|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿੰਡ ਦੀਪੇਵਾਲ ਵਿਖੇ 125 ਏਕੜ ਤੋਂ ਵੀ ਵੱਧ ਕਣਕ ਸੜ ਕੇ ਸੁਆਹ,ਫਾਇਰ ਬਿ੍ਗੇਡ ਦੀ ਗੱਡੀ ਅੱਗ ਬੁਝ ਜਾਣ ਤੋਂ ਬਾਅਦ ਪੁੱਜੀ

ਸੁਲਤਾਨਪੁਰ ਲੋਧੀ : ਇਥੋਂ 3 ਕਿਲੋਮੀਟਰ ਦੂਰ ਪਿੰਡ ਦੀਪੇਵਾਲ ਵਿਖੇ 125 ਏਕੜ ਤੋਂ ਵੀ ਵੱਧ ਕਣਕ ਸੜ ਕੇ ਸੁਆਹ ਹੋ ਗਈ। ਮੌਕੇ 'ਤੇ ਪਹੁੰਚੀ ਟੀਮ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਿਸਾਨ ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਜਗੀਰ ਸਿੰਘ, ਬੂਟਾ ਸਿੰਘ, ਕਰਨੈਲ ਸਿੰਘ, ਗੁਰਮੁੱਖ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਇੱਕ ਦਰਜਨ ਕਿਸਾਨਾਂ ਦੀ 125 ਏਕੜ ਤੋਂ ਵੀ ਵੱਧ ਕਣਕ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ : ਇਥੋਂ 3 ਕਿਲੋਮੀਟਰ ਦੂਰ ਪਿੰਡ ਦੀਪੇਵਾਲ ਵਿਖੇ 125 ਏਕੜ ਤੋਂ ਵੀ ਵੱਧ ਕਣਕ ਸੜ ਕੇ ਸੁਆਹ ਹੋ ਗਈ। ਮੌਕੇ 'ਤੇ ਪਹੁੰਚੀ ਟੀਮ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਿਸਾਨ ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਜਗੀਰ ਸਿੰਘ, ਬੂਟਾ ਸਿੰਘ, ਕਰਨੈਲ ਸਿੰਘ, ਗੁਰਮੁੱਖ ਸਿੰਘ, ਕੁਲਵਿੰਦਰ ਸਿੰਘ ਆਦਿ ਸਮੇਤ ਇੱਕ ਦਰਜਨ ਕਿਸਾਨਾਂ ਦੀ 125 ਏਕੜ ਤੋਂ ਵੀ ਵੱਧ ਕਣਕ ਸੜ ਕੇ ਖਾਕ ਹੋ ਗਈ। ਕਿਸਾਨਾਂ ਨੇ ਦੱਸਿਆ ਕਿ ਪਿੰਡ ਦੀਪੇਵਾਲ, ਵਾੜਾ ਬੁਧ ਸਿੰਘ ਵਾਲਾ, ਡੱਲਾ, ਯਕੋਪੁਰ ਆਦਿ ਪਿੰਡਾਂ ਦੇ ਤਕਰੀਬਨ 70 ਟਰੈਕਟਰਾਂ ਦੀ ਮਦਦ ਨਾਲ ਪੂਰੀ ਜਦੋਂ ਜਹਿਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੂੰ ਵਾਰ ਵਾਰ ਸੂਚਿਤ ਕਰਨ 'ਤੇ ਡੇਢ ਘੰਟੇ ਬਾਅਦ ਵੀ ਕੋਈ ਪ੍ਰਸ਼ਾਸ਼ਨਿਕ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਿਆ, ਜਦਕਿ ਸ਼ਹਿਰ ਤੋਂ ਪਿੰਡ ਦੀ ਦੂਰੀ ਸਿਰਫ਼ 3 ਕਿਲੋਮੀਟਰ ਹੀ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਫਾਇਰ ਬਿ੍ਗੇਡ ਦੀ ਗੱਡੀ ਅੱਗ ਬੁਝ ਜਾਣ ਤੋਂ ਬਾਅਦ ਪੁੱਜੀ ਅਤੇ ਪ੍ਰਸ਼ਾਸਨਿਕ ਕਰਮਚਾਰੀ 2 ਵਜੇ ਤੋਂ ਬਾਅਦ ਮੌਕੇ 'ਤੇ ਪਹੁੰਚੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਕਰ ਕਿਸੇ ਸ਼ਹਿਰੀ ਜਾਂ ਵੱਡੇ ਅਫ਼ਸਰ ਨੇ ਆਉਣਾ ਹੁੰਦਾ ਹੈ ਤਾਂ ਇੱਥੋਂ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਸਮੇਂ ਤੋਂ ਇਕ ਘੰਟਾ ਪਹਿਲਾਂ ਹੀ ਤੈਅ ਥਾਂ ਤੇ ਪਹੁੰਚ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਖੇਤਾਂ ਦੇ ਨਾਲ ਲੱਗਦੇ ਦੀਪੇਵਾਲ ਕਾਲੋਨੀ ਦੇ ਘਰ ਵੀ ਅੱਗ ਨਾਲ ਤਿੰਨ ਪਾਸੇ ਤੋਂ ਘੇਰੇ 'ਚ ਆ ਗਏ ਤੇ ਧੂੰਏਂ ਦਾ ਗੁਬਾਰ ਇਨਾਂ ਜ਼ਿਆਦਾ ਬਣ ਗਿਆ ਸੀ ਕਿ ਲੋਕਾਂ ਨੂੰ ਆਪਣੀ ਜਾਨ ਬਚਾਉਣ ਦੀ ਮੁਸ਼ਕਿਲ ਬਣ ਗਈ ਪਰ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਪਿੰਡ ਵਾਸੀਆਂ ਹੀਰਾ ਸਿੰਘ, ਮੁਖਤਿਆਰ ਸਿੰਘ, ਜੀਤ ਸਿੰਘ ਫੋਰਮੈਨ, ਮਨਜੀਤ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਨੇ ਪ੍ਰਸ਼ਾਸਨ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਤਾ ਜਾਵੇ ਅਤੇ ਜਿਹੜੇ ਕਿਸਾਨ ਠੇਕੇ ਤੇ ਜ਼ਮੀਨ ਦੀ ਖੇਤੀ ਕਰ ਰਹੇ ਸਨ ਉਨ੍ਹਾਂ ਦਾ ਠੇਕਾ ਮਾਫ਼ ਕਰਵਾਇਆ ਜਾਵੇ।ਪ੍ਰਸ਼ਾਸਨ ਦੀ ਕਾਰਗੁਜ਼ਾਰੀ ਲੈ ਕੇ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਮੌਕੇ ਤੇ ਪੁੱਜੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰ ਨੂੰ ਕਹਿ ਕੇ ਉਨ੍ਹਾਂ ਨੂੰ ਮੁਆਵਜ਼ਾ ਵੀ ਦਿਵਾਉਣਗੇ ਅਤੇ ਪੰਚਾਇਤੀ ਠੇਕਾ ਵੀ ਮੁਆਫ ਕਰਵਾਉਣਗੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪਿੰਡ ਵਾਸੀਆਂ ਦੇ ਨਾਲ ਹਨ। ਇਸ ਮੌਕੇ ਉਨ੍ਹਾਂ ਨਾਲ ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ, ਦੀਪਕ ਧੀਰ ਰਾਜੂ, ਜ਼ਿਲ੍ਹਾ ਪ੍ਰਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਨਗਰ ਕੌਂਸਲ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਕੌਂਸਲਰ ਅਸ਼ੋਕ ਮੋਗਲਾ ਸੁਰਿੰਦਰਜੀਤ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਨਰਿੰਦਰ ਸਿੰਘ ਪੰਨੂ, ਹਰਨੇਕ ਸਿੰਘ ਵਿਰਦੀ, ਗੁਰਪ੍ਰਰੀਤ ਸਿੰਘ ਫ਼ੌਜੀ ਕਲੋਨੀ ਸਰਪੰਚ, ਹਰਜਿੰਦਰ ਸਿੰਘ ਕੰਡਾ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਪੀ ਏ ਰਵਿੰਦਰ ਰਵੀ, ਬਲਜਿੰਦਰ ਸਿੰਘ ਪੀ ਏ, ਸਤਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।ਇਸ ਮੌਕੇ ਕਿਸਾਨਾਂ ਨਾਲ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਗਈ ਫ਼ਸਲ ਦੀ ਰਾਖੀ ਲਈ ਇੱਥੇ ਫਾਇਰ ਬਿ੍ਗੇਡ ਮੁਹੱਈਆ ਕਰਵਾਈ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!