|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੌਮੀ ਆਫਤ ਪ੍ਰਬੰਧਨ ਅਥਾਰਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਤਾਇਨਾਤ ਅਧਿਕਾਰੀਆਂ ਨੂੰ ਸਿਖਲਾਈ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵਲੋਂ 550 ਸਾਲਾ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਕਿਸੇ ਵੀ ਆਫਤ ਦੇ ਟਾਕਰੇ ਅਤੇ ਰਾਹਤ ਪ੍ਰਬੰਧਾਂ ਬਾਰੇ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੌਮੀ ਆਫਤ ਪ੍ਰਬੰਧਨ ਅਥਾਰਟੀ ਵਲੋਂ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਬ੍ਰਿਗੇਡੀਅਰ ਕੁਲਦੀਪ ਸਿੰਘ ਜੋਕਿ ਕੌਮੀ ਆਫਤ ਪ੍ਰਬੰਧਨ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਸਰਕਾਰ ਵਲੋਂ 550 ਸਾਲਾ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਕਿਸੇ ਵੀ ਆਫਤ ਦੇ ਟਾਕਰੇ ਅਤੇ ਰਾਹਤ ਪ੍ਰਬੰਧਾਂ ਬਾਰੇ ਡਿਊਟੀ ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੌਮੀ ਆਫਤ ਪ੍ਰਬੰਧਨ ਅਥਾਰਟੀ ਵਲੋਂ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਬ੍ਰਿਗੇਡੀਅਰ ਕੁਲਦੀਪ ਸਿੰਘ ਜੋਕਿ ਕੌਮੀ ਆਫਤ ਪ੍ਰਬੰਧਨ ਅਥਾਰਟੀ ਦੇ ਕੋਆਰਡੀਨੇਟਰ ਹਨ,ਵਲੋਂ ਅੱਜ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਅਧਿਕਾਰੀਆਂ ਦੇ ਰੂਬਰੂ ਹੋਏ। ਉਨਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੱਖਾਂ ਦੀ ਗਿਣਤੀ ਵਿਚ ਆ ਰਹੀ ਸੰਗਤ ਵਿਚ ਹਰ ਪੱਖੋਂ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਭ ਤੋਂ ਅਹਿਮ ਹੈ।

ਸੰਬੰਧਿਤ ਖ਼ਬਰਾਂ

ਉਨਾਂ ਕਿਹਾ ਕਿ ਪੁਲਿਸ,ਸਿਹਤ,ਟ੍ਰਾਂਸਪੋਰਟ,ਐਨ.ਡੀ.ਆਰ.ਐਫ ਅਤੇ ਫਾਇਰ ਕੰਟਰੋਲ ਵਿਭਾਗਾਂ ਦੀ ਜ਼ਿੰਮੇਵਾਰੀ ਬਹੁਤ ਅਹਿਮ ਹੈ ਕਿਉਂ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਵਿਚ ਇੰਨਾਂ ਵਿਭਾਗਾਂ ਵਲੋਂ ਤੁਰੰਤ ਕਾਰਵਾਈ ਕੀਤੇ ਜਾਣਾ ਜ਼ਰੂਰੀ ਹੋਵੇਗਾ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਆਪੋ ਆਪਣੇ ਕੰਮ ਨਾਲ ਸਬੰਧਤ ਮੌਕ ਡ੍ਰਿਲ ਜ਼ਰੂਰ ਕਰਨ। ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਿਹਤਰ ਸੰਚਾਰ ਅਤੇ ਤਾਲ ਮੇਲ ਲਈ ਅੰਤਰ ਵਿਭਾਗੀ ਸੂਚਨਾ ਵਿਵਸਥਾ ਕਾਇਮ ਕੀਤੀ ਜਾਵੇ ਤਾਂ ਜੋ ਕਿਸੇ ਵੀ ਔਖੀ ਘੜੀ ਵਿਚ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾ ਸਕੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਲਤਾਨਪੁਰ ਲੋਧੀ ਦੇ ਨੇੜਲੇ ਸ਼ਹਿਰਾਂ ਵਿਚ ਮੌਜੂਦ ਹਸਪਤਾਲਾਂ,ਉਨਾਂ ਦੇ ਰੂਟ ਅਤੇ ਹਸਪਤਾਲਾਂ ਵਿਚ ਮੌਜੂਦ ਐਮਰਜੈਂਸੀ ਸੇਵਾਵਾਂ ਬਾਰੇ ਵਿਸਥਾਰ ਜਾਣਕਾਰੀ ਇਕੱਤਰ ਕਰਨ।

ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਨ੍ਹਾਂ 44 ਹਸਪਤਾਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਉਨ੍ਹਾਂ ਹਸਪਤਾਲਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ ਆਪਣੀ ਤਾਇਨਾਤੀ ਵਾਲੇ ਸਥਾਨਾਂ ਤੇ ਤੁਰੰਤ ਰਿਪੋਰਟ ਕਰਨ ਤਾਂ ਜੋ ਉਨਾਂ ਨੂੰ ਉਸ ਸਥਾਨ ਦੀ ਭੂਗੋਲਿਕ ਬਣਤਰ ਬਾਰੇ ਜਾਣਕਾਰੀ ਮਿਲ ਸਕੇ। ਉਨਾਂ ਇਹ ਵੀ ਕਿਹਾ ਕਿ ਮੁੱਖ ਪੰਡਾਲ,ਟੈਂਟ ਸਿਟੀ,ਪਾਰਕਿੰਗ ਥਾਵਾਂ,ਗੁਰੂਦੁਆਰਾ ਸ੍ਰੀ ਬੇਰ ਸਾਹਿਬ ਅਤੇ ਲੰਗਰ ਸਥਾਨਾਂ ਉਪੱਰ ਡਿਊਟੀ ਤੇ ਤਾਇਨਾਤ ਅਧਿਕਾਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਸਮਾਗਮਾਂ ਲਈ ਤਿਆਰ ਕੀਤੇ ਨਕਸ਼ੇ ਬਾਰੇ ਜਾਣਕਾਰੀ ਪ੍ਰਾਪਤ ਕਰਨ ਤਾਂ ਜੋ ਉਨਾਂ ਨੂੰ ਡਿਊਟੀ ਨਿਭਾਉਣ ਵਿਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ,ਐਸ.ਡੀ.ਐਮ ਡਾ. ਚਾਰੂਮਿਤਾ, ਮੇਲਾ ਅਫਸਰ ਨਵਨੀਤ ਕੌਰ ਬੱਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!