|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਿੰਨ ਤਲਾਕ 'ਤੇ ਮੋਦੀ ਸਰਕਾਰ ਦਾ ਸਰਜੀਕਲ ਸਟ੍ਰਾਈਕ, ਬਿਲ ਪਾਸ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤਿੰਨ ਤਲਾਕ ਬਿੱਲ ਰਾਜ ਸਭਾ 'ਚ ਪਾਸ ਹੋ ਚੁੱਕਾ ਹੈ। ਪਹਿਲਾਂ ਇਹ ਬਿਲ ਲੋਕ ਸਭਾ 'ਚ ਪਾਸ ਹੋਇਆ ਸੀ, ਜਿਸ ਤੋਂ ਬਾਅਦ ਇਸ ਨੂੰ ਪਾਸ ਹੋਣ ਲਈ ਰਾਜ ਸਭਾ 'ਚ ਭੇਜਿਆ ਗਿਆ ਸੀ। ਬਿਲ ਦੇ ਪੱਖ 'ਚ 99 ਅਤੇ ਵਿਰੋਧ 'ਚ 84 ਵੋਟਾਂ ਪਈਆਂ। ਹੁਣ ਇਸ ਬਿਲ ਨੂੰ ਰਾਸ਼ਟਰਪਤੀ ਕੋਲ ਪਾਸ ਹੋਣ ਲਈ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਰਾਜ ਸਭਾ 'ਚ ਤਿੰਨ ਤਲਾਕ ਬ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਤਿੰਨ ਤਲਾਕ ਬਿੱਲ ਰਾਜ ਸਭਾ 'ਚ ਪਾਸ ਹੋ ਚੁੱਕਾ ਹੈ। ਪਹਿਲਾਂ ਇਹ ਬਿਲ ਲੋਕ ਸਭਾ 'ਚ ਪਾਸ ਹੋਇਆ ਸੀ, ਜਿਸ ਤੋਂ ਬਾਅਦ ਇਸ ਨੂੰ ਪਾਸ ਹੋਣ ਲਈ ਰਾਜ ਸਭਾ 'ਚ ਭੇਜਿਆ ਗਿਆ ਸੀ। ਬਿਲ ਦੇ ਪੱਖ 'ਚ 99 ਅਤੇ ਵਿਰੋਧ 'ਚ 84 ਵੋਟਾਂ ਪਈਆਂ। ਹੁਣ ਇਸ ਬਿਲ ਨੂੰ ਰਾਸ਼ਟਰਪਤੀ ਕੋਲ ਪਾਸ ਹੋਣ ਲਈ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਰਾਜ ਸਭਾ 'ਚ ਤਿੰਨ ਤਲਾਕ ਬਿਲ ਨੂੰ ਸਿਲੈਕਟ ਕਮੇਟੀ ਦੇ ਕੋਲ ਭੇਜਣ ਦਾ ਪ੍ਰਸਤਾਵ ਵੋਟਿੰਗ ਤੋਂ ਬਾਅਦ ਡਿੱਗ ਗਿਆ ਸੀ।

ਸੰਬੰਧਿਤ ਖ਼ਬਰਾਂ

ਬਿਲ ਦਾ ਵਿਰੋਧ ਕਰਨ ਵਾਲੀਆਂ ਕਈ ਪਾਰਟੀਆਂ ਵੋਟਿੰਗ ਦੇ ਦੌਰਾਨ ਰਾਜਸਭਾ ਤੋਂ ਵਾਕ-ਆਉਟ ਕਰ ਗਈਆਂ ਸਨ। ਇਸ ਬਿਲ 'ਚ ਤਿੰਨ ਤਲਾਕ ਨੂੰ ਗ਼ੈਰ-ਕਾਨੂੰਨੀ ਬਣਾਉਂਦਿਆਂ 3 ਸਾਲ ਦੀ ਸਜ਼ਾ ਅਤੇ ਜੁਰਮਾਨਾ ਸ਼ਾਮਿਲ ਹੈ। ਤਿੰਨ ਤਲਾਕ ਬਿਲ 26 ਜੁਲਾਈ ਨੂੰ ਇਸੇ ਸੈਸ਼ਨ ਦੌਰਾਨ ਪਾਸ ਹੋ ਚੁੱਕਾ ਹੈ। ਮੋਦੀ ਸਰਕਾਰ ਪਹਿਲੀ ਵਾਰ ਸੱਤਾ 'ਚ ਆਉਣ ਤੋਂ ਬਾਅਦ ਤੋਂ ਹੀ ਇਹ ਬਿਲ ਪਾਸ ਕਰਵਾਉਣ ਦੀਆਂ ਕੋਸ਼ਿਸ਼ਾਂ 'ਚ ਜੁਟੀ ਸੀ।

ਪਿਛਲੀ ਵਾਰ ਇਹ ਲੋਕ ਸਭਾ 'ਚ ਤਾਂ ਪਾਸ ਹੋ ਗਿਆ ਸੀ ਪਰ ਰਾਜ ਸਭਾ 'ਚ ਪਾਸ ਨਹੀਂ ਹੋ ਪਾਇਆ ਸੀ। ਇਸ ਵਾਰ ਬਿਲ 'ਚ ਕੁਝ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਇਹ ਬਿਲ ਪੇਸ਼ ਕੀਤਾ ਗਿਆ। ਹਾਲਾਂਕਿ, ਇਸ ਵਾਰ ਸਰਕਾਰ ਨੇ ਰਾਜ ਸਭਾ 'ਚ ਇਹ ਬਿਲ ਪਾਸ ਕਰਵਾ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!