|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

MI vs RCB - ਕੋਹਲੀ ਤੇ ਮੁੰਬਈ ਦੀ 5 ਵਿਕਟਾਂ ਨਾਲ ਸ਼ਾਨਦਾਰ ਜਿੱਤ

ਸਪੋਰਟਸ ਡੈਸਕ (ਐਨ.ਆਰ.ਆਈ. ਮੀਡਿਆ) : ਚੈਲੰਜਰਜ਼ ਬੈਂਗਲੁਰੂ ਬੁੱਧਵਾਰ ਨੂੰ ਮੁੰਬਈ ਇੰਡੀਅਨਜ਼ ਖ਼ਿਲਾਫ਼ 20 ਓਵਰਾਂ 'ਚ ਛੇ ਵਿਕਟਾਂ 'ਤੇ 164 ਦੌੜਾਂ ਹੀ ਬਣਾ ਸਕੀ। ਆਬੂਧਾਬੀ 'ਚ ਹੋਏ ਮੁਕਾਬਲੇ 'ਚ ਪਡੀਕੱਲ ਨੇ 45 ਗੇਂਦਾਂ 'ਤੇ 12 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 74 ਦੌੜਾਂ ਬਣਾਈਆਂ। ਮੁੰਬਈ ਵੱਲੋਂ ਜਸਪ੍ਰੀਤ ਬੁਮਰਾਹ ਨੇ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਦੱਸ ਦਈਏ ਕ

NRI Post Desk · 2220 ਦਿਨ ਪਹਿਲਾਂ · ਅੱਪਡੇਟ 2220 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
MI vs RCB - ਕੋਹਲੀ ਤੇ ਮੁੰਬਈ ਦੀ 5 ਵਿਕਟਾਂ ਨਾਲ ਸ਼ਾਨਦਾਰ ਜਿੱਤ
📷 NRI Post Desk

ਸਪੋਰਟਸ ਡੈਸਕ (ਐਨ.ਆਰ.ਆਈ. ਮੀਡਿਆ) : ਚੈਲੰਜਰਜ਼ ਬੈਂਗਲੁਰੂ ਬੁੱਧਵਾਰ ਨੂੰ ਮੁੰਬਈ ਇੰਡੀਅਨਜ਼ ਖ਼ਿਲਾਫ਼ 20 ਓਵਰਾਂ 'ਚ ਛੇ ਵਿਕਟਾਂ 'ਤੇ 164 ਦੌੜਾਂ ਹੀ ਬਣਾ ਸਕੀ। ਆਬੂਧਾਬੀ 'ਚ ਹੋਏ ਮੁਕਾਬਲੇ 'ਚ ਪਡੀਕੱਲ ਨੇ 45 ਗੇਂਦਾਂ 'ਤੇ 12 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 74 ਦੌੜਾਂ ਬਣਾਈਆਂ। ਮੁੰਬਈ ਵੱਲੋਂ ਜਸਪ੍ਰੀਤ ਬੁਮਰਾਹ ਨੇ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਦੱਸ ਦਈਏ ਕਿ 165 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੇ ਮੁੰਬਈ ਦੇ ਓਪਨਰ ਕੁਇੰਟਨ ਡਿਕਾਕ ਤੇ ਇਸ਼ਾਨ ਕਿਸ਼ਨ ਕ੍ਰਮਵਾਰ 18 ਤੇ 25 ਦੌੜਾਂ ਬਣਾ ਕੇ ਆਊਟ ਹੋ ਗਏ।

ਸੰਬੰਧਿਤ ਖ਼ਬਰਾਂ

ਉਸ ਤੋਂ ਬਾਅਦ ਦੇ ਸੌਰਭ ਤਿਵਾੜੀ ਤੇ ਕੁਰਨਾਲ ਪਾਂਡਿਆ ਵੀ ਸਸਤੇ 'ਚ ਆਊਟ ਹੋ ਗਏ। ਸੂਰਿਆਕੁਮਾਰ ਯਾਦਵ ਤੇ ਹਾਰਦਿਕ ਪਾਂਡਿਆ ਨੇ ਪਾਰੀ ਸੰਭਾਲਿਆ ਤੇ ਹਮਲਾਵਰ ਬੱਲੇਬਾਜ਼ੀ ਕਰਦੇ ਹੋਏ ਗੇਂਦਬਾਜ਼ਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਸੂਰਿਆਕੁਮਾਰ ਯਾਦਵ ਨੇ 29 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

ਉਨ੍ਹਾਂ ਹਾਰਦਿਕ ਪਾਂਡਿਆ ਨਾਲ ਮਿਲ ਕੇ ਬੈਂਗਲੁਰੂ ਦੇ ਗੇਂਦਬਾਜ਼ਾਂ ਦਾ ਖੂਬ ਕੁਟਾਪਾ ਚਾੜ੍ਹਿਆ ਤੇ ਆਖਰੀ ਤਕ ਆਊਟ ਨਹੀਂ ਹੋਏ। ਉਨ੍ਹਾਂ 42 ਗੇਂਦਾਂ 'ਤੇ 9 ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 74 ਦੌੜਾਂ ਬਣਾਈਆਂ ਤੇ ਮੁੰਬਈ ਦੀ ਜਿੱਤ ਨੂੰ ਪੱਕਾ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!