|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਦੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ 30 ਮਈ ਨੂੰ ਸ਼ਾਮ 7 ਚੁੱਕਣਗੇ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਤੈਅ ਹੋ ਗਈ ਹੈ। ਨਰਿੰਦਰ ਮੋਦੀ 30 ਮਈ, ਸ਼ੁੱਕਰਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਨਰਿੰਦਰ ਮੋਦੀ ਨਾਲ ਕ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ ਤੈਅ ਹੋ ਗਈ ਹੈ। ਨਰਿੰਦਰ ਮੋਦੀ 30 ਮਈ, ਸ਼ੁੱਕਰਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਨਰਿੰਦਰ ਮੋਦੀ ਨਾਲ ਕਈ ਮੰਤਰੀ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ।

ਸੰਬੰਧਿਤ ਖ਼ਬਰਾਂ

ਮੋਦੀ ਦੇਸ਼ ਦੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣੇ, ਜੋ ਪੂਰਨ ਬਹੁਮਤ ਨਾਲ ਸੱਤਾ 'ਚ ਵਾਪਸ ਆਏ ਹਨ। ਭਾਜਪਾ ਨੇ ਨਾ ਸਿਰਫ ਆਪਣੇ ਆਪ ਵਿਚ ਬਹੁਮਤ ਹਾਸਲ ਕੀਤਾ, ਸਗੋਂ ਆਪਣੇ ਸਹਿਯੋਗੀਆਂ ਨਾਲ 350 ਦੇ ਅੰਕੜੇ ਨੂੰ ਵੀ ਛੋਹ ਲਿਆ। ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੇ ਇਸ ਵਾਰ 2014 ਤੋਂ ਵੀ ਵੱਡੀ ਜਿੱਤ ਹਾਸਲ ਕੀਤੀ ਹੈ। ਭਾਜਪਾ ਨੂੰ 303 ਸੀਟਾਂ ਮਿਲੀਆਂ, ਐਨਡੀਏ ਨੂੰ 352 ਸੀਟਾਂ ਮਿਲੀਆਂ ਹਨ। ਦੂਜੇ ਪਾਸੇ, ਕਾਂਗਰਸ ਸਿਰਫ 52 ਸੀਟਾਂ 'ਚ ਜਿੱਤ ਹਾਸਲ ਕਰ ਪਾਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!