|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਪੂਰਥਲਾ ਬੇਅਦਬੀ ਮਾਮਲੇ 'ਚ ਆਇਆ ਨਵਾਂ ਮੋੜ; ਗੁਰਦੁਆਰੇ ਦਾ ਮੁੱਖ ਸੇਵਾਦਾਰ ਕਤਲ ਦੇ ਦੋਸ਼ 'ਚ ਗ੍ਰਿਫਤਾਰ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁੱਕਰਵਾਰ ਨੂੰ ਇਹ ਐਲਾਨ ਕਰਨ ਤੋਂ ਤੁਰੰਤ ਬਾਅਦ ਕਿ ਕਪੂਰਥਲਾ ਜ਼ਿਲ੍ਹੇ ਦੇ ਗੁਰਦੁਆਰੇ 'ਚ ਪਿਛਲੇ ਐਤਵਾਰ ਨੂੰ ਕੋਈ ਬੇਅਦਬੀ ਨਹੀਂ ਹੋਈ ਜਿਸ 'ਚ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਤੇ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿ

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਪੂਰਥਲਾ ਬੇਅਦਬੀ ਮਾਮਲੇ 'ਚ ਆਇਆ ਨਵਾਂ ਮੋੜ; ਗੁਰਦੁਆਰੇ ਦਾ ਮੁੱਖ ਸੇਵਾਦਾਰ ਕਤਲ ਦੇ ਦੋਸ਼ 'ਚ ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁੱਕਰਵਾਰ ਨੂੰ ਇਹ ਐਲਾਨ ਕਰਨ ਤੋਂ ਤੁਰੰਤ ਬਾਅਦ ਕਿ ਕਪੂਰਥਲਾ ਜ਼ਿਲ੍ਹੇ ਦੇ ਗੁਰਦੁਆਰੇ 'ਚ ਪਿਛਲੇ ਐਤਵਾਰ ਨੂੰ ਕੋਈ ਬੇਅਦਬੀ ਨਹੀਂ ਹੋਈ ਜਿਸ 'ਚ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਤੇ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਦੁਆਰੇ ਦੇ ਮੁੱਖ ਸੇਵਾਦਾਰ ਨੂੰ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰੇ 'ਚ ਬੇਅਦਬੀ ਦੇ ਕੋਈ ਸਬੂਤ ਨਹੀਂ ਮਿਲੇ ਹਨ। ਮਾਰੇ ਗਏ ਨੌਜਵਾਨ ਨੇ ਕੋਈ ਬੇਅਦਬੀ ਨਹੀਂ ਕੀਤੀ ਸੀ। ਚੰਨੀ ਨੇ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਐੱਫਆਈਆਰ 'ਚ ਸੋਧ ਕੀਤੀ ਜਾਵੇਗੀ ਤੇ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਕਪੂਰਥਲਾ ਪੁਲਿਸ, ਜੋ ਕਿ ਬੇਅਦਬੀ ਦਾ “ਕੋਈ ਦਿਖਾਈ ਦੇਣ ਵਾਲਾ ਨਿਸ਼ਾਨ” ਨਹੀਂ ਮੰਨ ਰਹੀ ਸੀ, ਨੇ ਹਰਕਤ 'ਚ ਆਉਂਦਿਆਂ ਗੁਰਦੁਆਰੇ ਦੇ ਸੇਵਾਦਾਰ ਅਮਰਜੀਤ ਸਿੰਘ ਨੂੰ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ।

ਪੁਲਿਸ ਨੂੰ ਸ਼ੱਕ ਹੈ ਕਿ ਮਰਨ ਵਾਲਾ 20 ਸਾਲ ਦਾ ਹੈ, ਚੋਰੀ ਕਰਨ ਦੇ ਇਰਾਦੇ ਨਾਲ ਗੁਰਦੁਆਰੇ ਆਇਆ ਸੀ। ਅਮਰਜੀਤ ਸਿੰਘ ਨੂੰ ਕਪੂਰਥਲਾ ਪੁਲਿਸ ਨੇ ਇਸ ਵਾਰਾਦਾਤ ਵਾਲੇ ਦਿਨ ਹਿਰਾਸਤ 'ਚ ਲਿਆ ਸੀ ਪਰ ਕਾਨੂੰਨ ਪ੍ਰਬੰਧਾਂ ਦੀ ਸਥਿਤੀ ਨੂੰ ਟਾਲਣ ਲਈ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!