|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪ' ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ

ਚੰਡੀਗੜ : ਆਪ' ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਨੂੰ ਭੇਜਿਆ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਾਨਸਾ ਤੋਂ 'ਆਪ' ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਆਪ' ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਨੂੰ ਭੇਜਿਆ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਮਾਨਸਾ ਤੋਂ 'ਆਪ' ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾ ਗਤ ਕਰਦਿਆਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਸਮਾਨ ਵਿਚਾਰਧਾਰਾ ਵਾਲੇ ਲੋਕ ਕਾਂਗਰਸ 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਲੱਗ-ਥਲੱਗ ਪੈ ਗਈ ਹੈ, ਜਿਸ 'ਚ ਪਹਿਲਾਂ ਹੀ ਬਗਾਵਤ ਚੱਲ ਰਹੀ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਮਾਨਸ਼ਾਹੀਆ ਨੇ 2015 'ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਵੈ-ਇੱਛਾ ਸੇਵਾਮੁਕਤੀ ਲਈ ਸੀ। ਮਾਨਸ਼ਾਹੀਆ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਜਿਸ ਲਈ ਕਾਂਗਰਸ ਸਭ ਤੋਂ ਵਧੀਆ ਮੰਚ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਦਾ ਕੋਈ ਵੀ ਸਕਰਾਤਮਕ ਏਜੰਡਾ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!