|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐੱਮਪੀ 'ਚ "ਟਾਈਮ ਬੰਬ" ਤੇ ਮੁੱਖ ਮੰਤਰੀ ਨੂੰ ਧਮਕੀ ਭਰੀ ਚਿੱਠੀ ਬਰਾਮਦ!

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਰੀਵਾ 'ਚ ਜ਼ਿਲ੍ਹਾ ਪੁਲਿਸ ਨੇ ਬੁੱਧਵਾਰ ਨੂੰ ਟਾਈਮਰ ਨਾਲ ਇਕ ਵਿਸਫੋਟਕ ਨੂੰ ਡਿਫਊਸ ਕਰ ਦਿੱਤਾ। ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਦੇਣ ਵਾਲੀ ਚਿੱਠੀ ਵੀ ਮਿਲੀ ਹੈ। ਇਹ ਯੰਤਰ ਨੈਸ਼ਨਲ ਹਾਈਵੇਅ-30 'ਤੇ ਇਕ ਪੁਲ਼ ਦੇ ਹੇਠਾਂ ਲਾਇਆ ਗਿਆ ਸੀ। ਯੰਤਰ ਦਾ ਪਤਾ ਲੱਗਦੇ ਹੀ ਬੰਬ ਨਿਰੋਧਕ ਦਸਤਾ ਮੌ

NRI Post Desk · 1765 ਦਿਨ ਪਹਿਲਾਂ · ਅੱਪਡੇਟ 1765 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐੱਮਪੀ 'ਚ "ਟਾਈਮ ਬੰਬ" ਤੇ ਮੁੱਖ ਮੰਤਰੀ ਨੂੰ ਧਮਕੀ ਭਰੀ ਚਿੱਠੀ ਬਰਾਮਦ!
📷 NRI Post Desk

ਨਿਊਜ਼ ਡੈਸਕ (ਜਸਕਮਲ) : ਮੱਧ ਪ੍ਰਦੇਸ਼ ਦੇ ਰੀਵਾ 'ਚ ਜ਼ਿਲ੍ਹਾ ਪੁਲਿਸ ਨੇ ਬੁੱਧਵਾਰ ਨੂੰ ਟਾਈਮਰ ਨਾਲ ਇਕ ਵਿਸਫੋਟਕ ਨੂੰ ਡਿਫਊਸ ਕਰ ਦਿੱਤਾ। ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਧਮਕੀ ਦੇਣ ਵਾਲੀ ਚਿੱਠੀ ਵੀ ਮਿਲੀ ਹੈ। ਇਹ ਯੰਤਰ ਨੈਸ਼ਨਲ ਹਾਈਵੇਅ-30 'ਤੇ ਇਕ ਪੁਲ਼ ਦੇ ਹੇਠਾਂ ਲਾਇਆ ਗਿਆ ਸੀ। ਯੰਤਰ ਦਾ ਪਤਾ ਲੱਗਦੇ ਹੀ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ।

ਸੰਬੰਧਿਤ ਖ਼ਬਰਾਂ

ਮੱਧ ਪ੍ਰਦੇਸ਼ ਦੇ ਰੀਵਾ ਡਿਵੀਜ਼ਨ 'ਚ ਅਜਿਹੀ ਪਹਿਲੀ ਘਟਨਾ ਸਾਹਮਣੇ ਆਈ ਹੈ। ਪੁਲਿਸ ਅਪਰਾਧਿਕ ਕਾਰਵਾਈ ਦੇ ਸਰੋਤ ਤੇ ਉਦੇਸ਼ ਦੀ ਜਾਂਚ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆਨਾਥ ਨੂੰ ਦਿੱਤੀ ਧਮਕੀ ਨੇ ਉੱਤਰ ਪ੍ਰਦੇਸ਼ 'ਚ ਦਹਿਸ਼ਤੀ ਗਤੀਵਿਧੀਆਂ ਦਾ ਡਰ ਵਧਾਇਆ ਹੈ ਕਿਉਂਕਿ ਅਗਲੇ ਮਹੀਨੇ ਚੋਣਾਂ ਹੋਣ ਜਾ ਰਹੀਆਂ ਹਨ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022, 10 ਫਰਵਰੀ ਤੋਂ ਸੱਤ ਪੜਾਵਾਂ 'ਚ ਹੋਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪਿਛਲੇ ਕੁਝ ਸਮੇਂ ਤੋਂ ਗਣਤੰਤਰ ਦਿਵਸ ਦੇ ਆਲੇ-ਦੁਆਲੇ ਅੱਤਵਾਦੀ ਕਾਰਵਾਈਆਂ ਦੀ ਕਈ ਖੁਫੀਆ ਜਾਣਕਾਰੀਆਂ ਮਿਲੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!