|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਨੂੰ ਮਿਲਿਆ ਸੁਪਰੀਮ ਕੋਰਟ ਦਾ ਨਵਾਂ ਚੀਫ ਜਸਟਿਸ - ਬੋਬੜੇ ਨੇ ਸੁੰਹ ਚੁੱਕੀ

ਨਵੀਂ ਦਿੱਲੀ , 18 ਨਵੰਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ , 18 ਨਵੰਬਰ ( NRI MEDIA )

ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਦੇ 47 ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ, ਉਨ੍ਹਾਂ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲੈ ਲਈ ਹੈ ਜੋ 17 ਨਵੰਬਰ ਨੂੰ ਸੇਵਾ ਮੁਕਤ ਹੋਏ ਹਨ , ਜਸਟਿਸ ਬੋਬਡੇ ਦਾ ਕਾਰਜਕਾਲ 17 ਮਹੀਨੇ ਦਾ ਹੋਵੇਗਾ ਉਹ 23 ਅਪ੍ਰੈਲ 2021 ਨੂੰ ਰਿਟਾਇਰ ਹੋ ਜਾਣਗੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ।

ਜਸਟਿਸ ਬੌਬਡੇ ਦਾ ਜਨਮ 24 ਅਪਰੈਲ 1956 ਨੂੰ ਨਾਗਪੁਰ, ਮਹਾਰਾਸ਼ਟਰ ਵਿੱਚ ਹੋਇਆ ਸੀ , ਉਨ੍ਹਾਂ ਨੇ ਨਾਗਪੁਰ ਯੂਨੀਵਰਸਿਟੀ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕੀਤੀ , 2000 ਵਿਚ ਉਨ੍ਹਾਂ ਨੂੰ ਬੰਬੇ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ ਫਿਰ 2012 ਵਿਚ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਿਆ , ਅਪ੍ਰੈਲ 2013 ਵਿਚ, ਉਨ੍ਹਾਂ ਨੂੰ ਸੁਪਰੀਮ ਕੋਰਟ ਵਿਚ ਨਿਯੁਕਤ ਕੀਤਾ ਗਿਆ ਸੀ , ਜਸਟਿਸ ਬੌਬਡੇ ਸਾਬਕਾ ਸੀਜੇਆਈ ਗੋਗੋਈ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਵਿੱਚ ਸ਼ਾਮਲ ਸਨ।

ਸੰਬੰਧਿਤ ਖ਼ਬਰਾਂ

ਸਾਬਕਾ ਚੀਫ਼ ਦਾ ਕਾਰਜਕਾਲ 13 ਮਹੀਨੇ 15 ਦਿਨ

ਸਾਬਕਾ ਚੀਫ਼ ਜਸਟਿਸ ਗੋਗੋਈ ਨੇ 3 ਅਕਤੂਬਰ 2018 ਨੂੰ 46 ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਸੀ , ਉਨ੍ਹਾਂ ਦਾ ਕਾਰਜਕਾਲ 13 ਮਹੀਨੇ 15 ਦਿਨ ਸੀ , ਜਸਟਿਸ ਗੋਗੋਈ ਆਪਣੇ ਕਾਰਜਕਾਲ ਦੌਰਾਨ ਦੋ ਵਾਰ ਕਾਮਾਖਿਆ ਦੇਵੀ ਦੇ ਦਰਸ਼ਨ ਕਰ ਚੁਕੇ ਸਨ , ਉਨ੍ਹਾਂ ਨੇ ਅਯੁੱਧਿਆ ਵਿਵਾਦ 'ਤੇ ਇਤਿਹਾਸਕ ਫੈਸਲਾ ਦਿੱਤਾ ,ਰਾਫੇਲ ਮਾਮਲੇ ਵਿੱਚ ਮੁੜ ਵਿਚਾਰ ਪਟੀਸ਼ਨ ਖਾਰਜ ਕੀਤੀ ,ਇਸ ਤੋਂ ਇਲਾਵਾ ਚੀਫ਼ ਜਸਟਿਸ ਨੂੰ ਆਰਟੀਆਈ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਗਿਆ ।

new chief justice supreme court of india

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!