|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਟਰੰਪ ਅਤੇ ਉਨ੍ਹਾਂ ਵਿਚਕਾਰ ਹੋਈ ਮੀਟਿੰਗ 'ਚ ਕੀ ਹੋਇਆ - ਰਾਹੁਲ ਗਾਂਧੀ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਰਾਹੁਲ ਗਾਂਧੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਟਰੰਪ ਦਾ ਦਾਅਵਾ ਸਹੀ ਹੈ ਤਾਂ ਪੀਐੱਮ ਮੋਦੀ ਨੇ ਭਾਰਤੀ ਹਿੱਤਾਂ ਨਾਲ ਖ਼ਿਲਵਾੜ ਕੀਤਾ ਹੈ। ਰਾਹੁਲ ਗਾਂਧੀ ਨੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਰਾਹੁਲ ਗਾਂਧੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਾਅਵੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜੇਕਰ ਟਰੰਪ ਦਾ ਦਾਅਵਾ ਸਹੀ ਹੈ ਤਾਂ ਪੀਐੱਮ ਮੋਦੀ ਨੇ ਭਾਰਤੀ ਹਿੱਤਾਂ ਨਾਲ ਖ਼ਿਲਵਾੜ ਕੀਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵੀਟ 'ਚ ਲਿਖਿਆ, "ਰਾਸ਼ਟਰਪਤੀ ਟਰੰਪ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਚੋਲਗੀ ਕਰਨ ਲਈ ਕਿਹਾ ਹੈ। ਜੇਕਰ ਇਹ ਸਹੀ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਹਿੱਤਾਂ ਅਤੇ 1972 ਦੇ ਸ਼ਿਮਲਾ ਸਮਝੌਤੇ ਨਾਲ ਧੋਖਾ ਕੀਤਾ ਹੈ। ਇੱਕ ਕਮਜ਼ੋਰ ਵਿਦੇਸ਼ ਮੰਤਰਾਲੇ ਦਾ ਇਨਕਾਰ ਕਾਫ਼ੀ ਨਹੀਂ ਹੈ। ਪ੍ਰਧਾਨ ਮੰਤਰੀ ਨੂੰ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਿ ਟਰੰਪ ਅਤੇ ਉਨ੍ਹਾਂ ਵਿਚਕਾਰ ਹੋਈ ਮੀਟਿੰਗ 'ਚ ਕੀ ਹੋਇਆ।"

ਸੰਬੰਧਿਤ ਖ਼ਬਰਾਂ

ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਨਾਲ ਵਾਈਟ ਹਾਊਸ 'ਚ ਮੁਲਾਕਤ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮਸਲੇ 'ਤੇ ਵਿਚੋਲਗੀ ਦਾ ਆਫ਼ਰ ਦਿੱਤਾ। ਇਮਰਾਨ ਖ਼ਾਨ ਨੇ ਕਸ਼ਮੀਰ ਦਾ ਮੁੱਦਾ ਚੁੱਕਿਆ ਤਾਂ ਟਰੰਪ ਨੇ ਕਿਹਾ ਕਿ ਉਹ ਵਿਚੋਲਗੀ ਲਈ ਤਿਆਰ ਹਨ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੀਐੱਮ ਮੋਦੀ ਨੇ ਉਨ੍ਹਾਂ ਨੂੰ ਵਿਚੋਲਗੀ ਕਰਨ ਨੂੰ ਕਿਹਾ ਹੈ।ਉੱਥੇ ਹੀ ਅਮਰੀਕੀ ਰਾਸ਼ਟਰਪਤੀ ਦੇ ਕਸ਼ਮੀਰ ਮਸਲੇ 'ਤੇ ਦਿੱਤੇ ਬਿਆਨ 'ਤੇ ਮੰਗਲਵਾਰ ਨੂੰ ਸੰਸਦ 'ਚ ਕਾਫ਼ੀ ਹੰਗਾਮਾ ਹੋਇਆ। ਮੰਗਲਵਾਰ ਨੂੰ ਕਾਂਗਰਸ ਨੇ ਲੋਕ ਸਭਾ ਤੇ ਰਾਜ ਸਭਾ 'ਚ ਇਹ ਮੁੱਦਾ ਚੁੱਕਿਆ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!