|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਦੀਪ ਕੌਰ ਨੂੰ ਬ੍ਰਿਟੇਨ ਤੋਂ ਸੰਸਦ ਮੈਂਬਰ ਢੇਸੀ ਦੀ ਸਪੋਰਟ

ਨਵੀਂ ਦਿੱਲੀ,(ਦੇਵ ਇੰਦਰਜੀਤ)-ਬ੍ਰਿਟੇਨ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਮਜ਼ਦੂਰ ਆਗੂ ਨੌਦੀਪ ਕੌਰ ਦੇ ਹੱਕ 'ਤੇ ਆਵਾਜ਼ ਚੁੱਕੀ ਹੈ। ਢੇਸੀ ਦਾ ਕਹਿਣਾ ਹੈ ਕਿ ਇਸ ਨਾਲ ਲੋਕਤੰਤਰੀ ਪ੍ਰਣਾਲੀ ਨੂੰ ਸੱਟ ਵੱਜੀ ਹੈ। ਢੇਸੀ ਨੇ ਇਸ ਸਬੰਧ 'ਚ ਟਵੀਟ ਕੀਤਾ ਅਤੇ ਲਿਖਿਆ ਹੈ ਕਿ ਪੰਜਾਬ ਟਰੇਡ ਯੂਨੀਅਨ ਦੀ ਕਾਰਕੁਨ ਨੌਦੀਪ 'ਤੇ ਪੁਲਿਸ ਹਿਰਾਸਤ ਦੌਰਾਨ ਹੋਏ ਜ

NRI Post Desk · 2115 ਦਿਨ ਪਹਿਲਾਂ · ਅੱਪਡੇਟ 2115 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੌਦੀਪ ਕੌਰ ਨੂੰ ਬ੍ਰਿਟੇਨ ਤੋਂ ਸੰਸਦ ਮੈਂਬਰ ਢੇਸੀ ਦੀ ਸਪੋਰਟ
📷 NRI Post Desk

ਨਵੀਂ ਦਿੱਲੀ,(ਦੇਵ ਇੰਦਰਜੀਤ)-ਬ੍ਰਿਟੇਨ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਮਜ਼ਦੂਰ ਆਗੂ ਨੌਦੀਪ ਕੌਰ ਦੇ ਹੱਕ 'ਤੇ ਆਵਾਜ਼ ਚੁੱਕੀ ਹੈ। ਢੇਸੀ ਦਾ ਕਹਿਣਾ ਹੈ ਕਿ ਇਸ ਨਾਲ ਲੋਕਤੰਤਰੀ ਪ੍ਰਣਾਲੀ ਨੂੰ ਸੱਟ ਵੱਜੀ ਹੈ। ਢੇਸੀ ਨੇ ਇਸ ਸਬੰਧ 'ਚ ਟਵੀਟ ਕੀਤਾ ਅਤੇ ਲਿਖਿਆ ਹੈ ਕਿ ਪੰਜਾਬ ਟਰੇਡ ਯੂਨੀਅਨ ਦੀ ਕਾਰਕੁਨ ਨੌਦੀਪ 'ਤੇ ਪੁਲਿਸ ਹਿਰਾਸਤ ਦੌਰਾਨ ਹੋਏ ਜਿਨਸੀ ਤਸ਼ੱਦਦ ਬਾਰੇ ਜਾਣ ਕੇ ਹੈਰਾਨੀ ਹੋਈ, ਜਿਸ ਨੂੰ ਕਿ ਚਾਰ ਹਫ਼ਤਿਆਂ ਬਾਅਦ ਵੀ ਜ਼ਮਾਨਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਕਰਨ ਵਾਲੇ ਅੰਦੋਲਨਕਾਰੀਆਂ ਅਤੇ ਖ਼ਾਸ ਕਰਕੇ ਔਰਤਾਂ 'ਤੇ ਅਜਿਹਾ ਤਸ਼ੱਦਦ ਲੋਕਤੰਤਰ ਅਤੇ ਸਭਿਅਕ ਸਮਾਜ ਦੀ ਮੂਲ ਭਾਵਨਾ ਦੇ ਵਿਰੁੱਧ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!