|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਮੁੰਬਈ ਨੇ ਟਾਸ ਜਿੱਤ ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ

ਮੁੰਬਈ (ਵਿਕਰਮ ਸਹਿਜਪਾਲ) : ਆਈ.ਪੀ. ਐੱਲ. ਸੀਜ਼ਨ 12 ਦਾ ਤੀਜਾ ਮੈਚ ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ ਜਿਸ 'ਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਸ ਮੁਕਾਬਲੇ ਵਿਚ ਸਾਰੀਆਂ ਨਜ਼ਰਾਂ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਤੇ ਦਿੱਲੀ ਦੇ ਓਪਨਰ ਸ਼ਿਖਰ ਧਵਨ 'ਤੇ ਲੱਗੀਆਂ ਰਹਿਣਗੀ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਆਈ.ਪੀ. ਐੱਲ. ਸੀਜ਼ਨ 12 ਦਾ ਤੀਜਾ ਮੈਚ ਮੁੰਬਈ ਇੰਡੀਅਨਜ਼ ਤੇ ਦਿੱਲੀ ਕੈਪੀਟਲਸ ਵਿਚਾਲੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ ਜਿਸ 'ਚ ਮੁੰਬਈ ਇੰਡੀਅਨਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਇਸ ਮੁਕਾਬਲੇ ਵਿਚ ਸਾਰੀਆਂ ਨਜ਼ਰਾਂ ਮੁੰਬਈ ਦੇ ਕਪਤਾਨ ਰੋਹਿਤ ਸ਼ਰਮਾ ਤੇ ਦਿੱਲੀ ਦੇ ਓਪਨਰ ਸ਼ਿਖਰ ਧਵਨ 'ਤੇ ਲੱਗੀਆਂ ਰਹਿਣਗੀਆਂ, ਜਿਹੜੇ ਭਾਰਤੀ ਟੀਮ ਵਿਚ ਸੀਮਤ ਓਵਰਾਂ ਦੇ ਮੈਚਾਂ ਵਿਚ ਓਪਨਿੰਗ ਦੀ ਜ਼ਿੰਮੇਵਾਰੀ ਸੰਭਾਲਦੇ ਹਨ।

ਸੰਬੰਧਿਤ ਖ਼ਬਰਾਂ

ਸ਼ਿਖਰ ਇਸ ਸੈਸ਼ਨ ਵਿਚ ਹੈਦਰਾਬਾਦ ਦੀ ਟੀਮ ਛੱਡ ਕੇ ਆਪਣੇ ਘਰ ਦਿੱਲੀ ਪਰਤਿਆ ਹੈ ਤੇ ਉਹ ਜਾਣਦਾ ਹੈ ਕਿ ਰੋਹਿਤ ਨੂੰ ਦੌੜਾਂ ਬਣਾਉਣ ਤੋਂ ਕਿਵੇਂ ਰੋਕਣਾ ਹੈ। ਦਿੱਲੀ ਦਾ ਕੋਚ ਆਸਟਰੇਲੀਆ ਦਾ ਰਿਕੀ ਪੋਂਟਿੰਗ ਹੈ ਤੇ ਟੀਮ ਨੇ ਸਾਬਕਾ ਭਾਰਤੀ ਕਪਤਾਨ ਸੌਰਭ ਗਾਂਗੁਲੀ ਨੂੰ ਆਪਣਾ ਸਲਾਹਕਾਰ ਬਣਾਇਆ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਗਾਂਗੁਲੀ ਤੇ ਪੋਟਿੰਗ ਦੀ ਜੁਗਲਬੰਦੀ ਦਿੱਲੀ ਦੀ ਕਿਸਮਤ ਨੂੰ ਕਿੰਨਾ ਬਦਲਦੀ ਹੈ। ਇਹ ਵੀ ਦਿਲਚਸਪ ਹੈ ਕਿ ਦਿੱਲੀ ਦਾ ਕਪਤਾਨ ਸ਼੍ਰੇਅਸ ਅਈਅਰ ਮੁੰਬਈ ਦਾ ਖਿਡਾਰੀ ਹੈ ਤੇ ਉਹ ਮੁੰਬਈ ਟੀਮ ਦੀਆਂ ਕਮਜ਼ੋਰੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!