|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਦਿੱਲੀ ਨੂੰ 5 ਵਿਕਟਾਂ ਨਾਲ ਹਰਾ 5ਵੀਂ ਬਾਰ ਚੈਂਪੀਅਨ ਬਣਿਆ ਮੁੰਬਈ

ਦੁਬਈ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਦੁਬਈ ਵਿਖੇ ਆਈਪੀਐੱਲ ਫਾਈਨਲ ਵਿਚ ਦਿੱਲੀ ਕੈਪੀਟਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਪਹਿਲਾਂ ਹੀ ਚਾਰ ਵਾਰ ਚੈਂਪੀਅਨ ਬਣ ਚੁੱਕੀ ਮੁੰਬਈ ਇੰਡੀਅਨਜ਼ ਨੇ ਪੰਜਵੀਂ ਵਾਰ ਖ਼ਿਤਾਬ ਆਪਣੇ ਨਾਂ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਦੀ ਟੀਮ ਤੈਅ 20 ਓਵਰਾਂ 'ਚ ਸੱਤ ਵਿਕਟਾਂ 'ਤੇ 156 ਦੌੜਾਂ ਦਾ ਸਕੋਰ ਹੀ ਬਣਾ ਸਕੀ। ਜਵ

NRI Post Desk · 2207 ਦਿਨ ਪਹਿਲਾਂ · ਅੱਪਡੇਟ 2207 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਨੂੰ 5 ਵਿਕਟਾਂ ਨਾਲ ਹਰਾ 5ਵੀਂ ਬਾਰ ਚੈਂਪੀਅਨ ਬਣਿਆ ਮੁੰਬਈ
📷 NRI Post Desk

ਦੁਬਈ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਦੁਬਈ ਵਿਖੇ ਆਈਪੀਐੱਲ ਫਾਈਨਲ ਵਿਚ ਦਿੱਲੀ ਕੈਪੀਟਲਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਪਹਿਲਾਂ ਹੀ ਚਾਰ ਵਾਰ ਚੈਂਪੀਅਨ ਬਣ ਚੁੱਕੀ ਮੁੰਬਈ ਇੰਡੀਅਨਜ਼ ਨੇ ਪੰਜਵੀਂ ਵਾਰ ਖ਼ਿਤਾਬ ਆਪਣੇ ਨਾਂ ਕੀਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਦੀ ਟੀਮ ਤੈਅ 20 ਓਵਰਾਂ 'ਚ ਸੱਤ ਵਿਕਟਾਂ 'ਤੇ 156 ਦੌੜਾਂ ਦਾ ਸਕੋਰ ਹੀ ਬਣਾ ਸਕੀ। ਜਵਾਬ ਵਿਚ ਮੁੰਬਈ ਇੰਡੀਅਨਜ਼ ਨੇ 18.4 ਓਵਰਾਂ 'ਚ ਪੰਜ ਵਿਕਟਾਂ ਦੇ ਨੁਕਸਾਨ 'ਤੇ 157 ਦੌੜਾਂ ਬਣਾ ਕੇ ਮੈਚ ਦੇ ਨਾਲ ਆਈਪੀਐੱਲ-13 ਦਾ ਖ਼ਿਤਾਬ ਆਪਣੇ ਨਾਂ ਕੀਤਾ।

ਸੰਬੰਧਿਤ ਖ਼ਬਰਾਂ

ਸ਼੍ਰੇਅਸ ਅਈਅਰ ਨੇ ਟਾਸ ਤੋਂ ਬਾਅਦ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਲਈ ਇਹ ਵੱਡਾ ਮੌਕਾ ਹੈ ਪਰ ਉਹ ਅਜਿਹੀ ਸਥਿਤੀ ਵਿਚ ਹੈ ਜਿੱਥੇ ਉਹ ਕੁਝ ਗੁਆਏਗੀ ਨਹੀਂ ਤੇ ਇਸੇ ਕਾਰਨ ਉਹ ਆਪਣਾ ਸੁਭਾਵਿਕ ਖੇਡ ਦਿਖਾਏਗੀ। ਦਿੱਲੀ ਕੈਪੀਟਲਜ਼ ਦੀ ਟੀਮ ਨੇ ਇਸ ਮੈਚ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਦਕਿ ਮੁੰਬਈ ਇੰਡੀਅਨਜ਼ ਦੀ ਟੀਮ ਨੇ ਇਕ ਤਬਦੀਲੀ ਕੀਤੀ ਮੁੰਬਈ ਦੀ ਟੀਮ ਨੇ ਦੀਪਕ ਚਾਹਰ ਦੀ ਥਾਂ 'ਤੇ ਜੈਯੰਤ ਯਾਦਵ ਨੂੰ ਮੌਕਾ ਦਿੱਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!