|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Xiaomi Mi Note 10 ਦੇ ਇਹ ਫ਼ੀਚਰ ਬਣਾਉਂਦੇ ਹਨ ਦਮਦਾਰ, ਅਗਲੇ ਮਹੀਨੇ ਹੋਵੇਗਾ ਲਾਂਚ

ਮੀਡੀਆ ਡੈਸਕ: ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi ਜਲਦ ਹੀ ਭਾਰਤੀ ਬਾਜ਼ਾਰ 'ਚ ਆਪਣੇ ਇਕ ਹੋਰ ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਸ ਸਮਾਰਟਫੋਨ ਨੂੰ Mi Note ਸੀਰੀਜ਼ ਦੇ ਤਹਿਤ ਲਾਂਚ ਕੀਤਾ ਜਾ ਸਕਦਾ ਹੈ। ਕੰੰਪਨੀ ਨੇ ਆਪਣੀ ਇਸ ਸੀਰੀਜ਼ 'ਚ ਪਿਛਲੇ ਕਈ ਸਾਲਾਂ ਤੋਂ ਕੋਈ ਵੀ ਸਮਾਰਟਫੋਨ ਲਾਂਚ ਨਹੀਂ ਕੀਤਾ। ਇਸ ਸੀਰੀਜ਼ ਦੇ ਤਹਿਤ ਕੰਪਨੀ Mi Note10 ਨੂੰ ਲਾਂਚ ਕਰਨ ਵਾਲੀ ਹੈ।

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ: ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ Xiaomi ਜਲਦ ਹੀ ਭਾਰਤੀ ਬਾਜ਼ਾਰ 'ਚ ਆਪਣੇ ਇਕ ਹੋਰ ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਇਸ ਸਮਾਰਟਫੋਨ ਨੂੰ Mi Note ਸੀਰੀਜ਼ ਦੇ ਤਹਿਤ ਲਾਂਚ ਕੀਤਾ ਜਾ ਸਕਦਾ ਹੈ। ਕੰੰਪਨੀ ਨੇ ਆਪਣੀ ਇਸ ਸੀਰੀਜ਼ 'ਚ ਪਿਛਲੇ ਕਈ ਸਾਲਾਂ ਤੋਂ ਕੋਈ ਵੀ ਸਮਾਰਟਫੋਨ ਲਾਂਚ ਨਹੀਂ ਕੀਤਾ। ਇਸ ਸੀਰੀਜ਼ ਦੇ ਤਹਿਤ ਕੰਪਨੀ Mi Note10 ਨੂੰ ਲਾਂਚ ਕਰਨ ਵਾਲੀ ਹੈ। ਇਸ ਸਮਾਰਟਫੋਨ ਨੂੰ ਅਗਲੇ ਸਾਲ ਦੇ ਸ਼ੁਰੂਆਤੀ ਮਹੀਨੇ 'ਚ ਹੀ ਲਾਂਚ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਨੂੰ ਕੰਪਨੀ ਦੀ ਪਿਛਲੇ Redmi K20 ਸੀਰੀਜ਼ ਦੇ ਤਹਿਤ ਹੀ ਅਪਰ ਮਿਡ ਬਜਟ ਰੇਂਜ 'ਚ ਲਾਂਚ ਕੀਤਾ ਜਾ ਸਕਦਾ ਹੈ। ਨਾਲ ਹੀ ਨਾਲ ਇਸ 'ਚ ਕਈ ਨਵੇਂ ਫ਼ੀਚਰਜ਼ ਵੀ ਦਿੱਤੇ ਜਾ ਸਕਦੇ ਹਨ।

MIUI 11

ਇਸ ਸਮਾਰਟਫੋਨ ਨੂੰ ਆਊਟ ਦ ਬਾਕਸ MIUI 11 ਅਪਰੇਟਿੰਗ ਸਿਸਟਮ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਇਹ ਐਂਡਰਾਇਡ 9 ਪਾਈ 'ਤੇ ਅਧਾਰਿਤ ਅਪਰੇਟਿੰਗ ਸਿਸਟਮ ਦੇ ਨਾਲ ਆਵੇਗਾ।

AMOLED ਡਿਸਪਲੇਅ

ਇਸ ਸਮਾਰਟਫੋਨ ਨੂੰ 6.47 ਇੰਚ ਦੀ ਐੱਚਡੀ+AMOLED ਡਿਸਪਲੇਅ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ।

SD 730G ਚਿਪਸੈੱਟ ਪ੍ਰੋਸੈਸਰ

ਇਸ ਸਮਾਰਟਫੋਨ ਨੂੰ ਕਵਾਲਕਾਮ ਦੇ ਲੇਟੈਸਟ ਅੋਕਟਾ-ਕੋਰ ਸਨੈਪਡ੍ਰੈਗਨ 730 ਜੀ ਚਿਪਸੈੱਟ ਦੇ ਨਾਲ ਲਾਂਚ ਕੀਤਾ ਜਾ ਸਕਦਾ ਹੈ। ਇਸ ਦੇ ਪ੍ਰੋਸੈਸਰ 'ਚ 618 ਡੀਪੀਯੂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਸਟੋਰੇਜ

ਇਹ ਸਮਾਰਟਫੋਨ ਦੋ ਸਟੋਰੇਜ ਆਪਸ਼ਨ 6GB+128GB ਤੇ 8GB+256GB 'ਚ ਲਾਂਚ ਕੀਤਾ ਜਾ ਸਕਦਾ ਹੈ। ਫੋਨ 'ਚ ਐਕਸਟਰਨਲ ਸਟੋਰੇਜ ਸਪੋਰਟ ਵੀ ਦਿੱਤੀ ਜਾ ਸਕਦੀ ਹੈ।

108MP ਪੇਂਟਾ ਕੈਮਰਾ

ਫੋਨ ਦੇ ਕੈਮਰਾ ਫ਼ੀਚਰਜ਼ ਦੀ ਗੱਲ ਕਰੀਏ ਤਾਂ ਇਸ 'ਚ 108 ਮੈਗਾਪਿਕਸਲ ਦਾ ਪ੍ਰਾਇਮਰੀ ਸੈਂਸਰ ਦਿੱਤਾ ਜਾ ਸਕਦਾ ਹੈ, ਜੋ ਕਿ Samsung HMX ਸੈਂਸਰ ਤੋਂ ਲੈਸ ਹੋਵੇਗਾ। ਫੋਨ 'ਚ ਚਾਰ ਤੇ ਹੋਰ ਰੀਅਰ ਕੈਮਰੇ ਦਿੱਤੇ ਜਾ ਸਕਦੇ ਹਨ। ਇਸ 'ਚ 12 ਮੈਗਾਪਿਕਸਲ ਦਾ ਡਿਊਲ ਪਿਕਸਲ ਸੈਂਸਰ, 5 ਮੈਗਾਪਿਕਸਲ ਦਾ ਟੈਲੀਫੋਟੋ ਲੈਂਜ਼, 20 ਮੈਗਾਪਿਕਸਲ ਦਾ ਵਾਈਡ ਐਂਗਲ ਲੈਂਜ਼ ਤੇ 2 ਮੈਗਾਪਿਕਸਲ ਦਾ ਮੈਕਰੋ ਕੈਮਰਾ ਦਿੱਤਾ ਜਾ ਸਕਦਾ ਹੈ। ਫੋਨ ਦੇ ਫ੍ਰੰਟ 'ਤੇ ਸੈਲਫੀ ਲਈ 32 ਮੈਗਾਪਿਕਸਲ ਦਾ ਸੈਂਸਰ ਦਿੱਤਾ ਜਾ ਸਕਦਾ ਹੈ।

ਦਮਦਾਰ ਬੈਟਰੀ

ਫੋਨ 'ਚ 5,260 ਐਮਏਐੱਚ ਦੀ ਦਮਦਾਰ ਬੈਟਰੀ 30W ਦੀ ਫਾਸਟ ਚਾਰਜਿੰਗ ਸਪੋਰਟ ਦੇ ਨਾਲ ਦਿੱਤੀ ਜਾ ਸਕਦੀ ਹੈ। ਨਾਲ ਹੀ ਨਾਲ ਫੋਨ 'ਚ USB Type C, NFC ਵਰਗੇ ਫ਼ੀਚਰਜ਼ ਵੀ ਦਿੱਤੇ ਜਾ ਸਕਦੇ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!