|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਿੱਧੂ ਨੇ ਮੰਗੀ ਪਾਕਿਸਤਾਨ ਜਾਣ ਦੀ ਪਰਮਿਸ਼ਨ -ਕੇਂਦਰ ਅਤੇ ਕੈਪਟਨ ਨੂੰ ਪੱਤਰ

ਨਵੀਂ ਦਿੱਲੀ , 02 ਨਵੰਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ , 02 ਨਵੰਬਰ ( NRI MEDIA )

ਕਾਂਗਰਸ ਪਾਰਟੀ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ ,ਇਸ ਸਬੰਧ ਵਿੱਚ ਸਿੱਧੂ ਨੇ ਦੋਵਾਂ ਨੇਤਾਵਾਂ ਨੂੰ ਇੱਕ ਪੱਤਰ ਲਿਖਿਆ ਹੈ ,ਸਿੱਧੂ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ।

ਸੰਬੰਧਿਤ ਖ਼ਬਰਾਂ

ਇਮਰਾਨ ਖਾਨ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਸੱਦਾ ਭੇਜਿਆ ਸੀ,ਸਿੱਧੂ ਦੇ ਸੱਦੇ 'ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਸਿੱਧੂ ਨੂੰ ਪਾਕਿਸਤਾਨ ਜਾਣ ਲਈ ਰਾਜਨੀਤਿਕ ਮਨਜ਼ੂਰੀ ਲੈਣੀ ਪਏਗੀ।

ਹੁਣ ਸਿੱਧੂ ਨੂੰ ਚਾਰ ਤੋਂ ਪੰਜ ਦਿਨਾਂ ਦੇ ਅੰਦਰ-ਅੰਦਰ ਭਾਰਤ ਸਰਕਾਰ ਤੋਂ ਇਸ ਸੱਦੇ ‘ਤੇ ਪ੍ਰਵਾਨਗੀ ਲੈਣੀ ਪਏਗੀ, ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ 575 ਲੋਕਾਂ ਦੀ ਸੂਚੀ ਵਿੱਚ ਸ਼ਾਮਲ ਹਨ, ਜੋ ਭਾਰਤ ਤੋਂ ਕਰਤਾਰਪੁਰ ਜਾਣ ਵਾਲੇ ਪਹਿਲੇ ਸ਼ਰਧਾਲੂਆਂ ਵਿੱਚ ਸ਼ਾਮਲ ਹਨ,29 ਅਕਤੂਬਰ ਨੂੰ ਕੇਂਦਰ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ 575 ਸ਼ਰਧਾਲੂਆਂ ਦੀ ਸੂਚੀ ਜਾਰੀ ਕੀਤੀ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!