|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੈਸਟੋਰੈਂਟ, ਕਲੱਬ, ਅਤੇ ਹੋਰ ਖਾਣ-ਪੀਣ ਵਾਲੇ ਸਥਾਨਾਂ ਨੂੰ ਖੋਲਣ ਲਈ ਨਵੇਂ ਹੁਕਮ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਧਾਰਾ 144 ਦੇ ਅਧੀਨ ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਹੁਣ ਸਾਰੇ ਰੈਸਟੋਰੈਂਟ, ਕਲੱਬ, ਬਾਰ ਪੱਬ ਅਤੇ ਅਜਿਹੇ ਹੀ ਹੋਰ ਖਾਣ-ਪੀਣ ਵਾਲੇ ਸਥਾਨਾਂ 'ਤੇ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੈਸਟੋਰੈਂਟ, ਕਲੱਬ, ਅਤੇ ਹੋਰ ਖਾਣ-ਪੀਣ ਵਾਲੇ ਸਥਾਨਾਂ ਨੂੰ ਖੋਲਣ ਲਈ ਨਵੇਂ ਹੁਕਮ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਡਿਪਟੀ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਧਾਰਾ 144 ਦੇ ਅਧੀਨ ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਹੁਣ ਸਾਰੇ ਰੈਸਟੋਰੈਂਟ, ਕਲੱਬ, ਬਾਰ ਪੱਬ ਅਤੇ ਅਜਿਹੇ ਹੀ ਹੋਰ ਖਾਣ-ਪੀਣ ਵਾਲੇ ਸਥਾਨਾਂ 'ਤੇ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ 'ਚ ਦਾਖ਼ਲ ਨਹੀਂ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਿਨ੍ਹਾਂ ਦੇ ਕੋਲ ਵੀ ਲਾਇਸੈਂਸ ਹੈ, ਅੱਧੀ ਰਾਤ 12 ਵਜੇ ਤੱਕ ਪੂਰਨ ਰੂਪ ਨਾਲ ਬੰਦ ਹੋ ਜਾਣੇ ਚਾਹੀਦੇ ਹਨ। ਜੇਕਰ ਸ਼ਰਾਬ ਦੀ ਦੁਕਾਨ ਦੇ ਨਾਲ ਕੋਈ ਅਹਾਤਾ ਲੱਗਦਾ ਹੈ ਕਿ ਤਾਂ ਉਹ ਵੀ ਲਾਇਸੈਂਸ 'ਚ ਦਰਜ ਸ਼ਰਤਾਂ ਮੁਤਾਬਕ ਰਾਤ 11 ਵਜੇ ਨੂੰ ਪੂਰਨ ਰੂਪ ਨਾਲ ਬੰਦ ਹੋਏ ਚਾਹੀਦੇ ਹਨ।

ਆਵਾਜ਼ ਵਾਲੇ ਸਾਧਨ ਜਿਵੇਂ ਡੀ. ਜੇ, ਲਾਈਵ ਆਰਕੈਸਟਰਾ ਸਿੰਗਰਜ਼ ਆਦਿ ਰਾਤ 10 ਵਜੇ ਬੰਦ ਹੋ ਜਾਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ ਇਹ ਹੁਕਮ 6 ਮਈ 2022 ਤੱਕ ਲਾਗੂ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!