|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁੱਤ ਦੇ ਵਿਆਹ ਵਿਚ ਡਾਂਸ ਕਰਦੀ ਮਾਂ ਦੀ ਅਚਾਨਕ ਹੋਈ ਮੌਤ, ਛਾਈਆਂ ਮਾਤਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪਣੇ ਬੇਟੇ ਦੇ ਵਿਆਹ 'ਚ ਡਾਂਸ ਕਰਦੇ ਸਮੇਂ ਔਰਤ ਦੀ ਅਚਾਨਕ ਮੌਤ ਹੋ ਗਈ। ਅਗਲੇ ਦਿਨ ਬੇਟੇ ਦਾ ਵਿਆਹ ਸੀ। ਪਰ ਇੱਕ ਦਿਨ ਪਹਿਲਾਂ ਉਸ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ। ਇਸ ਹਾਦਸੇ ਤੋਂ ਬਾਅਦ ਪਰਿਵਾਰ ਦੇ ਕੁਝ ਮੈਂਬਰਾਂ ਨੇ ਸੋਗਮਈ ਮਾਹੌਲ 'ਚ ਵਿਆਹ ਦੀਆਂ ਰਸਮਾਂ ਪੂਰੀਆਂ

NRI Post Desk · 1746 ਦਿਨ ਪਹਿਲਾਂ · ਅੱਪਡੇਟ 1746 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁੱਤ ਦੇ ਵਿਆਹ ਵਿਚ ਡਾਂਸ ਕਰਦੀ ਮਾਂ ਦੀ ਅਚਾਨਕ ਹੋਈ ਮੌਤ, ਛਾਈਆਂ ਮਾਤਮ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪਣੇ ਬੇਟੇ ਦੇ ਵਿਆਹ 'ਚ ਡਾਂਸ ਕਰਦੇ ਸਮੇਂ ਔਰਤ ਦੀ ਅਚਾਨਕ ਮੌਤ ਹੋ ਗਈ। ਅਗਲੇ ਦਿਨ ਬੇਟੇ ਦਾ ਵਿਆਹ ਸੀ। ਪਰ ਇੱਕ ਦਿਨ ਪਹਿਲਾਂ ਉਸ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ। ਇਸ ਹਾਦਸੇ ਤੋਂ ਬਾਅਦ ਪਰਿਵਾਰ ਦੇ ਕੁਝ ਮੈਂਬਰਾਂ ਨੇ ਸੋਗਮਈ ਮਾਹੌਲ 'ਚ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਵਿਆਹ ਤੋਂ ਇੱਕ ਦਿਨ ਪਹਿਲਾਂ ਪ੍ਰੋਗਰਾਮ ਸੀ। ਇਸ 'ਚ ਨੀਰਜ ਦੀ 55 ਸਾਲਾ ਮਾਂ ਨੀਲਮ ਵੀ ਡਾਂਸ ਕਰ ਰਹੀ ਸੀ। ਡਾਂਸ ਕਰਦੇ ਸਮੇਂ ਅਚਾਨਕ ਨੀਲਮ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਕਾਰਨ ਉਸ ਦੀ ਉਥੇ ਹੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿਆਹ ਦੇ ਮਾਹੌਲ ਵਿਚ ਸਾਰੇ ਡੀਜੇ 'ਤੇ ਨੱਚ ਰਹੇ ਸਨ। ਇਸ ਦੌਰਾਨ ਨੀਲਮ ਨੇ ਵੀ ਆਪਣੇ ਬੇਟੇ ਨਾਲ ਡਾਂਸ ਕਰਨਾ ਸ਼ੁਰੂ ਕਰ ਦਿੱਤਾ।

ਪਰ ਇਸ ਦੌਰਾਨ ਉਹ ਅਚਾਨਕ ਬੇਹੋਸ਼ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਲੈ ਗਏ।ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੂੰ ਜਿਵੇਂ ਹੀ ਇਸ ਬਾਰੇ ਪਤਾ ਲੱਗਾ ਤਾਂ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਖੁਸ਼ੀ ਗਮੀ ਵਿੱਚ ਬਦਲ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!