|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ੍ਰੀ ਮੁਕਤਸਰ ਸਾਹਿਬ 'ਚ ਭਿਆਨਕ ਸੜਕ ਹਾਦਸਾ, ਬਾਈਕ ਸਵਾਰ ਤਿੰਨ ਲੋਕਾਂ ਦੀ ਮੌਤ

ਮੁਕਤਸਰ: ਪਿੰਡ ਚੜੇ ਵਾਨ ਕੋਲ ਇਕ ਨਿਜੀ ਕੰਪਨੀ ਦੀ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਬਾਈਕ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ, ਜਦਕਿ ਇਕ ਗੰਭੀਰ ਰੂਪ ਤੋਂ ਜ਼ਖ਼ਮੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁਕਤਸਰ: ਪਿੰਡ ਚੜੇ ਵਾਨ ਕੋਲ ਇਕ ਨਿਜੀ ਕੰਪਨੀ ਦੀ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਬਾਈਕ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ, ਜਦਕਿ ਇਕ ਗੰਭੀਰ ਰੂਪ ਤੋਂ ਜ਼ਖ਼ਮੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਬੱਸ ਕੋਟਕਪੂਰਾ ਵੱਲੋਂ ਮੁਕਤਸਰ ਆ ਰਹੀ ਸੀ। ਇਸ ਦੌਰਾਨ ਪਿੰਡ ਚੜੇ ਕੋਲ ਬੱਸ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜਬਰਦਸਤ ਸੀ ਕਿ ਬੱਸ ਚਾਲਕ ਆਪਣਾ ਬੱਸ ਤੋਂ ਸਤੁੰਲਨ ਗੁਆ ਬੈਠਿਆ ਤੇ ਬੱਸ ਦੂਰ ਖੇਤ 'ਚ ਚੱਲੀ ਗਈ। ਬੱਸ ਸਵਾਰ ਯਾਤਰੀ ਇਸ ਨਾਲ ਦਹਿਸ਼ਤ 'ਚ ਆ ਗਏ। ਹਾਲਾਂਕਿ ਬੱਸ 'ਚ ਕਿਸੇ ਨੂੰ ਸੱਟਾਂ ਨਹੀਂ ਆਈਆਂ ਹਨ। ਬਾਈਕ ਪੂਰੀ ਤਰ੍ਹਾਂ ਨਾਲ ਹਾਦਸਾਗ੍ਰਸਤ ਹੋ ਗਈ।

ਸੰਬੰਧਿਤ ਖ਼ਬਰਾਂ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲੈ ਜਾਇਆ ਗਿਆ, ਜਦਕਿ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਜ਼ਖ਼ਮੀ ਵਿਅਕਤੀ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੁਚਿਤ ਕਰ ਦਿੱਤਾ ਗਿਆ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!