|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਸਾਹਿਬ ਦੇ ਸਿਧਾਂਤ ਨੂੰ ਅਪਣਾ ਕੇ ਸੱਚਾ ਪੈਰੋਕਾਰ ਬਣਨ ਦੀ ਲੋੜ : ਲੌਂਗੋਵਾਲ

ਨਾਭਾ (ਇੰਦਰਜੀਤ ਸਿੰਘ) : ਗੁਰੂ ਨਾਨਕ ਸਾਹਿਬ ਦੇ 550ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ੍ਰੋਮਣੀ ਕਮੇਟੀ ਦੇ ਸਾਂਝੇ ਯਤਨਾਂ ਦੇ ਸਦਕਾ 'ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਰਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਕਿਹਾ ਕਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਾਭਾ (ਇੰਦਰਜੀਤ ਸਿੰਘ) : ਗੁਰੂ ਨਾਨਕ ਸਾਹਿਬ ਦੇ 550ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ੍ਰੋਮਣੀ ਕਮੇਟੀ ਦੇ ਸਾਂਝੇ ਯਤਨਾਂ ਦੇ ਸਦਕਾ 'ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਰਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਨਗਰ ਕੀਰਤਨ, ਗੁਰਮਤਿ ਸਮਾਗਮਾਂ ਦਾ ਮੰਤਵ ਗੁਰੂ ਨਾਨਕ ਸਾਹਿਬ ਦੇ ਵਿਲੱਖਣ ਫਲਸਫੇ ਦਾ ਪਸਾਰ ਕਰਨਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਦਾ ਸੱਚਾ ਪੈਰੋਕਾਰ ਬਣਨ ਦੀ ਲੋੜ ਹੈ, ਜਿਨਾਂ ਦੇ ਉਦੇਸ਼ ਅਤੇ ਆਦਰਸ਼ ਨੂੰ ਧਾਰਨ ਕਰਕੇ ਸਮਾਜ ਨੂੰ ਆਦਰਸ਼ ਬਣਾਇਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਧੁਰ ਕੀ ਬਾਣੀ 'ਓਅੰਕਾਰ' ਨਾਲ ਜੋੜਦੀ ਹੈ ਤੇ ਗੁਰੂ ਸਾਹਿਬ ਦੀ ਬਾਣੀ ਨੂੰ ਆਪਣੇ ਜੀਵਨ 'ਚ ਧਾਰਨ ਕਰਕੇ ਮਨੁੱਖ ਸੁਚਿਆਰ ਹੋ ਸਕਦਾ ਹੈ।ਸੈਮੀਨਾਰ ਦੌਰਾਨ ਖ਼ਾਸ ਮਹਿਮਾਨ ਵਜੋਂ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਸ੍ਰੋਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ, ਸਤਵਿੰਦਰ ਸਿੰਘ ਟੌਹੜਾ ਆਦਿ ਪੁੱਜੇ। ਇਸ ਮੌਕੇ ਡਾ. ਗੁਰਵੀਰ ਸਿੰਘ ਮਾਤਾ ਸਾਹਿਬ ਕੌਰ ਕਾਲਜ ਗਹਿਲਾਂ ਬਰਨਾਲਾ, ਪ੍ਰੋ. ਗੁਰਬਾਜ਼ ਸਿੰਘ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ, ਡਾ. ਹਰਮਨਪ੍ਰੀਤ ਸਿੰਘ ਪਿੰ੍ਰਸੀਪਲ ਐੱਸਜੀਐੱਸ ਅਨੰਦਪੁਰ ਸਾਹਿਬ, ਡਾ. ਨਸੀਰ ਅਖ਼ਤਰ ਮਾਲੇਰਕੋਟਲਾ, ਪੰਡਿਤ ਧਰਮਪਾਲ ਸ਼ਾਸਤਰੀ ਆਦਿ ਨੇ ਪਰਚੇ ਪੜ੍ਹੇ।ਇਸ ਮੌਕੇ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਲੌਂਗੋਵਾਲ ਨੂੰ ਸਨਮਾਨਤ ਕੀਤਾ। ਇਸ ਦੌਰਾਨ ਮਾਸਟਰ ਅਜਮੇਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਕਰਨੈਲ ਸਿੰਘ ਨਾਭਾ, ਭਗਵੰਤ ਸਿੰਘ ਧੰਗੇੜਾ, ਹਰਮਿੰਦਰਪਾਲ ਸਿੰਘ, ਪਿ੍ਰੰਸੀਪਲ ਸੁਰਿੰਦਰ ਕੌਰ ਆਦਿ ਹਾਜਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!