|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ 'ਚ ਕੋਰੋਨਾ ਦੇ 4.5 ਮਿਲੀਅਨ ਤੋਂ ਜ਼ਿਆਦਾ ਮਰੀਜ਼, 76,271 ਮੌਤ

ਮੁੰਬਈ (ਐਨ.ਆਰ.ਆਈ. ਮੀਡਿਆ) : ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਦੌਰਾਨ ਭਾਰਤ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 96,551 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,209 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਐਨ.ਆਰ.ਆਈ. ਮੀਡਿਆ) : ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਦੌਰਾਨ ਭਾਰਤ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 96,551 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1,209 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 45,62,415 ਤੱਕ ਪਹੁੰਚ ਗਿਆ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 76,271 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਹਾਲਾਂਕਿ 35,42,664 ਵਿਅਕਤੀਆਂ ਨੇ ਇਸ ਵਾਇਰਸ ਨੂੰ ਮਾਤ ਦਿੱਤੀ ਹੈ।ਲਾਗ ਦੇ ਮਾਮਲਿਆਂ ਵਿੱਚ ਮਹਾਰਾਸ਼ਟਰ 'ਚ 9.90, ਆਂਧਰਾ ਪ੍ਰਦੇਸ਼ 'ਚ 5.37, ਕਰਨਾਟਕ 'ਚ 4.86, ਉੱਤਰ ਪ੍ਰਦੇਸ਼ 'ਚ 4.30 ਅਤੇ ਤਾਮਿਲਨਾਡੂ 'ਚ 2.92 ਲੋਕ ਪ੍ਰਭਾਵਤ ਹੋਏ ਹਨ।

ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, 77.7 ਫੀਸਦੀ ਲੋਕ ਠੀਕ ਹੋ ਰਹੇ ਹਨ, ਜਦ ਕਿ ਮੌਤ ਦਰ 2 ਫੀਸਦੀ ਤੋਂ ਹੇਠਾਂ 1.6 ਪ੍ਰਤੀਸ਼ਤ 'ਤੇ ਬਣੀ ਹੋਈ ਹੈ। ਆਈਸੀਐਮਆਰ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 11.63 ਲੱਖ ਤੋਂ ਵੱਧ ਲੋਕਾਂ ਦੇ ਸੈਂਪਲ ਇਕੱਠੇ ਕੀਤੇ ਗਏ ਹਨ, ਜਦੋਂ ਕਿ ਹੁਣ ਤੱਕ 5,40,97,975 ਲੋਕਾਂ ਦੀ ਕੋਰੋਨ ਜਾਂਚ ਕੀਤੀ ਜਾ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!