|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗਾਜ਼ੀਪੁਰ ਜਾਣ ਵਾਲਾ ਨੈਸ਼ਨਲ ਹਾਈਵੇਅ ਖੋਲ੍ਹਿਆ ਕਿਸਾਨ ਅੰਦੋਲਨ ਕਰਕੇ ਸੀ ਬੰਦ...!

ਦਿੱਲੀ,(ਦੇਵ ਇੰਦਰਜੀਤ) :ਲੰਬੇ ਸਮੇਂ ਤੋਂ ਬੰਦ ਪਏ ਦਿੱਲੀ-ਗਾਜ਼ੀਪੁਰ ਸਰਹੱਦ ਦੇ ਇਕ ਹਿੱਸੇ ਨੂੰ ਐਤਵਾਰ ਨੂੰ ਖੋਲ੍ਹ ਦਿੱਤਾ ਗਿਆ। ਦਿੱਲੀ-ਗਾਜ਼ੀਪੁਰ ਸਰਹੱਦ ਦਾ ਇਕ ਪਾਸੇ ਦਾ ਹਿੱਸਾ ਖੋਲ੍ਹਣ ਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਦਿੱਲੀ-ਮੇਰਠ ਐਕਸਪ੍ਰੈੱਸ ਵੇਅ ਦੇ ਇਕ ਪਾਸੇ ਦਾ ਰਸਤਾ, ਜੋ ਕਿ ਦਿੱਲੀ ਤੋਂ ਗਾਜ਼ੀਆਬਾਦ, ਨੋਇਡਾ ਅਤੇ ਮੇਰਠ ਵੱਲ ਜਾਂਦਾ ਹੈ, ਸਿਰਫ ਉਸੇ ਫ

NRI Post Desk · 2082 ਦਿਨ ਪਹਿਲਾਂ · ਅੱਪਡੇਟ 2082 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗਾਜ਼ੀਪੁਰ ਜਾਣ ਵਾਲਾ ਨੈਸ਼ਨਲ ਹਾਈਵੇਅ ਖੋਲ੍ਹਿਆ ਕਿਸਾਨ ਅੰਦੋਲਨ ਕਰਕੇ ਸੀ ਬੰਦ...!
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਲੰਬੇ ਸਮੇਂ ਤੋਂ ਬੰਦ ਪਏ ਦਿੱਲੀ-ਗਾਜ਼ੀਪੁਰ ਸਰਹੱਦ ਦੇ ਇਕ ਹਿੱਸੇ ਨੂੰ ਐਤਵਾਰ ਨੂੰ ਖੋਲ੍ਹ ਦਿੱਤਾ ਗਿਆ। ਦਿੱਲੀ-ਗਾਜ਼ੀਪੁਰ ਸਰਹੱਦ ਦਾ ਇਕ ਪਾਸੇ ਦਾ ਹਿੱਸਾ ਖੋਲ੍ਹਣ ਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਦਿੱਲੀ-ਮੇਰਠ ਐਕਸਪ੍ਰੈੱਸ ਵੇਅ ਦੇ ਇਕ ਪਾਸੇ ਦਾ ਰਸਤਾ, ਜੋ ਕਿ ਦਿੱਲੀ ਤੋਂ ਗਾਜ਼ੀਆਬਾਦ, ਨੋਇਡਾ ਅਤੇ ਮੇਰਠ ਵੱਲ ਜਾਂਦਾ ਹੈ, ਸਿਰਫ ਉਸੇ ਫਲਾਈਓਵਰ ਨੂੰ ਖੋਲ੍ਹਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਦਿੱਲੀ ਤੋਂ ਗਾਜ਼ੀਆਬਾਦ ਵੱਲ ਜਾਣ ਵਾਲੇ ਇਸ ਰੂਟ ਨੂੰ ਦਿੱਲੀ ਟ੍ਰੈਫਿਕ ਪੁਲਸ ਅਤੇ ਗਾਜ਼ੀਆਬਾਦ ਪੁਲਸ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਦੀ ਗੱਲਬਾਤ ਮਗਰੋਂ ਖੋਲ੍ਹਿਆ ਗਿਆ। ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਭੜਕਾਉਣ ਤੋਂ ਬਾਅਦ ਹੀ ਇਸ ਮਾਰਗ ਨੂੰ ਬੈਰੀਕੇਡ ਲਾ ਕੇ ਬੰਦ ਕਰ ਦਿੱਤਾ ਗਿਆ ਸੀ। ਦਰਅਸਲ ਕਿਸਾਨ ਅੰਦੋਲਨ 'ਚ ਕਿਸਾਨਾਂ ਦੀ ਵੱਧਦੀ ਗਿਣਤੀ ਨੂੰ ਵੇਖਦੇ ਹੋਏ ਗਾਜ਼ੀਪੁਰ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!