|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਪੜ੍ਹਨ ਆਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਓਂਟਾਰੀਓ (ਵਿਕਰਮ ਸਹਿਜਪਾਲ) : ਬੀਤੇ ਦਿਨੀਂ ਸਰੀ (ਕੈਨੇਡਾ) ਦੀ 139 ਸਟਰੀਟ ਅਤੇ 72 ਐਵੇਨਿਊ ਨੇੜੇ ਟਾਉਨ ਹਾਊਸ ਕੰਪਲੈਕਸ ਵਿੱਚ ਕੁੱਝ ਲੋਕਾਂ ਨੇ ਇਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ ਦੀ ਪਛਾਣ ਅਮਰਿੰਦਰ ਵਿਜੇ ਕੁਮਾਰ (26)

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਬੀਤੇ ਦਿਨੀਂ ਸਰੀ (ਕੈਨੇਡਾ) ਦੀ 139 ਸਟਰੀਟ ਅਤੇ 72 ਐਵੇਨਿਊ ਨੇੜੇ ਟਾਉਨ ਹਾਊਸ ਕੰਪਲੈਕਸ ਵਿੱਚ ਕੁੱਝ ਲੋਕਾਂ ਨੇ ਇਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ ਦੀ ਪਛਾਣ ਅਮਰਿੰਦਰ ਵਿਜੇ ਕੁਮਾਰ (26) ਵਜੋਂ ਹੋਈ ਹੈ। ਮ੍ਰਿਤਕ ਅਮਰਿੰਦਰ ਦੇ ਪੰਜਾਬ ਰਹਿੰਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਅਮਰਿੰਦਰ ਸਰੀ ਵਿਚ ਸਟੱਡੀ ਵੀਜ਼ਾ 'ਤੇ ਆਇਆ ਹੋਇਆ ਸੀ ਅਤੇ ਇਥੇ ਮੈਡੀਕਲ ਦੀ ਪੜ੍ਹਾਈ ਕਰ ਰਿਹਾ ਸੀ। ਅਮਰਿੰਦਰ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦਾ ਰਹਿਣ ਵਾਲਾ ਹੈ, ਜਿੱਥੇ ਹੁਣ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰਿੰਦਰ ਜਦੋਂ ਆਪਣੀ ਗੱਡੀ ਪਾਰਕਿੰਗ ਤੋਂ ਲੈ ਰਿਹਾ ਸੀ ਤਾਂ ਅਚਾਨਕ ਕੁਝ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਸੰਬੰਧਿਤ ਖ਼ਬਰਾਂ

ਇਸ ਗੋਲੀਬਾਰੀ ਦੌਰਾਨ ਅਮਰਿੰਦਰ ਨੂੰ ਗੋਲੀ ਲੱਗ ਗਈ, ਜਿਸ ਕਾਰਨ ਗੋਲੀ ਲੱਗਦੇ ਹੀ ਉਸਦੀ ਮੌਤ ਹੋ ਗਈ। ਅਮਰਿੰਦਰ 'ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਹਮਲੇ ਪਿੱਛੇ ਕੀ ਕਾਰਨ ਹੈ ਇਹ ਵੀ ਅਜੇ ਤੱਕ ਇਕ ਅਣਸੁਲਝੀ ਗੁੱਥੀ ਬਣੀ ਹੋਈ ਹੈ। ਅਮਰਿੰਦਰ ਦੇ ਪਿਤਾ ਡਾ.ਵਿਜੈ ਕੁਮਾਰ ਵੀਰਵਾਰ ਸਵੇਰੇ ਹੀ ਕੈਨੇਡਾ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਅਮਰਿੰਦਰ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ।ਉਨ੍ਹਾਂ ਨੇ ਦੱਸਿਆ ਕਿ ਉਹ ਉੱਥੇ ਮੈਡੀਕਲ ਦੀ ਪੜਾਈ ਕਰ ਰਿਹਾ ਸੀ ਅਤੇ ਛੇਤੀ ਹੀ ਫੀਜ਼ੀਓਥੇਰਾਪਿਸਟ ਬਣਨ ਵਾਲਾ ਸੀ। ਇਸ ਮਾਮਲੇ ਵਿੱਚ ਇਹ ਵੀ ਪਤਾ ਲੱਗਿਆ ਹੈ ਕਿ ਜਨਵਰੀ ਮਹੀਨੇ ਉਸਦਾ ਵਿਆਹ ਹੋਇਆ ਸੀ। ਇਸ ਮਾਮਲੇ ਵਿੱਚ ਪੁਲਸ ਵੱਲੋਂ ਹਾਲੇ ਜਾਂਚ ਕੀਤੀ ਜਾ ਰਹੀ ਹੈ

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!