|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

NDA ਦੀ ਬੈਠਕ ਭਲਕੇ, ਨਰਿੰਦਰ ਮੋਦੀ ਚੁਣੇ ਜਾਣਗੇ ਸੰਸਦੀ ਦਲ ਦਾ ਆਗੂ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਦੇਸ਼ 'ਚ ਇੱਕ ਵਾਰ ਮੁੜ ਐੱਨਡੀਏ ਦੀ ਸਰਕਾਰ ਬਣ ਰਹੀ ਹੈ। ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਨਰਿੰਦਰ ਮੋਦੀ 30 ਮਈ ਨੂੰ ਮੁੜ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਭੰਗ ਕਰਨ ਲਈ ਸਿਫ਼ਾਰਸ਼ ਕੀਤੀ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਦੇਸ਼ 'ਚ ਇੱਕ ਵਾਰ ਮੁੜ ਐੱਨਡੀਏ ਦੀ ਸਰਕਾਰ ਬਣ ਰਹੀ ਹੈ। ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਨਰਿੰਦਰ ਮੋਦੀ 30 ਮਈ ਨੂੰ ਮੁੜ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੂੰ ਲੋਕ ਸਭਾ ਭੰਗ ਕਰਨ ਲਈ ਸਿਫ਼ਾਰਸ਼ ਕੀਤੀ ਹੈ। ਰਾਸ਼ਟਰਪਤੀ ਨੇ ਨਵੀਂ ਸਰਕਾਰ ਦੇ ਸੰਹੁ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਕੈਬਿਨੇਟ ਨੂੰ ਬਣੇ ਰਹਿਣ ਦੀ ਅਪੀਲ ਕੀਤੀ। ਜਾਣਕਾਰੀ ਮੁਤਾਬਕ ਨਰਿੰਦਰ ਮੋਦੀ ਨੂੰ ਕੱਲ੍ਹ ਐੱਨਡੀਏ ਦਾ ਆਗੂ ਚੁਣਿਆ ਜਾਵੇਗਾ।

ਸੰਬੰਧਿਤ ਖ਼ਬਰਾਂ

ਐੱਨਡੀਏ ਨੇ ਸਾਰੇ ਸਾਂਸਦਾਂ ਨੂੰ 25 ਮਈ ਨੂੰ ਦਿੱਲੀ ਬੁਲਾਇਆ ਹੈ। ਉਸ ਤੋਂ ਬਾਅਦ 26 ਮਈ ਨੂੰ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਸਾਂਸਦਾਂ ਨਾਲ ਮੁਲਾਕਾਤ ਕਰਨਗੇ। 28 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਜਾਣਗੇ। ਅਜਿਹੀ ਉਮੀਦ ਕੀਤੀ ਜਾ ਰਹੀ ਹੈ ਕਿ 29 ਮਈ ਨੂੰ ਮੋਦੀ ਗੁਜਰਾਤ ਦੌਰੇ 'ਤੇ ਜਾਣਗੇ। 30 ਮਈ ਨੂੰ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਦੱਸ ਦਈਏ ਕਿ ਭਾਜਪਾ ਨੂੰ 302 ਅਤੇ ਐੱਨਡੀਏ ਨੂੰ 353 ਸੀਟਾਂ ਮਿਲੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!