|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੱਧੂ ਸਲਾਹਕਾਰਾਂ ਨੂੰ ਲੈ ਐਕਸ਼ਨ ’ਚ..!

ਪਟਿਆਲਾ (ਦੇਵ ਇੰਦਰਜੀਤ) : ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਸੱਦਿਆ ਹੈ।

NRI Post Desk · 1921 ਦਿਨ ਪਹਿਲਾਂ · ਅੱਪਡੇਟ 1921 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੱਧੂ ਸਲਾਹਕਾਰਾਂ ਨੂੰ ਲੈ ਐਕਸ਼ਨ ’ਚ..!
📷 NRI Post Desk

ਪਟਿਆਲਾ (ਦੇਵ ਇੰਦਰਜੀਤ) : ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਸੱਦਿਆ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਸਿੱਧੂ ਦੇ ਸਲਾਹਕਾਰਾਂ ਵਲੋਂ ਪਾਕਿਸਤਾਨ ਤੇ ਕਸ਼ਮੀਰ ’ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਖ਼ੂਬ ਕਿਰਕਿਰੀ ਹੋਈ। ਮਾਲੀ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇਕ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਆਗੂਆਂ ਨੇ ਇਸ ਦਾ ਵਿਰੋਧ ਵੀ ਕੀਤਾ।

ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਨੋਟਿਸ ਲਿਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਦਿੱਤੀ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਤਲਬ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!