|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੱਧੂ ਨੇ ਕਿਹਾ- ਕੇਜਰੀਵਾਲ ਝੂਠ ਬੋਲਣ ’ਚ ਸੁਖਬੀਰ ਬਾਦਲ ਤੋਂ ਅੱਗੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ। ਸਿੱਧੂ ਨੇ ਸਥਾਨਕ ਮਾਲ ਮੰਡੀ ਏਰੀਆ ਦਾ ਦੌਰਾ ਕਰ ਕੇ ਉੱਥੇ ਰੇਤ ਦੇ ਰੇਟਾਂ ਨੂੰ ਜਾਣ ਕੇ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਤੋਂ 2,0000 ਕਰੋੜ ਕੱਢਾਂਗੇ ਪਰ ਝੂਠ ਬੋਲਣ ’ਚ ਸੁ

NRI Post Desk · 1692 ਦਿਨ ਪਹਿਲਾਂ · ਅੱਪਡੇਟ 1692 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੱਧੂ ਨੇ ਕਿਹਾ- ਕੇਜਰੀਵਾਲ ਝੂਠ ਬੋਲਣ ’ਚ ਸੁਖਬੀਰ ਬਾਦਲ ਤੋਂ ਅੱਗੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ। ਸਿੱਧੂ ਨੇ ਸਥਾਨਕ ਮਾਲ ਮੰਡੀ ਏਰੀਆ ਦਾ ਦੌਰਾ ਕਰ ਕੇ ਉੱਥੇ ਰੇਤ ਦੇ ਰੇਟਾਂ ਨੂੰ ਜਾਣ ਕੇ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਰੇਤ ਤੋਂ 2,0000 ਕਰੋੜ ਕੱਢਾਂਗੇ ਪਰ ਝੂਠ ਬੋਲਣ ’ਚ ਸੁਖਬੀਰ ਸਿੰਘ ਬਾਦਲ ਤੋਂ ਵੀ ਅੱਗੇ ਨਿਕਲ ਗਏ ਹਨ।

ਸੰਬੰਧਿਤ ਖ਼ਬਰਾਂ

ਸਿੱਧੂ ਨੇ ਕਿਹਾ ਕਿ ਜੇਕਰ ਵਾਅਦੇ ਪੂਰੇ ਨਹੀਂ ਕੀਤੇ ਜਾ ਸਕਦੇ ਸਨ ਤਾਂ ਲੋਕਾਂ ਨੂੰ ਇੰਨੀ ਆਸ ਤੇ ਉਮੀਦ ਨਹੀਂ ਦੇਣੀ ਚਾਹੀਦੀ ਸੀ ਕਿ ਉਹ ਸਿਰਫ ਵੋਟਾਂ ਹਾਸਲ ਕਰਨ ਲਈ ਸੀ। ਪੰਜਾਬ ’ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ।

ਸਿੱਧੂ ਨੇ ਕਿਹਾ ਕਿ ‘ਕਸਮੇ ਵਾਅਦੇ ਪਿਆਰ ਵਫਾ ਸਭ ਬਾਤੇਂ ਹੈ ਬਾਤੋਂ ਕਾ ਕਿਆ। ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਸਵਾਲਾਂ ਦੇ ਘੇਰੇ ’ਚ ਹੈ। ਇਸ ਸਮੇਂ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਡਗਮਗਾ ਚੁੱਕਿਆ ਹੈ। ਰੋਜ਼ਾਨਾ 2-3 ਕਤਲ ਹੋ ਰਹੇ ਹਨ, ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!