|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮੁਫ਼ਤ ਦੇਣ ਸਬੰਧੀ 'ਆਪ' ਪਾਰਟੀ ਉਤੇ ਸਾਧਿਆ ਨਿਸ਼ਾਨਾ, ਕਿਹਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਆਗੂਆਂ ਨੇ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਬਿਜਲੀ ਬਿੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਉਹ ਇਸ ਤੋਂ ਭੱਜ ਰਹੇ ਹਨ ਕਿਉਂਕਿ ਕਾਂਗਰਸ ਵੀ 200 ਯੂਨਿਟ ਮੁਫ਼ਤ ਬਿਜਲੀ ਦੇ ਰਹ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮੁਫ਼ਤ ਦੇਣ ਸਬੰਧੀ 'ਆਪ' ਪਾਰਟੀ ਉਤੇ ਸਾਧਿਆ ਨਿਸ਼ਾਨਾ, ਕਿਹਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਆਗੂਆਂ ਨੇ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਉਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਬਿਜਲੀ ਬਿੱਲ ਮੁਫ਼ਤ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਉਹ ਇਸ ਤੋਂ ਭੱਜ ਰਹੇ ਹਨ ਕਿਉਂਕਿ ਕਾਂਗਰਸ ਵੀ 200 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਸੀ।

ਸੰਬੰਧਿਤ ਖ਼ਬਰਾਂ

ਹੁਣ ਆਮ ਆਦਮੀ ਪਾਰਟੀ ਨੇ ਸਿਰਫ਼ 100 ਯੂਨਿਟ ਵਧਾਈ। ਇਸ ਵਿੱਚ ਵੀ 70 ਫ਼ੀਸਦੀ ਆਬਾਦੀ ਬਾਹਰ ਕੱਢ ਦਿੱਤੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬਿਜਲੀ ਸਬੰਧੀ ਢੁੱਕਵੀਂ ਪਾਲਿਸੀ ਲਿਆਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਪੰਜਾਬ ਦੇ ਸਿਰ ਉਤੇ ਲੜਨਾ ਚਾਹੁੰਦੇ ਹਨ। ਬਿਜਲੀ ਮੰਗ ਵੀ ਕਾਫੀ ਹੈ ਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਬਿਜਲੀ ਕੱਟ ਲਗਾਏ ਜਾ ਰਹੇ ਹਨ ਤੇ ਥਰਮਲ ਪਲਾਂਟ ਵੀ ਬੰਦ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜੋ ਐਲਾਨ ਕੀਤੇ ਗਏ ਸਨ ਉਸ ਤੋਂ ਹੁਣ ਮੁਕਰਿਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!