|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਗੈਸ, ਪੈਟਰੋਲ ਅਤੇ ਡੀਜ਼ਲ ਦੇ ਕਮਾਈ ਦਾ ਹਿਸਾਬ ਦਵੇ ਮੋਦੀ ਸਰਕਾਰ : ਰਾਹੁਲ ਗਾਂਧੀ

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਵਿਚ ਸਰਕਾਰ ਨੇ 23 ਲੱਖ ਕਰੋੜ ਰੁਪਏ ਕਮਾਏ ਹਨ ਪਰ ਇਹ ਪੈਸਾ ਕਿੱਥੇ ਗਿਆ, ਇਸ ਦਾ ਕਿਤੇ ਕੋਈ ਹਿਸਾਬ ਨਹੀਂ ਹੈ। ਰਾਹੁਲ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਰਸੋ

NRI Post Desk · 1912 ਦਿਨ ਪਹਿਲਾਂ · ਅੱਪਡੇਟ 1912 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੈਸ, ਪੈਟਰੋਲ ਅਤੇ ਡੀਜ਼ਲ ਦੇ ਕਮਾਈ ਦਾ ਹਿਸਾਬ ਦਵੇ ਮੋਦੀ ਸਰਕਾਰ : ਰਾਹੁਲ ਗਾਂਧੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਵਿਚ ਸਰਕਾਰ ਨੇ 23 ਲੱਖ ਕਰੋੜ ਰੁਪਏ ਕਮਾਏ ਹਨ ਪਰ ਇਹ ਪੈਸਾ ਕਿੱਥੇ ਗਿਆ, ਇਸ ਦਾ ਕਿਤੇ ਕੋਈ ਹਿਸਾਬ ਨਹੀਂ ਹੈ। ਰਾਹੁਲ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਵੱਧ ਰਹੀਆਂ ਹਨ ਅਤੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਰਾਹੁਲ ਨੇ ਅੱਗੇ ਕਿਹਾ ਕਿ ਕੌਮਾਂਤਰੀ ਬਜ਼ਾਰ ਵਿਚ ਇਨ੍ਹਾਂ ਤਿੰਨੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘੱਟ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ 2014 ’ਚ ਗੈਸ ਸਿਲੰਡਰ 410 ਰੁਪਏ ਵਿਚ ਆਉਂਦਾ ਸੀ, ਜੋ ਹੁਣ 116 ਫ਼ੀਸਦੀ ਵੱਧ ਕੇ 885 ਦਾ ਹੋ ਗਿਆ ਹੈ। ਇਸ ਤਰ੍ਹਾਂ ਨਾਲ 2014 ’ਚ ਪੈਟਰੋਲ 71 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ 41 ਫ਼ੀਸਦੀ ਵੱਧ ਕੇ 101 ਰੁਪਏ ਹੋ ਗਿਆ। ਡੀਜ਼ਲ 2014 ’ਚ 57 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ 55 ਫ਼ੀਸਦੀ ਵੱਧ ਕੇ 88 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!