|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ-ਭਾਰਤ ਵਪਾਰ 'ਚ ਨਵੀਂ ਹਲਚਲ, ਡੀਲ ਨੂੰ ਮਿਲ ਸਕਦਾ ਵੱਡਾ ਬੂਸਟ!

ਟੋਰਾਂਟੋ (ਪਾਇਲ): ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਹਫ਼ਤੇ ਦੇ ਅਖੀਰ ਵਿਚ ਦੱਖਣੀ ਅਫਰੀਕਾ ਵਿਚ ਜੀ20 ਸਿਖਰ ਵਾਰਤਾ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ

NRI Post Desk · 369 ਦਿਨ ਪਹਿਲਾਂ · ਅੱਪਡੇਟ 369 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ-ਭਾਰਤ ਵਪਾਰ 'ਚ ਨਵੀਂ ਹਲਚਲ, ਡੀਲ ਨੂੰ ਮਿਲ ਸਕਦਾ ਵੱਡਾ ਬੂਸਟ!
📷 NRI Post Desk

ਟੋਰਾਂਟੋ (ਪਾਇਲ): ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਮਵਾਰ ਨੂੰ ਕਿਹਾ ਕਿ ਦੋ ਸਾਲਾਂ ਦੇ ਤਣਾਅਪੂਰਨ ਸਬੰਧਾਂ ਮਗਰੋਂ ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਨੂੰ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਆਨੰਦ ਦਾ ਇਹ ਬਿਆਨ ਹਫ਼ਤੇ ਦੇ ਅਖੀਰ ਵਿਚ ਦੱਖਣੀ ਅਫਰੀਕਾ ਵਿਚ ਜੀ20 ਸਿਖਰ ਵਾਰਤਾ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਦਰਮਿਆਨ ਹੋਈ ਬੈਠਕ ਤੋਂ ਬਾਅਦ ਆਇਆ ਹੈ।

ਸੰਬੰਧਿਤ ਖ਼ਬਰਾਂ

ਬੈਠਕ ਵਿਚ ਦੋਵਾਂ ਆਗੂਆਂ ਨੇ ਇਕ ਨਵੇਂ ਵਪਾਰ ਸਮਝੌਤੇ ਲਈ ਗੱਲਬਾਤ ਮੁੜ ਸ਼ੁਰੂ ਕਰਨ ਬਾਰੇ ਸਹਿਮਤੀ ਦਿੱਤੀ ਹੈ। ਆਨੰਦ ਨੇ ਇਸ ਖ਼ਬਰ ਏਜੰਸੀ ਨੂੰ ਟੈਲੀਫੋਨ ’ਤੇ ਦਿੱਤੇ ਇੰਟਰਵਿਊ ਵਿਚ ਕਿਹਾ ਕਿ ਦੋਵੇਂ ਆਗੂ ਇਸ ਗੱਲ ’ਤੇ ਦ੍ਰਿੜ ਸਨ ਕਿ ਇਹ ਕੰਮ ਜਲਦੀ ਤੋਂ ਜਲਦੀ ਪੂਰਾ ਹੋਵੇ। ਕਾਰਨੀ ਅਗਲੇ ਸਾਲ ਦੀ ਸ਼ੁਰੂਆਤ ਵਿਚ ਭਾਰਤ ਦੀ ਯਾਤਰਾ ਕਰਨਗੇ। ਆਨੰਦ ਨੇ ਅਗਲੇ ਦਹਾਕੇ ਵਿਚ ਗੈਰ ਅਮਰੀਕੀ ਵਪਾਰ ਨੂੰ ਦੁੱਗਣਾ ਕਰਨ ਦੇ ਕਾਰਨੀ ਦੇ ਟੀਚੇ ਦਾ ਜ਼ਿਕਰ ਕੀਤਾ। ਕੈਨੇਡਾ ਵਿਸ਼ਵ ਦੇ ਉਨ੍ਹਾਂ ਕੁਝ ਦੇਸ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦਾ ਅਰਥਚਾਰਾ ਵਪਾਰ ’ਤੇ ਨਿਰਭਰ ਹੈ ਤੇ ਕੈਨੇਡਾ ਦਾ 75 ਫੀਸਦ ਤੋਂ ਵਧ ਬਰਾਮਦ ਅਮਰੀਕਾ ਨੂੰ ਜਾਂਦੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!