|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ 'ਚ ਵੀਕਐਂਡ ਕਰਫਿਊ ਲਈ ਨਵੀ ਹਦਾਇਤਾਂ ਜਾਰੀ

ਲੁਧਿਆਣਾ (ਦੇਵ ਇੰਦਰਜੀਤ) : ਹਿਦਾਇਤਾਂ ਮੁਤਾਬਕ ਸਾਰੇ ਰੈਸਟੋਰੈਂਟ (ਸਣੇ ਹੋਟਲ), ਕੈਫ਼ੇ, ਕਾਫੀ ਦੁਕਾਨਾਂ, ਹਲਵਾਈ ਫਾਸਟ ਫੂਡ ਆਊਟਲੈਟਸ ਆਦਿ ਸਿਨੇਮਾ, ਜਿਮ, ਅਜਾਇਬ ਘਰ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਅਨੁਸਾਰ ਖੋਲ੍ਹਿਆ ਜਾਏਗਾ। ਇਹ ਸ਼ਰਤ ਲਗਾਈ ਗਈ ਹੈ ਕਿ ਸਬੰਧਤ ਇਕਾਈਆਂ ਦੇ ਅਧੀਨ ਸਾਰੇ ਕਰਮਚਾਰੀਆਂ ਦੇ ਕੋਵਿਡ ਟੀਕਾਕਰਣ ਦੀ ਘੱਟੋ-ਘੱਟ ਇਕ ਖ਼ੁਰਾਕ ਲਗਾਈ ਜਾਣੀ ਯਕੀਨੀ

NRI Post Desk · 1989 ਦਿਨ ਪਹਿਲਾਂ · ਅੱਪਡੇਟ 1989 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ 'ਚ ਵੀਕਐਂਡ ਕਰਫਿਊ ਲਈ ਨਵੀ ਹਦਾਇਤਾਂ ਜਾਰੀ
📷 NRI Post Desk

ਲੁਧਿਆਣਾ (ਦੇਵ ਇੰਦਰਜੀਤ) : ਹਿਦਾਇਤਾਂ ਮੁਤਾਬਕ ਸਾਰੇ ਰੈਸਟੋਰੈਂਟ (ਸਣੇ ਹੋਟਲ), ਕੈਫ਼ੇ, ਕਾਫੀ ਦੁਕਾਨਾਂ, ਹਲਵਾਈ ਫਾਸਟ ਫੂਡ ਆਊਟਲੈਟਸ ਆਦਿ ਸਿਨੇਮਾ, ਜਿਮ, ਅਜਾਇਬ ਘਰ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਅਨੁਸਾਰ ਖੋਲ੍ਹਿਆ ਜਾਏਗਾ। ਇਹ ਸ਼ਰਤ ਲਗਾਈ ਗਈ ਹੈ ਕਿ ਸਬੰਧਤ ਇਕਾਈਆਂ ਦੇ ਅਧੀਨ ਸਾਰੇ ਕਰਮਚਾਰੀਆਂ ਦੇ ਕੋਵਿਡ ਟੀਕਾਕਰਣ ਦੀ ਘੱਟੋ-ਘੱਟ ਇਕ ਖ਼ੁਰਾਕ ਲਗਾਈ ਜਾਣੀ ਯਕੀਨੀ ਬਣਾਈ ਗਈ ਹੋਵੇ।

ਸੰਬੰਧਿਤ ਖ਼ਬਰਾਂ

ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਬਾਰ, ਪੱਬ ਅਤੇ ਅਹਾਤੇ ਬੰਦ ਰਹਿਣਗੇ। ਜ਼ਿਲ੍ਹੇ ਵਿਚ ਸਾਰੇ ਵਿਦਿਅਕ ਅਦਾਰੇ (ਸਕੂਲ, ਕਾਲਜ) ਅਗਲੇ ਹੁਕਮਾਂ ਤੱਕ ਲਈ ਬੰਦ ਰਹਿਣਗੇ। ਜ਼ਿਲ੍ਹੇ ਵਿਚ ਵਿਆਹ ਅਤੇ ਅੰਤਿਮ ਸੰਸਕਾਰ, ਹੋਰ ਸਮਾਗਮਾਂ ਵਿਚ 50 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਇਜਾਜ਼ਤ ਨਹੀਂ ਹੋਵੇਗੀ।

ਭਾਵੇਂ ਸੂਬੇ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਗਈ ਹੈ ਪਰ ਇਸ ਦੇ ਬਾਵਜੂਦ ਲੁਧਿਆਣਾ ਪ੍ਰਸ਼ਾਸਨ ਨੇ ਵੀਕੈਂਡ ਕਰਫਿਊ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਚੱਲਦੇ ਲੁਧਿਆਣਾ ਦੇ ਡੀ. ਸੀ. ਨੇ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਮੁਤਾਬਕ ਜਿੱਥੇ ਐਤਵਾਰ ਦਾ ਕਰਫਿਊ (ਸ਼ਨੀਵਾਰ ਰਾਤ 8 ਵਜੇ ਤੋਂ ਸ਼ੁਰੂ ਹੋਵੇਗਾ) ਜੋ ਕਿ ਸੋਮਵਾਰ ਸਵੇਰੇ ਪੰਜ ਵਜੇ ਤਕ ਲਾਗੂ ਰਹੇਗਾ, ਉਥੇ ਹੀ ਰੋਜ਼ਾਨਾ ਦਾ ਨਾਈਟ ਕਰਫਿਊ ਹੁਣ ਰਾਤ 8 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਈ ਲੱਗਿਆ ਕਰੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!