|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਰੰਗੇ Modi ਦੇ ਰੰਗ 'ਚ ਕਿਹਾ Modi ਹੈ ਤੋ ਮੁਮਕਿਨ ਹੈ..!

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਵਿਦੇਸ਼ ਮੰਤਰੀ ਪੋਂਪੀਓ ਮੋਦੀ ਦੇ ਰੰਗ 'ਚ ਰੰਗੇ ਦਿਸੇ ਓਹਨਾ ਨੇ ਭਾਜਪਾ ਦੇ ਨਾਅਰੇ ਮੋਦੀ ਹੈ ਤਾਂ ਮੁਮਕਿਨ ਹੈ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਤਾਰੀਫ਼ ਕੀਤੀ ਹੈ। ਪੋਂਪੀਓ 24 ਜੂਨ ਨੂੰ ਭਾਰਤ ਦੌਰੇ 'ਤੇ ਆਉਣ ਵਾਲੇ ਹਨ। ਪੋਂਪੀਓ ਨੇ ਬੁਧਵਾਰ ਨੂੰ ਭਾਰਤ-ਅਮਰੀਕਾ ਵਪਾਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਵਿਦੇਸ਼ ਮੰਤਰੀ ਪੋਂਪੀਓ ਮੋਦੀ ਦੇ ਰੰਗ 'ਚ ਰੰਗੇ ਦਿਸੇ ਓਹਨਾ ਨੇ ਭਾਜਪਾ ਦੇ ਨਾਅਰੇ ਮੋਦੀ ਹੈ ਤਾਂ ਮੁਮਕਿਨ ਹੈ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਤਾਰੀਫ਼ ਕੀਤੀ ਹੈ। ਪੋਂਪੀਓ 24 ਜੂਨ ਨੂੰ ਭਾਰਤ ਦੌਰੇ 'ਤੇ ਆਉਣ ਵਾਲੇ ਹਨ। ਪੋਂਪੀਓ ਨੇ ਬੁਧਵਾਰ ਨੂੰ ਭਾਰਤ-ਅਮਰੀਕਾ ਵਪਾਰ ਪ੍ਰੀਸ਼ਦ ਦੀ ਬੈਠਕ ਵਿਚ ਕਿਹਾ ਕਿ ਉਹ ਇਹ ਦੇਖਣਾ ਚਾਹੁੰਦੇ ਹਨ ਕਿ ਮੋਦੀ ਦੋਵੇਂ ਦੇਸ਼ਾਂ ਦੇ ਰਿਸ਼ਤੇ ਨੁੰ ਕਿਵੇਂ ਮਜ਼ਬੂਤ ਬਣਾਉਂਦੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਐਸ ਜੈਸ਼ੰਕਰ ਨੂੰ ਮਜ਼ਬੂਤ ਸਾਥੀ ਦੱਸਦੇ ਹੋਏ ਕਿਹਾ ਕਿ ਉਹ ਅਪਣੇ ਹਮਰੁਤਬੇ ਨਾਲ ਮਿਲਣ ਲਈ ਉਤਸ਼ਾਹਤ ਹਨ। ਉਨ੍ਹਾਂ ਕਿਹਾ, ਜਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਪਣੇ ਹਾਲ ਹੀ ਦੀ ਚੋਣ ਮੁਹਿੰਮ ਵਿਚ ਕਿਹਾ ਸੀ ਕਿ ਮੋਦੀ ਹੈ ਤਾਂ ਮੁਮਕਿਨ ਹੈ, ਮੈਂ ਇਹ ਜਾਣਨ ਦੇ ਲਈ ਉਤਸ਼ਾਹਤ ਹਾਂ ਕਿ ਅਮਰੀਕਾ ਅਤੇ ਭਾਰਤ ਦੇ ਵਿਚ ਕੀ ਮੁਮਕਿਨ ਹੈ। ਹੁਣ ਦੇਖਣਾ ਹੈ ਕਿ ਉਹ ਦੁਨੀਆ ਦੇ ਨਾਲ ਰਿਸ਼ਤਿਆਂ ਅਤੇ ਭਾਰਤ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਕਿਵੇਂ ਸੰਭਵ ਬਣਾਉਂਦੇ ਹਨ।

ਉਮੀਦ ਹੈ ਕਿ ਉਹ ਅਮਰੀਕਾ ਦੇ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨਗੇ। ਭਾਰਤ ਯਾਤਰਾ ਦੌਰਾਨ ਟਰੰਪ ਪ੍ਰਸ਼ਾਸਨ ਦੇ ਮਹੱਤਵਪੂਰਣ ਏਜੰਡੇ 'ਤੇ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਵਿਚ ਵਪਾਰ ਦੇ ਮੁੱਦਿਆਂ ਵਿਚ ਕੁਝ ਫਰਕ ਹੈ। ਲੇਕਿਨ ਅਸੀਂ ਗੱਲਬਾਤ ਦੇ ਲਈ ਹਮੇਸ਼ਾ ਤਿਆਰ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!