|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪੈਰਾਲੰਪਿਕ ਖੇਡਾਂ ਸ਼ੁਰੂ ਹੋ ਰਹੀਆਂ ਹਨ ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮਨਾਵਾਂ : PM ਮੋਦੀ

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੋਦੀ ਨੇ ਇਨ੍ਹਾਂ ਖੇਡਾਂ ਦੇ ਆਗਾਜ਼ ਤੋਂ ਪਹਿਲਾਂ ਮੰਗਲਵਾਰ ਨੂੰ ਇਕ ਟਵੀਟ ਸੰਦੇਸ਼ ਵਿਚ ਕਿਹਾ, ‘ਪੈਰਾਲੰਪਿਕ ਖੇਡਾਂ ਸ਼ੁਰੂ ਹੋ ਰਹੀਆਂ ਹਨ, ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮ

NRI Post Desk · 1920 ਦਿਨ ਪਹਿਲਾਂ · ਅੱਪਡੇਟ 1920 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੈਰਾਲੰਪਿਕ ਖੇਡਾਂ ਸ਼ੁਰੂ ਹੋ ਰਹੀਆਂ ਹਨ ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮਨਾਵਾਂ : PM ਮੋਦੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਪੈਰਾਲੰਪਿਕ ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਦੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੋਦੀ ਨੇ ਇਨ੍ਹਾਂ ਖੇਡਾਂ ਦੇ ਆਗਾਜ਼ ਤੋਂ ਪਹਿਲਾਂ ਮੰਗਲਵਾਰ ਨੂੰ ਇਕ ਟਵੀਟ ਸੰਦੇਸ਼ ਵਿਚ ਕਿਹਾ, ‘ਪੈਰਾਲੰਪਿਕ ਖੇਡਾਂ ਸ਼ੁਰੂ ਹੋ ਰਹੀਆਂ ਹਨ, ਖੇਡਾਂ ਵਿਚ ਹਿੱਸਾ ਲੈ ਰਹੇ ਭਾਰਤੀ ਦਲ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਸਾਨੂੰ ਉਨ੍ਹਾਂ ਐਥਲੀਟਾਂ ’ਤੇ ਮਾਣ ਹੈ ਜੋ ਪੈਰਾਲੰਪਿਕ ਵਿਚ ਦੀ ਅਗਵਾਈ ਕਰ ਰਹੇ ਹਨ।’

ਸੰਬੰਧਿਤ ਖ਼ਬਰਾਂ

ਮੋਦੀ ਨੇ ਭਾਰਤੀ ਦਲ ਦੇ ਖਿਡਾਰੀਆਂ ਨਾਲ ਪੈਰਾਲੰਪਿਕ ਲਈ ਰਵਾਨਾ ਹੋਣ ਤੋਂ ਪਹਿਲਾਂ ਵੀ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਸੀ। ਅੱਜ ਤੋਂ ਟੋਕੀਓ ਵਿਚ ਸ਼ੁਰੂ ਹੋ ਰਹੇ ਪੈਰਾਲੰਪਿਕ ਵਿਚ ਭਾਰਤ ਦੇ 54 ਐਥਲੀਟ, ਤੀਰਅੰਦਾਜ਼ੀ, ਐਥਲੈਟਿਕਸ ਟਰੈਕ ਐਂਡ ਫੀਲਡ, ਬੈਡਮਿੰਟਨ, ਤੈਰਾਕੀ, ਵੇਟਲਿਫਟਿੰਗ ਸਮੇਤ 9 ਖੇਡਾਂ ਵਿਚ ਹਿੱਸਾ ਲੈਣਗੇ। ਇਹ ਕਿਸੇ ਵੀ ਪੈਰਾਲੰਪਿਕ ਵਿਚ ਭਾਰਤ ਵੱਲੋਂ ਭੇਜੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਟੀਮ ਹੈ। ਸਾਰੇ 54 ਐਥਲੀਟ ਟਾਰਗੇਟ ਓਲੰਪਿਕ ਪੋਡੀਅਮ ਸਕੀਮ ਟੌਪਸ ਦਾ ਹਿੱਸਾ ਹਨ। ਟੋਕੀਓ ਪੈਰਾਲੰਪਿਕ 5 ਸਤੰਬਰ ਤੱਕ ਹੋਣਗੇ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!