|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਜ਼ਰਾਈਲ-ਹਮਾਸ ਜੰਗ ’ਚ ਮਾਰੇ ਗਏ 70,000 ਤੋਂ ਵੱਧ ਫ਼ਲਸਤੀਨੀ

ਦੀਰ ਅਲ-ਬਲਾਹ (ਨੇਹਾ): ਗਾਜ਼ਾ ਦੇ ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਇਜ਼ਰਾਈਲ-ਹਮਾਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਫ਼ਲਸਤੀਨੀਆਂ ਦੀਆਂ ਮੌਤਾਂ ਦਾ ਅੰਕੜਾ 70,000 ਤੋਂ ਟੱਪ ਗਿਆ ਹੈ। ਇਸੇ ਦੌਰਾਨ ਹਸਪਤਾਲ ਨੇ ਕਿਹਾ ਕਿ ਇਜ਼ਰਾਇਲੀ ਗੋਲੀਬਾਰੀ ’ਚ ਖੇਤਰ ਦੇ ਦੱਖਣੀ ਹਿੱਸੇ ਵਿੱਚ ਦੋ ਫਲਸਤੀਨੀ ਬੱਚੇ ਮਾਰੇ ਗਏ ਹਨ।

NRI Post Desk · 362 ਦਿਨ ਪਹਿਲਾਂ · ਅੱਪਡੇਟ 363 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਜ਼ਰਾਈਲ-ਹਮਾਸ ਜੰਗ ’ਚ ਮਾਰੇ ਗਏ 70,000 ਤੋਂ ਵੱਧ ਫ਼ਲਸਤੀਨੀ
📷 NRI Post Desk

ਦੀਰ ਅਲ-ਬਲਾਹ (ਨੇਹਾ): ਗਾਜ਼ਾ ਦੇ ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਇਜ਼ਰਾਈਲ-ਹਮਾਸ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਫ਼ਲਸਤੀਨੀਆਂ ਦੀਆਂ ਮੌਤਾਂ ਦਾ ਅੰਕੜਾ 70,000 ਤੋਂ ਟੱਪ ਗਿਆ ਹੈ। ਇਸੇ ਦੌਰਾਨ ਹਸਪਤਾਲ ਨੇ ਕਿਹਾ ਕਿ ਇਜ਼ਰਾਇਲੀ ਗੋਲੀਬਾਰੀ ’ਚ ਖੇਤਰ ਦੇ ਦੱਖਣੀ ਹਿੱਸੇ ਵਿੱਚ ਦੋ ਫਲਸਤੀਨੀ ਬੱਚੇ ਮਾਰੇ ਗਏ ਹਨ।

ਸੰਬੰਧਿਤ ਖ਼ਬਰਾਂ

ਇਹ ਜੰਗ 7 ਅਕਤੂਬਰ 2023 ਨੂੰ ਹਮਾਸ ਵੱਲੋਂ ਦੱਖਣੀ ਇਜ਼ਰਾਈਲ ’ਤੇ ਕੀਤੇ ਹਮਲੇ, ਜਿਸ ਵਿੱਚ ਲਗਪਗ 1,200 ਲੋਕ ਮਾਰੇ ਗਏ ਸਨ ਅਤੇ ਅਤਿਵਾਦੀਆਂ ਨੇ 250 ਤੋਂ ਵੱਧ ਲੋਕਾਂ ਨੂੰ ਬੰਦੀ ਲਿਆ ਸੀ, ਮਗਰੋਂ ਸ਼ੁਰੂ ਹੋਈ ਸੀ। ਇਸ ਸਾਲ 10 ਅਕਤੂਬਰ ਨੂੰ ਨਵੀਂ ਜੰਗਬੰਦੀ ਲਾਗੂ ਹੋਣ ਮਗਰੋਂ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਜੰਗਬੰਦੀ ਦੀ ਉਲੰਘਣਾ ਦੇ ਜਵਾਬ ਇਜ਼ਰਾਈਲ ਹਾਲੇ ਵੀ ਹਮਲੇ ਕਰ ਰਿਹਾ ਹੈ ਅਤੇ ਜੰਗ ਦੇ ਸ਼ੁਰੂਆਤੀ ਦਿਨਾਂ ਦੌਰਾਨ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਮਲਬੇ ’ਚੋਂ ਬਰਾਮਦ ਕੀਤੀਆਂ ਜਾ ਰਹੀਆਂ ਹਨ।

ਹਮਾਸ ਦੀ ਸਰਕਾਰ ਅਧੀਨ ਕੰਮ ਕਰਦੇ ਸਿਹਤ ਮੰਤਰਾਲੇ ਮੁਤਾਬਕ ਫਲਸਤੀਨੀਆਂ ਦੀਆਂ ਮੌਤਾਂ ਦੀ ਗਿਣਤੀ ਹੁਣ 70,100 ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ’ਚ ਪੇਸ਼ੇਵਰ ਮੈਡੀਕਲ ਸਟਾਫ ਕੰਮ ਕਰਦਾ ਹੈ ਤੇ ਤਫ਼ਸੀਲ ’ਚ ਰਿਕਾਰਡ ਰੱਖਦਾ ਹੈ ਜਿਸ ਨੂੰ ਕੌਮਾਂਤਰੀ ਭਾਈਚਾਰਾ ਭਰੋਸੇਯੋਗ ਮੰਨਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!