|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ 'ਚ ਹੋਈ ਹਾਰ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ਕਿਹਾ- 3-4 ਮੁੱਖ ਮੰਤਰੀ ਭੁਗਤਾ ਦਿੱਤੇ

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੀ ਜਿੱਤ ਨੂੰ ਸਿੱਧੂ ਨੇ ਲੋਕਾਂ ਵਲੋਂ ਬਦਲਾਅ ਲਿਆਉਣ ਦਾ ਫ਼ੈਸਲਾ ਦੱਸਿਆ ਹੈ। ਨਾਲ ਹੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਰ-ਜਿੱਤ ਨਾਲ ਕੋਈ ਫਰਕ ਨਹੀਂ ਪੈਂਦਾ, ਮੇਰਾ ਮਕਸਦ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਹੈ। ਮੈਂ ਆਪ

NRI Post Desk · 1721 ਦਿਨ ਪਹਿਲਾਂ · ਅੱਪਡੇਟ 1721 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ 'ਚ ਹੋਈ ਹਾਰ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ਕਿਹਾ- 3-4 ਮੁੱਖ ਮੰਤਰੀ ਭੁਗਤਾ ਦਿੱਤੇ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ 'ਚ ਹੋਈ ਹਾਰ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਆਮ ਆਦਮੀ ਪਾਰਟੀ ਦੀ ਜਿੱਤ ਨੂੰ ਸਿੱਧੂ ਨੇ ਲੋਕਾਂ ਵਲੋਂ ਬਦਲਾਅ ਲਿਆਉਣ ਦਾ ਫ਼ੈਸਲਾ ਦੱਸਿਆ ਹੈ। ਨਾਲ ਹੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਰ-ਜਿੱਤ ਨਾਲ ਕੋਈ ਫਰਕ ਨਹੀਂ ਪੈਂਦਾ, ਮੇਰਾ ਮਕਸਦ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਹੈ। ਮੈਂ ਆਪਣੇ ਮਕਸਦ ਤੋਂ ਨਹੀਂ ਡੋਲਾਂਗਾ। ਅਸੀਂ ਪੰਜਾਬ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਖੜ੍ਹੇ ਰਹਾਂਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਨ੍ਹਾਂ ਨੇ ਉਨ੍ਹਾਂ ਲਈ ਟੋਏ ਪੁੱਟੇ ਸਨ ਉਹ ਆਪ ਹੀ ਡਿੱਗ ਗਏ ਹਨ। ਇਸ ਦੌਰਾਨ ਸਿੱਧੂ ਨੇ ਫਿਰ ਦੋਹਰਾਇਆ ਕਿ ਉਨ੍ਹਾਂ 3-4 ਮੁੱਖ ਮੰਤਰੀ ਭੁਗਤਾ ਦਿੱਤੇ ਹਨ। ਸਿੱਧੂ ਨੇ ਕਿਹਾ ਕਿ ਜਿਹੋ-ਜਿਹਾ ਬੀਜ ਬੀਜੋਗੇ ਉਹੋ ਜਿਹਾ ਫਲ ਮਿਲੇਗਾ। ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ। ਲੋਕਾਂ ਨੇ ਇਕ ਵਧੀਆ ਫ਼ੈਸਲਾ ਲੈ ਕੇ ਰਿਵਾਇਤੀ ਸਿਸਟਮ ਨੂੰ ਬਦਲ ਕੇ ਨਵੀਂ ਨੀਂਹ ਰੱਖੀ ਹੈ।ਕਾਂਗਸ 'ਚ ਮੈਂ ਅਖੀਰ ਤੱਕ ਲੜਦਾ ਰਿਹਾ, ਮਾਫੀਆ ਖ਼ਤਮ ਕਰਨ ਦੀ ਮੰਗ ਕੀਤੀ, ਜਿਸ ’ਤੇ ਹੁਣ ਵੀ ਕਾਇਮ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!