|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਵਿੱਚ ਪੰਜਾਬੀ ਔਰਤ ਦੀ ਹੱਤਿਆ- ਦਿਓਰ ਗ੍ਰਿਫ਼ਤਾਰ

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲਿਸ ਨੇ ਮ੍ਰਿਤਕ ਅਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ ਖਹਿਰਾ (24) ਵਾਸੀ ਸਰੀ ਉੱਤੇ ਦੂਜਾ ਦਰਜਾ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ, ਜਿਸ ਨੂੰ 11 ਦਸੰ

NRI Post Desk · 366 ਦਿਨ ਪਹਿਲਾਂ · ਅੱਪਡੇਟ 366 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਵਿੱਚ ਪੰਜਾਬੀ ਔਰਤ ਦੀ ਹੱਤਿਆ- ਦਿਓਰ ਗ੍ਰਿਫ਼ਤਾਰ
📷 NRI Post Desk

ਵੈਨਕੂਵਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਡੈਲਟਾ ਸ਼ਹਿਰ ਵਿੱਚ ਇੱਕ ਮਹੀਨਾ ਪਹਿਲਾਂ ਹਾਈਵੇਅ ਤੇ ਸੜੀ ਹੋਈ ਕਾਰ ’ਚੋਂ ਮਿਲੀ ਔਰਤ ਦੀ ਲਾਸ਼ ਸਬੰਧੀ ਮਾਮਲੇ ਦੀ ਪੜਤਾਲ ਦੌਰਾਨ ਪੁਲਿਸ ਨੇ ਮ੍ਰਿਤਕ ਅਮਨਦੀਪ ਕੌਰ ਖਹਿਰਾ ਦੇ ਦਿਓਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਗੁਰਜੋਤ ਸਿੰਘ ਖਹਿਰਾ (24) ਵਾਸੀ ਸਰੀ ਉੱਤੇ ਦੂਜਾ ਦਰਜਾ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ, ਜਿਸ ਨੂੰ 11 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਮ੍ਰਿਤਕਾ ਪਹਿਲਾਂ ਐਡਮਿੰਟਨ ਰਹਿੰਦੀ ਸੀ, ਪਰ ਵਿਆਹ ਤੋਂ ਬਾਅਦ ਪਤੀ ਕੋਲ ਸਰੀ ਰਹਿਣ ਲੱਗ ਪਈ। ਦੱਸਣਯੋਗ ਹੈ ਕਿ ਉਹ ਲੁਧਿਆਣਾ ਜਿਲੇ ਦੇ ਪਿੰਡ ਗੁਜਰਵਾਲ ਤੋਂ ਸਿਧਵਾਂ ਬੇਟ ਨੇੜਲੇ ਪਿੰਡ ਲੋਧੀਵਾਲ ਦੇ ਪਿਛੋਕੜ ਵਾਲੇ ਪਰਿਵਾਰ ‘ਚ ਵਿਆਹੀ ਗਈ ਸੀ। ਜਿਸ ਦੌਰਾਨ ਡੈਲਟਾ ਪੁਲਿਸ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਹਾਈਵੇਅ 17 ’ਤੇ 70 ਸਟਰੀਟ ਨਜ਼ਦੀਕ ਅੱਗ ਲੱਗੀ ਬਾਰੇ ਸੂਚਨਾ ਮਿਲੀ ਸੀ, ਜਿਸ ਵਿੱਚ ਮਹਿਲਾ ਦੀ ਸੜੀ ਹੋਈ ਲਾਸ਼ ਮਿਲੀ ਸੀ।

ਮਾਮਲੇ ਦੀ ਪੜਤਾਲ ਦੌਰਾਨ ਮ੍ਰਿਤਕ ਮਹਿਲਾ ਦੇ ਦਿਓਰ ਖ਼ਿਲਾਫ਼ ਪੁਲਿਸ ਦੇ ਹੱਥ ਠੋਸ ਸਬੂਤ ਲੱਗੇ ਹਨ। ਡੈਲਟਾ ਪੁਲਿਸ ਵੱਲੋਂ ਹੱਤਿਆ ਦਾ ਕਾਰਨ ਅਤੇ ਹਾਦਸੇ ਦੇ ਵੇਰਵਿਆਂ ਬਾਰੇ ਪੂਰਾ ਖੁਲਾਸਾ ਨਹੀਂ ਕੀਤਾ ਗਿਆ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!