|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਹਾਲੀ : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ

ਮੋਹਾਲੀ (ਦੇਵ ਇੰਦਰਜੀਤ) : ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵ

NRI Post Desk · 1937 ਦਿਨ ਪਹਿਲਾਂ · ਅੱਪਡੇਟ 1937 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਹਾਲੀ : ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ
📷 NRI Post Desk

ਮੋਹਾਲੀ (ਦੇਵ ਇੰਦਰਜੀਤ) : ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਹ ਵੀ ਸੂਚਨਾ ਮਿਲੀ ਹੈ ਕਿ ਪੁਲਸ ਨੇ ਇਕ ਗੱਡੀ ਵੀ ਕਬਜ਼ੇ ਵਿਚ ਲਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇਸੇ ਗੱਡੀ ਵਿਚ ਬੈਠ ਕੇ ਆਏ ਸਨ।

ਸੰਬੰਧਿਤ ਖ਼ਬਰਾਂ

ਮ੍ਰਿਤਕ ਨੌਜਵਾਨ ਵਿਕੀ ਮਿੱਡੂਖੇੜਾ ਉੱਘਾ ਯੂਥ ਅਕਾਲੀ ਆਗੂ ਸੀ ਅਤੇ ਬਾਦਲ ਪਰਿਵਾਰ ਦੇ ਨੇੜੇ ਸੀ। ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਸ ਮੁਖੀ ਮੌਕੇ ’ਤੇ ਪਹੁੰਚੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਮ੍ਰਿਤਕ ਅਕਾਲੀ ਦਲ ਨਾਲ ਸਬੰਧਿਤ ਐੱਸ.ਓ.ਆਈ. ਦਾ ਸਾਬਕਾ ਪ੍ਰਧਾਨ ਵੀ ਰਹਿ ਚੁੱਕਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!