|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵਾਤਾਵਰਨ ਦੀ ਸਵੱਛਤਾ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਅਵਤਾਰ ਸਿੰਘ ਭੁੱਲਰ

ਕਪੂਰਥਲਾ (ਇੰਦਰਜੀਤ ਸਿੰਘ) : ਮਾਨਵ ਵਿਕਾਸ ਸੰਸਥਾਨ ਵੱਲੋਂ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਮਾਨਵ ਵਿਕਾਸ ਸੰਸਥਾਨ ਵੱਲੋਂ ਆਈ. ਟੀ. ਸੀ ਮਿਸ਼ਨ ਸੁਨਹਿਰਾ ਕੱਲ ਪ੍ਰੋਗਰਾਮ ਤਹਿਤ ਪਿੰਡ ਨੂਰਪੁਰ ਲੁਬਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨਾਂ ਕਿਹਾ ਕਿ ਸਾਨੂੰ ਵਾਤਾਵਰਨ ਨੂੰ ਦੂਸ਼ਿਤ ਹੋਣੋਂ ਬਚਾਉਣ ਲਈ ਗੁਰੂ ਨਾਨਕ ਦੇਵ ਜੀ ਦੀਆਂ ਹਵਾ, ਪਾਣੀ ਅਤੇ ਧਰਤੀ ਦੇ ਮਹੱਤਵ ਬਾਰੇ ਦਿੱਤੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਇਸ ਮੌਕੇ ਵਾਤਾਵਰਨ ਦੀ ਸਵੱਛਤਾ ਸਬੰਧੀ ਬੱਚਿਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨਾਂ ਵਿਚ ਕਾਂਜਲੀ, ਖੀਰਾਂਵਾਲੀ, ਖੁਖਰੈਣ ਅਤੇ ਨੂਰਪੁਰ ਲੁਬਾਣਾ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਨਵਦੀਪ ਕੌਰ, ਸੂਰਜ ਉਪਾਧਿਆਏ, ਗੌਤਮ ਅਤੇ ਡਾ. ਅਮਿਤ ਸਲਾਰੀਆ ਨੇ ਨਿਭਾਈ। ਜੇਤੂ ਬੱਚਿਆਂ ਨੂੰ ਮੁੱਖ ਮਹਿਮਾਨ ਸ. ਅਵਤਾਰ ਸਿੰਘ ਭੁੱਲਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਪਰਾਲੀ ਦੀ ਸਾਂਭ-ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਪਿ੍ਰੰਸੀਪਲ ਮੈਡਮ ਪੁਨੀਤ ਪੁਰੀ ਨੇ ਮੁੱਖ ਮਹਿਮਾਨ ਅਤੇ ਸਕੂਲਾਂ ਤੋਂ ਆਏ ਅਧਿਆਪਕ ਸਾਹਿਬਾਨ ਦਾ ਸਵਾਗਤ ਕੀਤਾ।

ਇਸ ਮੌਕੇ ਮਾਨਵ ਵਿਕਾਸ ਸੰਸਥਾਨ ਵੱਲੋਂ ਰਾਜਵੀਰ ਸਿੰਘ ਨੇ ਸਮਾਗਮ ਦੇ ਮੁੱਖ ਉਦੇਸ਼ ’ਤੇ ਚਾਨਣਾ ਪਾਉਂਦਿਆਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਅਤੇ ਇਸ ਦੀ ਵਰਤੋਂ ਮਿੱਟੀ ਦੀ ਉਪਜਾੳੂ ਸ਼ਕਤੀ ਨੂੰ ਵਧਾਉਣ ਲਈ ਕਰਨ ਨੂੰ ਕਿਹਾ। ਸਟੇਜ ਸਕੱਤਰ ਦੀ ਭੂਮਿਕਾ ਬਲਵਿੰਦਰ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਮਾਨਵ ਵਿਕਾਸ ਸੰਸਥਾਨ ਵੱਲੋਂ ਹੀਰਾ, ਜਬਵੀਰ ਕੌਰ, ਕੁਲਦੀਪ ਸਿੰਘ, ਮੁਨੀਸ਼ ਕੁਮਾਰ ਅਤੇ ਕੋਮਲਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!