤੀ ਗਈ, ਉਹ ਨਿੰਦਾਯੋਗ ਹੈ। ਅਜਿਹੀਆਂ ਕਾਰਵਾਈਆਂ ਨਾਲ ਦੇਸ਼ਭਰ ’ਚ ਕਿਸਾਨਾਂ ਨੂੰ ਭੜਕਾਉਣ ਦਾ ਮਾਹੌਲ ਬਣਾਇਆ ਜਾ ਰਿਹਾ ਹੈ।’’

ਸੰਬੰਧਿਤ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਅਤੇ ਉੱਪ ਮੁੱਖਮੰਤਰੀ ਵੱਖ-ਵੱਖ ਤਰ੍ਹਾਂ ਦੇ ਬਿਆਨ ਦੇ ਰਹੇ ਹਨ, ਜਿਸ ਦਾ ਕੋਈ ਅਰਥ ਹੀ ਨਹੀਂ ਨਿਕਲ ਰਿਹਾ ਹੈ। ਉਨ੍ਹਾਂ ਲਿਖਿਆ ਕਿ ਹਰਿਆਣਾ ਸਰਕਾਰ ਦੇ ਅਧਿਕਾਰੀ ਕਿਸਾਨਾਂ ’ਤੇ ਹਿੰਸਕ ਕਾਰਵਾਈ ਦੇ ਨਿਰਦੇਸ਼ ਦੇ ਰਹੇ ਹਨ, ਜਿਸ ’ਤੇ ਪੂਰੇ ਦੇਸ਼ ’ਚ ਪ੍ਰਤੀਕਿਰਿਆ ਹੋ ਰਹੀ ਹੈ ਪਰ ਅਜਿਹੇ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ ਹੈ।

ਗਹਿਲੋਤ ਅਨੁਸਾਰ, ਮੋਦੀ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈ ਕੇ ਤੁਰੰਤ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਤੋਂ ਮੁਆਫ਼ੀ ਮੰਗਣ।’’ ਦੱਸਣਯੋਗ ਹੈ ਕਿ ਕਈ ਜਗ੍ਹਾ ਕਿਸਾਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!