|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਟਾਹਲੀ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਪਹੁੰਚਿਆ ਬਾਬੇ ਨਾਨਕ ਦੀ ਨਗਰੀ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਤੋਂ ਚੱਲ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਚਾਰ ਪਾਤਸ਼ਾਹੀਆਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕੀਤ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਤੋਂ ਚੱਲ ਕੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਪਹੁੰਚਿਆ। ਇਸ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੇ ਚਾਰ ਪਾਤਸ਼ਾਹੀਆਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕੀਤੇ। ਇਹ ਪਹਿਲਾਂ ਅਜਿਹਾ ਨਗਰ ਕੀਰਤਨ ਹੈ ਜੋ ਇੱਕੋ ਸਮੇਂ ਚਾਰ ਪਾਤਸ਼ਾਹੀਆਂ ਦੇ ਧਾਰਮਿਕ ਅਸਥਾਨਾਂ ਤੋਂ ਹੋ ਕੇ ਲੰਘਦਾ ਹੈ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਸੁਲਤਾਨਪੁਰ ਲੋਧੀ ਪਹੁੰਚਣ ਵਾਲਾ ਇਹ ਨਗਰ ਕੀਰਤਨ ਛੇਵੀ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਸ਼ੁਰੂ ਹੋਇਆ ਸੀ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਸੱਤਵੀ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸੈਦਰਾਣਾ ਸਾਹਿਬ ਤੋਂ ਹੁੰਦਾ ਹੋਇਆ ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਸਥਾਨ ਡੱਲਾ ਸਾਹਿਬ ਪੁੱਜਾ। ਇੱਥੋਂ ਇਹ ਨਗਰ ਕੀਰਤਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨਾਂ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪੱੁਜਾ ਤੇ ਪਵਿੱਤਰ ਕਾਲੀ ਵੇਈਂ ਦੇ ਕੰਢੇ –ਕੰਢੇ ਹੁੰਦਾ ਹੋਇਆ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਆ ਕੇ ਸੰਪਨ ਹੋਇਆ। ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਗਰ ਕੀਰਤਨ ਨੇ ਗੁਰਦੁਆਰਾ ਟਾਹਲੀ ਸਾਹਿਬ ਤੋਂ ਚਾਲੇ ਪਾਏ।ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਜੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਧਾਰਮਿਕ ਸਖਸ਼ੀਅਤਾਂ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਲੀਡਰ ਸਿੰਘ , ਸੰਤ ਅਮਰੀਕ ਸਿੰਘ, ਸੰਤ ਗੁਰਮੇਜ ਸਿੰਘ, ਸੰਤ ਬਲਦੇਵ ਕ੍ਰਿਸ਼ਨ ਸਿੰਘ, ਮਹਾਤਾਮਾ ਮੁਨੀ ਤੇ ਹੋਰ ਆਗੂਆਂ ਨੂੰ ਸਿਰੋਪਾਏ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਦੇ ਖਿਡਾਰੀ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਚੱਲ ਰਹੇ ਸਨ।

ਨਗਰ ਕੀਰਤਨ ਪਿੰਡ ਸੁੰਨੜਾ, ਸੰਧੂ ਚੱਠਾ,ਆਧੀ ਤੋਂ ਹੁੰਦਾ ਹੋਇਆ ਗੁਰਦੁਆਰਾ ਸੈਦਰਾਣਾ ਸਾਹਿਬ ਪਿੰਡ ਬਿੱਲੀ ਬੜੈਚ ਪੁੱਜਾ ।ਇਸ ਇਤਿਹਾਸਕ ਅਸਥਾਨ ਨੂੰ ਸੱਤਵੀ ਪਾਤਸ਼ਾਹੀ ਦੇ ਚਰਨਾ ਦੀ ਛੋਹ ਪ੍ਰਾਪਤ ਹੈ।ਨਗਰ ਕੀਰਤਨ ਇੱਥੋਂ ਚਾਲੇ ਪਾ ਕੇ ਗੁਰਦਆਰਾ ਡੱਲਾ ਸਾਹਿਬ ਗੁਰਦੁਆਰਾ ਡੱਲਾ ਸਾਹਿਬ ਪੁੱਜਾ। ਇਸ ਇਤਿਹਾਕ ਅਸਥਾਨ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ।ਇੱਥੋਂ ਸੁਲਤਾਨਪੁਰ ਲੋਧੀ ਪਹੁੰਚਿਆ। ਪਿੰਡਾਂ ਵਿੱਚ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਨਗਰ ਪੰਚਾਇਤਾਂ ਤੇ ਹੋਰ ਮੋਹਤਬਾਰ ਸ਼ਖਸ਼ੀਅਤਾਂ ਹਾਜ਼ਰ ਰਹੀਆਂ।ਪਿੰਡਾਂ ਵਿੱਚ ਸੰਗਤਾਂ ਨੇ ਜਿੱਥੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਬੇਹੱਦ ਸੁੰਦਰ ਰੁਮਾਲੇ ਭੇਂਟ ਕੀਤੇ ਗਏ ਉਥੇ ਪੰਜਾਂ ਪਿਆਰਿਆਂ ਅਤੇ ਧਾਰਮਿਕ ਸ਼ਖਸ਼ੀਅਤਾਂ ਨੂੰ ਵੀ ਹਰ ਥਾਂ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਬਾਣੀ ਦਾ ਗੁਣ ਗਾਣ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਤਾਬਦੀ ਸਮਾਗਮਾਂ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਘਰਾਂ ਦੇ ਦਰਵਾਜੇ ਖੋਹਲਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।ਉਨ੍ਹਾਂ ਪੰਜਾਬ ਨੂੰ ਪਾਲਸਟਿਕ ਮੁਕਤ ਕਰਨ ਦਾ ਸੱਦਾ ਦਿੱਤਾ। ਨਗਰ ਕੀਰਤਨ ਵਿੱਚ ਸੰਗਤਾਂ ਨਾਲੋਂ ਨਾਲ ਪਾਲਸਟਿਕ ਦੇ ਲਿਫਾਫੇ ਤੇ ਬੋਤਲਾਂ ਆਦਿ ਵੀ ਇੱਕਠੀਆਂ ਕਰਦੀਆਂ ਰਹੀਆਂ ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!