|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਫਿਲਮੀ ਜਗਤ 'ਚ ਛਾਇਆ ਸੋਗ, ਇਸ ਦਿੱਗਜ ਅਦਾਕਾਰ ਦੀ ਮਾਤਾ ਦਾ ਹੋਇਆ ਦੇਹਾਂਤ

ਨਿਊਜ਼ ਡੈਸਕ (ਜਸਕਮਲ) : ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਘਰੋਂ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ। ਇਹ ਖ਼ਬਰ ਬੀਨੂੰ ਢਿੱਲੋਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

NRI Post Desk · 1750 ਦਿਨ ਪਹਿਲਾਂ · ਅੱਪਡੇਟ 1750 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਿਲਮੀ ਜਗਤ 'ਚ ਛਾਇਆ ਸੋਗ, ਇਸ ਦਿੱਗਜ ਅਦਾਕਾਰ ਦੀ ਮਾਤਾ ਦਾ ਹੋਇਆ ਦੇਹਾਂਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਘਰੋਂ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ। ਇਹ ਖ਼ਬਰ ਬੀਨੂੰ ਢਿੱਲੋਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਬੀਨੂੰ ਢਿੱਲੋਂ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ ਜੀ ਦੇ ਦਿਹਾਂਤ ਬਾਰੇ ਦੱਸਿਆ ਗਿਆ ਹੈ। ਬੀਨੂੰ ਢਿੱਲੋਂ ਨੇ ਲਿਖਿਆ, ‘ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਪਿਆਰੇ ਮਾਤਾ ਜੀ ਸਰਦਾਰਨੀ ਨਰਿੰਦਰ ਕੌਰ ਜੀ ਹੁਣ ਸਾਡੇ ਵਿਚਾਲੇ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ, 2022 ਨੂੰ ਦੁਪਹਿਰ 2 ਵਜੇ ਹੋਵੇਗਾ।’

ਸੰਬੰਧਿਤ ਖ਼ਬਰਾਂ

ਬੀਨੂੰ ਨੇ ਇਸ ਦੀ ਕੈਪਸ਼ਨ ’ਚ ਲਿਖਿਆ, ‘ਲਵ ਯੂ ਮੰਮੀ ਜੀ।’ ਇਸ ਪੋਸਟ ’ਤੇ ਰਾਣਾ ਰਣਬੀਰ, ਕੁਲਰਾਜ ਰੰਧਾਵਾ, ਨੀਰੂ ਬਾਜਵਾ, ਨਰੇਸ਼ ਕਥੂਰੀਆ ਤੇ ਸਮੀਪ ਕੰਗ ਨੇ ਕੁਮੈਂਟ ਕਰਕੇ ਬੀਨੂੰ ਢਿੱਲੋਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬੀਨੂੰ ਢਿੱਲੋਂ ਦੇ ਮਾਤਾ ਜੀ ਦਾ ਜਨਮ 1936 ਨੂੰ ਹੋਇਆ ਸੀ। ਉਹ 86 ਸਾਲਾਂ ਦੇ ਸਨ। ਇਸ ਦੁੱਖ ਦੀ ਘੜੀ ’ਚ ਬੀਨੂੰ ਢਿੱਲੋਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਹਮਦਰਦੀ ਦੇ ਰਹੇ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!