|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਹੱਲਾ ਬੋਲ, ਪ੍ਰਦਰਸ਼ਨ 'ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਨਿਊਜ਼ ਡੈਸਕ : ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸ ਦੇਸ਼ ਭਰ 'ਚ ਪ੍ਰਦਰਸ਼ਨ ਕਰ ਰਹੀ ਹੈ ਤੇ ਇਸੇ ਦੌਰਾਨ ਹੁਣ ਇਸ ਮਹਿੰਗਾਈ ਪ੍ਰਦਰਸ਼ਨ ਵਿਚ ਕਈ ਵੱਡੇ ਸਿਆਸਤਦਾਨ ਵੀ ਸ਼ਾਮਿਲ ਹੋ ਗਏ ਹਨ। ਕਾਂਗਰਸ ਦੇ ਸਾਰੇ ਸੰਸਦ ਮੈਂਬਰ ਸਵੇਰੇ 9 ਵਜੇ ਵਿਜੇ ਚੌਂਕ ਵਿਖੇ ਮਹਿੰਗਾਈ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਿਲੀ ਜਾਣਕਰੀ ਮੁਤਾਬਕ ਕਾਂਗਰਸ ਵ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਹਿੰਗਾਈ ਨੂੰ ਲੈ ਕੇ ਕਾਂਗਰਸ ਦਾ ਹੱਲਾ ਬੋਲ, ਪ੍ਰਦਰਸ਼ਨ 'ਚ ਪਹੁੰਚੇ ਨਵਜੋਤ ਸਿੰਘ ਸਿੱਧੂ
📷 NRI Post Desk

ਨਿਊਜ਼ ਡੈਸਕ : ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕਾਂਗਰਸ ਦੇਸ਼ ਭਰ 'ਚ ਪ੍ਰਦਰਸ਼ਨ ਕਰ ਰਹੀ ਹੈ ਤੇ ਇਸੇ ਦੌਰਾਨ ਹੁਣ ਇਸ ਮਹਿੰਗਾਈ ਪ੍ਰਦਰਸ਼ਨ ਵਿਚ ਕਈ ਵੱਡੇ ਸਿਆਸਤਦਾਨ ਵੀ ਸ਼ਾਮਿਲ ਹੋ ਗਏ ਹਨ। ਕਾਂਗਰਸ ਦੇ ਸਾਰੇ ਸੰਸਦ ਮੈਂਬਰ ਸਵੇਰੇ 9 ਵਜੇ ਵਿਜੇ ਚੌਂਕ ਵਿਖੇ ਮਹਿੰਗਾਈ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਿਲੀ ਜਾਣਕਰੀ ਮੁਤਾਬਕ ਕਾਂਗਰਸ ਵਲੋਂ ਮਹਿੰਗਾਈ ਨੂੰ ਲੈ ਕੇ ਹੋ ਰਹੇ ਇਸ ਹੰਗਾਮੇ ਵਿੱਚ ਰਾਹੁਲ ਗਾਂਧੀ ਸ਼ਾਮਲ ਹੋਏ ਤੇ ਉਸ ਬਾਅਦ ਅੰਮ੍ਰਿਤਸਰ 'ਚ ਹੋ ਰਹੇ ਮਹਿੰਗਾਈ ਪ੍ਰਦਰਸ਼ਨ ਵਿੱਚ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਇਸ ਦੇ ਨਾਲ ਹੀ ਸੋਨੀਆ ਗਾਂਧੀ ਦੇ ਸ਼ਾਮਲ ਹੋਣ ਬਾਰੇ ਹਾਲੇ ਰੁੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਇਹ ਹੈ ਕਿ ਕਾਂਗਰਸ ਵੱਲੋਂ ਇਸ ਮੌਕੇ ਅੰਮ੍ਰਿਤਸਰ ਦੇ ਹਾਲ ਬਜ਼ਾਰ ਵਿੱਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਨਵਜੋਤ ਸਿੰਘ ਸਿੱਧੂ ਮੁੱਖ ਤੌਰ ’ਤੇ ਪੁੱਜੇ ਅਤੇ ਆਪਣਾ ਗੁੱਸਾ ਕੱਢਿਆ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਮੌਕੇ ਤੇ ਕਿਹਾ ਕਿ' 'ਇਹ ਵਿਸ਼ਵਾਸ ਦੀ ਲੜਾਈ ਹੈ, ਮਹਿੰਗਾਈ ਦਿਨੋ-ਦਿਨ ਵੱਧ ਰਹੀ ਹੈ, 90 ਫੀਸਦੀ ਭਾਰਤੀ ਲੋਕ ਹਰ ਰੋਜ਼ ਆਪਣੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, MSP 35% ਵਧੀ, ਦਾਲਾਂ ਦੀ ਕੀਮਤ ਵੀ ਵਧ ਰਹੀ ਹੈ, ਤੇਲ ਸਿਲੰਡਰ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਰਿਹਾ ਹੈ ਪਰ ਤਨਖਾਹ ਉਹੀ ਹੈ, ਗਰੀਬ ਆਦਮੀ ਕਿੱਥੇ ਜਾਵੇ?'

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!