|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਜਾਂਚ ਤੋਂ ਮਾਪੇ ਨਾਖੁਸ਼, ਹਾਈਕੋਰਟ ਪਹੁੰਚੇ

ਚੰਡੀਗੜ੍ਹ: ਮੁਹਾਲੀ ਵਿੱਚ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਜਾਂਚ ਅਜੇ ਕਿਸੇ ਤਣ-ਪੱਤਣ ਨਹੀਂ ਲੱਗੀ। ਮਾਮਲੇ ਦੀ ਚੱਲ ਰਹੀ ਤਫਤੀਸ਼ ਬਾਰੇ ਜਾਣਨ ਲਈ ਨੇਹਾ ਸ਼ੋਰੀ ਦੇ ਮਾਤਾ-ਪਿਤਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਨੇਹਾ ਦੇ ਪਰਿਵਾਰਕ ਮੈਂਬਰਾਂ ਨੇ ਹਾਈਕੋਰਟ ਕੋਲ ਗੁਹਾਰ ਲਾਈ ਕਿ ਪੰਜਾਬ ਪੁਲਿਸ ਆਖਰਕਾਰ ਆਪਣੀ ਤਫ਼ਤੀਸ਼ ਬਾਰੇ ਦੱਸੇ ਕਿ ਕਿੱਥੇ ਤੱਕ ਪਹੁੰਚ ਚੁੱ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ: ਮੁਹਾਲੀ ਵਿੱਚ ਡਰੱਗ ਇੰਸਪੈਕਟਰ ਨੇਹਾ ਸ਼ੋਰੀ ਦੇ ਕਤਲ ਦੀ ਜਾਂਚ ਅਜੇ ਕਿਸੇ ਤਣ-ਪੱਤਣ ਨਹੀਂ ਲੱਗੀ। ਮਾਮਲੇ ਦੀ ਚੱਲ ਰਹੀ ਤਫਤੀਸ਼ ਬਾਰੇ ਜਾਣਨ ਲਈ ਨੇਹਾ ਸ਼ੋਰੀ ਦੇ ਮਾਤਾ-ਪਿਤਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਨੇਹਾ ਦੇ ਪਰਿਵਾਰਕ ਮੈਂਬਰਾਂ ਨੇ ਹਾਈਕੋਰਟ ਕੋਲ ਗੁਹਾਰ ਲਾਈ ਕਿ ਪੰਜਾਬ ਪੁਲਿਸ ਆਖਰਕਾਰ ਆਪਣੀ ਤਫ਼ਤੀਸ਼ ਬਾਰੇ ਦੱਸੇ ਕਿ ਕਿੱਥੇ ਤੱਕ ਪਹੁੰਚ ਚੁੱਕੀ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਪਾਈ ਗਈ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਡੀਜੀਪੀ, ਆਈਜੀ ਰੋਪੜ ਰੇਂਜ ਦੇ ਐਸਐਸਪੀ ਮੁਹਾਲੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਨੇਹਾ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਸੱਤ ਮਹੀਨੇ ਤੋਂ ਉਹ ਲਗਾਤਾਰ ਪੰਜਾਬ ਪੁਲਿਸ ਕੋਲ ਜਾਂਚ ਬਾਰੇ ਜਾਣਨ ਲਈ ਜਾ ਰਹੇ ਹਾਂ, ਪਰ ਪੁਲਿਸ ਵੱਲੋਂ ਕਿਸੇ ਰਾਹ ਨਹੀਂ ਪਾਇਆ ਜਾ ਰਿਹਾ।

ਸੰਬੰਧਿਤ ਖ਼ਬਰਾਂ

ਨੇਹਾ ਦੇ ਮਾਤਾ-ਪਿਤਾ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਧੀ ਨੂੰ ਸਾਜ਼ਿਸ਼ ਤਹਿਤ ਮਾਰਿਆ ਹੈ ਜਦਕਿ ਪੰਜਾਬ ਪੁਲਿਸ ਦੀ ਤਫ਼ਤੀਸ਼ ਆਪਸੀ ਰੰਜਿਸ਼ 'ਤੇ ਰੁਕੀ ਹੋਈ ਹੈ। 29 ਮਾਰਚ ਨੂੰ ਡਰੱਗ ਇੰਸਪੈਕਟਰ ਨੇਹਾ ਦਾ ਕਤਲ ਉਸ ਦੇ ਦਫ਼ਤਰ ਵਿੱਚ ਕੀਤਾ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਤਾਂ ਕਿ ਇਸ ਦੀ ਜਾਂਚ ਵੱਖਰੇ ਪੱਧਰ 'ਤੇ ਹੋ ਸਕੇ।

ਹੁਣ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਪਰਿਵਾਰਕ ਮੈਂਬਰ ਨਾਖੁਸ਼ ਹਨ। ਇਸੇ ਕਰਕੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!