|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਵਲ ਸਿੰਘ ਢਿੱਲੋਂ ਦੀ ਬਰਨਾਲਾ 'ਚ ਕਮਾਂਡ ਸੰਭਾਲਣਗੇ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਕਾਂਗਰਸ 'ਚ ਸ਼ਾਮਲ

ਬਰਨਾਲਾ : ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਦਿਨ ਚੜ੍ਹਦੇ ਹੀ ਕਾਂਗਰਸ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਲੀਸ਼ਾਨ ਕੋਠੀ 'ਚ ਹੋਈ ਬੰਦ ਕਮਰਾ ਬੈਠਕ ਕੀਤੀ। ਜਿਸ ਤੋਂ ਬਾਅਦ ਕ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ : ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸ਼ੁੱਕਰਵਾਰ ਦਿਨ ਚੜ੍ਹਦੇ ਹੀ ਕਾਂਗਰਸ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਲੀਸ਼ਾਨ ਕੋਠੀ 'ਚ ਹੋਈ ਬੰਦ ਕਮਰਾ ਬੈਠਕ ਕੀਤੀ। ਜਿਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੇ ਫ਼ਰਜ਼ੰਦ ਕਰਨ ਢਿੱਲੋਂ ਆਪਣੇ ਨਾਲ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਉਸ ਦੇ ਸਾਥੀਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵੱਲ ਕੂਚ ਕਰ ਗਏ। ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਦੁਪਹਿਰ ਸਿਰੋਪਾ ਲੈ ਕੇ ਕਾਂਗਰਸ ਪਾਰਟੀ ਚ ਸ਼ਾਮਲ ਹੋ ਕੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ 'ਚ ਕਮਾਂਡ ਸੰਭਾਲਣਗੇ।

ਸੰਬੰਧਿਤ ਖ਼ਬਰਾਂ

ਇਸ ਮੌਕੇ ਕਾਲਾ ਢਿੱਲੋਂ ਨੇ ਕਿਹਾ ਕਿ ਜਲਦੀ ਹੀ ਉਹ ਸੈਂਕੜਿਆਂ ਦੀ ਤਦਾਦ ਵਿਚ ਆਪਣੇ ਆਗੂ ਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨਗੇ। ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਚੋਣ ਮੁਹਿੰਮ ਨੂੰ ਸਿਖਰਾਂ 'ਤੇ ਲਿਜਾਣ ਵਿਚ ਕਾਲਾ ਢਿੱਲੋਂ ਦਾ ਅਹਿਮ ਰੋਲ ਰਿਹਾ ਹੈ। ਇੰਨਾ ਹੀ ਨਹੀਂ ਵਿਧਾਨ ਸਭਾ ਚੋਣਾਂ 'ਚ ਜਿੱਥੇ ਤਿੰਨੋਂ ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਪਾਉਣ ਵਿਚ ਕਾਲੇ ਢਿੱਲੋਂ ਦਾ ਵੱਡਾ ਰੋਲ ਰਿਹਾ ਉੱਥੇ ਉਨ੍ਹਾਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਨੌਜਵਾਨ ਆਪ ਆਗੂ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਨੂੰ ਆਪਣੇ ਹੱਥੀਂ ਤੋਰਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਜਿਤਾ ਕੇ ਵਿਧਾਇਕ ਬਣਾ ਭੇਜਿਆ। ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।

ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਉਸ ਤੋਂ ਉਪਰੰਤ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਉਹ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਉਨ੍ਹਾਂ ਦੀ ਨਵੀਂ ਪਾਰਟੀ ਪੰਜਾਬ ਏਕਤਾ ਦੇ ਪੰਜਾਬ ਪੱਧਰ ਦੇ ਆਗੂ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਬਣੇ। ਕਾਲਾ ਢਿੱਲੋਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਜਿੱਥੇ ਗਠਜੋੜ ਜਮਹੂਰੀਅਤ ਦੇ ਉਮੀਦਵਾਰ ਜੱਸੀ ਜਸਰਾਜ ਦੀ ਬਰਨਾਲੇ 'ਚੋਂ ਠਹਿਰ ਖ਼ਤਮ ਹੋ ਗਈ ਹੈ ਉੱਥੇ ਉਨ੍ਹਾਂ ਲਈ ਚੋਣਾਂ 'ਚ ਵੱਡਾ ਸੰਕਟ ਪੈਦਾ ਹੋ ਗਿਆ ਹੈ। ਕੇਵਲ ਸਿੰਘ ਢਿੱਲੋਂ ਵੱਲੋਂ ਕਾਲਾ ਢਿੱਲੋਂ ਨੂੰ ਪਾਰਟੀ 'ਚ 'ਜੀ ਆਇਆਂ' ਕਹਿੰਦਿਆਂ ਆਪਣੀ ਚੋਣ ਮੁਹਿੰਮ ਨੂੰ ਸਿਖ਼ਰ 'ਤੇ ਲਿਜਾਣ ਲਈ ਵੱਡੀ ਜ਼ਿੰਮੇਵਾਰੀ ਦਿੱਤੀ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!