|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਰਨਤਾਰਨ ਦੇ ਇਕ ਨਿੱਜੀ ਹਸਪਤਾਲ 'ਚ ਨਵਜਾਤ ਦੀ ਮੌਤ, ਹੰਗਾਮਾ ਖੜ੍ਹਾ

ਤਰਨਤਾਰਨ : ਤਰਨਤਾਰਨ ਦੇ ਇਕ ਨਿੱਜੀ ਹਸਪਤਾਲ 'ਚ ਨਵਜਾਤ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਬੱਚੇ ਦੀ ਮੌਤ ਅਣਗਹਿਲੀ ਕਾਰਨ ਹੋਈ ਹੈ। ਇਸ ਕਾਰਨ ਹਸਪਤਾਲ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਤੇ ਸਿਹਤ ਵਿਭਾਗ ਨੂੰ ਸ਼ਿਕਾਇਤ ਵੀ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਡੁ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ : ਤਰਨਤਾਰਨ ਦੇ ਇਕ ਨਿੱਜੀ ਹਸਪਤਾਲ 'ਚ ਨਵਜਾਤ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਬੱਚੇ ਦੀ ਮੌਤ ਅਣਗਹਿਲੀ ਕਾਰਨ ਹੋਈ ਹੈ। ਇਸ ਕਾਰਨ ਹਸਪਤਾਲ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਤੇ ਸਿਹਤ ਵਿਭਾਗ ਨੂੰ ਸ਼ਿਕਾਇਤ ਵੀ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਡੁੱਗਰੀ ਵਾਸੀ ਸਤਨਾਮ ਅਲੀ ਨੇ ਦੱਸਿਆ ਕਿ ਉਕਤ ਹਸਪਤਾਲ 'ਚ ਵੱਡੇ ਆਪ੍ਰਰੇਸ਼ਨ ਨਾਲ ਬੱਚੇ ਨੇ ਜਨਮ ਲਿਆ ਸੀ ਅਤੇ ਡਾਕਟਰਾਂ ਨੇ ਪੰਜ ਮਿੰਟ ਬਾਅਦ ਹੀ ਬੱਚੇ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਉਸ ਨੂੰ ਕਿਸੇ ਹੋਰ ਹਸਪਤਾਲ ਲਿਆਜਣ ਲਈ ਕਹਿ ਦਿੱਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੋਸ਼ ਲਗਾਇਆ ਕਿ ਹਸਪਤਾਲ ਵੱਲੋਂ ਆਕਸੀਜਨ ਦਾ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਾਰਨ ਬੱਚੇ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਹਸਪਤਾਲ ਦੇ ਬਾਹਰ ਰੋਸ ਜ਼ਾਹਰ ਕਰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੂੰ ਸ਼ਿਕਾਇਤ ਦੇ ਕੇ ਹਸਪਤਾਲ ਖ਼ਿਲਾਫ਼ ਕਾਰਵਾਈ ਲਈ ਮੰਗ ਕੀਤੀ ਹੈ। ਜਦੋਂਕਿ ਇਕ ਸ਼ਿਕਾਇਤ ਉਨ੍ਹਾਂ ਨੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੂੰ ਵੀ ਦਿੱਤੀ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਨਿੱਚਰਵਾਰ ਨੂੰ ਛੁੱਟੀ ਹੋਣ ਕਾਰਨ ਸ਼ਿਕਾਇਤ 'ਤੇ ਅਗਲੀ ਕਾਰਵਾਈ ਸੋਮਵਾਰ ਨੂੰ ਹੋ ਸਕੇਗੀ। ਜਦੋਂਕਿ ਨਿੱਜੀ ਹਸਪਤਾਲ ਪਹੁੰਚੇ ਥਾਣਾ ਸਿਟੀ ਦੇ ਡਿਊਟੀ ਅਫਸਰ ਏਐੱਸਆਈ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਸ਼ਿਕਾਇਤ ਲੈ ਲਈ ਗਈ ਹੈ। ਜਾਂਚ ਤੋਂ ਬਾਅਦ ਜੋ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!