|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ (ਨੇਹਾ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ

NRI Post Desk · 462 ਦਿਨ ਪਹਿਲਾਂ · ਅੱਪਡੇਟ 462 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
📷 NRI Post Desk

ਅੰਮ੍ਰਿਤਸਰ (ਨੇਹਾ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

ਸੰਬੰਧਿਤ ਖ਼ਬਰਾਂ

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।

ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!