ਫਾਜ਼ਿਲਕਾ : ਨਰਮਾ ਪੱਟੀ ਵਿਚ ਚਿੱਟੇ ਸੋਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਮਹਿਕਮੇ ਵੱਲੋਂ ਯਤਨ ਕੀਤੇ ਜਾ ਰਹੇ ਹਨ। ਮਹਿਕਮੇ ਵੱਲੋਂ ਮਾਲਵਾ ਪੱਟੀ ਤੇ 7 ਜ਼ਿਲ੍ਹਿਆਂ ਵਿਚ 10 ਲੱਖ ਏਕੜ (4 ਲੱਖ ਹੈਕਟੇਅਰ) ਰਕਬੇ 'ਤੇ ਨਰਮੇ ਦੀ ਫ਼ਸਲ ਦੀ ਪੈਦਾਵਾਰ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿੱਚੋਂ 3 ਲੱਖ 39 ਹਜ਼ਾਰ 336 ਹੈਕਟੇਅਰ ਟੀਚਾ ਪੂਰਾ ਕੀਤਾ ਜਾ ਚੁੱਕਿਆ ਹੈ। ਇਹ ਜਾਣਕਾਰੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਤੰਤਰ ਕੁਮਾਰ ਐਰੀ ਨੇ ਇੱਥੇ 7 ਜ਼ਿਲ੍ਹਿਆਂ ਦੇ ਖੇਤੀਬਾੜੀ ਮਹਿਕਮੇ ਦੇ ਅਫਸਰਾਂ ਨਾਲ ਮੀਟਿੰਗ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਟੀਚਿਆਂ ਨੂੰ ਪੂਰਾ ਕਰਨ ਲਈ ਸਮੂਹ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਖੇਤੀਬਾੜੀ ਵਿਭਾਗ ਦਾ ਮਕਸਦ ਨਰਮੇ ਦੀ ਫ਼ਸਲ ਨੂੰ ਮੁੜ ਤੋਂ ਸੁਰਜੀਤ ਕਰਨਾ ਹੈ। ਮੀਟਿੰਗ ਵਿਚ ਉਨ੍ਹਾਂ ਨਾਲ ਪਰਮਿੰਦਰ ਸਿੰਘ, ਜਾਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ ਵਿਸਥਾਰ), ਪੰਜਾਬ ਤੇ ਕਪਾਹ ਪੱਟੀ ਵਾਲੇ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮਾਨਸਾ, ਸੰਗਰੂਰ, ਬਰਨਾਲਾ ਤੇ ਮੋਗਾ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਨੇ ਅਫਸਰਾਂ ਨੂੰ ਆਪਣੇ ਜ਼ਿਲਿ੍ਹਆਂ ਲਈ ਦਿੱਤੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਦੋ ਜੋ ਜ਼ਿਲ੍ਹਾ ਵਾਰ ਟੀਚਾ ਮਿੱਥਿਆ ਗਿਆ ਹੈ, ਨੂੰ ਹਰ ਹਾਲਤ ਵਿਚ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 90 ਹਜ਼ਾਰ ਹੈਕਟਰੇਅਰ ਰਕਬੇ ਹੇਠ ਨਰਮੇ ਦੀ ਫ਼ਸਲ ਦੀ ਬਿਜਾਈ ਕੀਤੀ ਜਾਵੇਗੀ। ਜ਼ਿਲ੍ਹੇ ਵਿਚ ਇਸ ਸਬੰਧੀ ਹੁਣ ਤਕ ਦੀ ਕਾਰਵਾਈ ਦਾ ਰੀਵਿਊ ਕੀਤਾ ਗਿਆ।
ਮੀਟਿੰਗ ਵਿਚ ਹਾਜ਼ਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬਲਾਕ ਖੇਤੀਬਾੜੀ ਅਫ਼ਸਰ ਤੇ ਸਰਕਲ ਇੰਚਾਰਜ ਖੇਤੀਬਾੜੀ ਵਿਕਾਸ ਅਫ਼ਸਰ/ਖੇਤੀਬਾੜੀ ਉਪ ਨਿਰੀਖਕਾਂ ਨੂੰ ਹਦਾਇਤ ਕੀਤੀ ਕਿ ਹਫ਼ਤੇ ਦੇ ਅੰਦਰ-ਅੰਦਰ ਮਿੱਥੇ ਗਏ ਟੀਚੇ ਪ੍ਰਰਾਪਤ ਕੀਤੇ ਜਾਣ। ਉਨ੍ਹਾਂ ਤੁਪਕਾ ਸਿੰਚਾਈ ਨਾਲ ਕੀਤੀ ਜਾ ਰਹੀ ਬਿਜਾਈ ਦੇ ਪਲਾਂਟ ਦਾ ਰੀਵਿਊ ਕੀਤਾ।
ਵੱਖ-ਵੱਖ ਜ਼ਿਲ੍ਹਿਆਂ 'ਚ ਨਰਮੇ ਹੇਠ ਮਿੱਥਿਆ ਗਿਆ ਟੀਚਾ ਰਕਬਾ ਹੈਕਟੇਅਰ 'ਚ
1. ਬਠਿੰਡਾ 140000
2. ਮਾਨਸਾ 80500
ਸੰਬੰਧਿਤ ਖ਼ਬਰਾਂ
3. ਫਾਜ਼ਿਲਕਾ 90000
4. ਮੁਕਤਸਰ ਸਾਹਿਬ 72000
5. ਫ਼ਰੀਦਕੋਟ 3000
6. ਬਰਨਾਲਾ 4000
7. ਸੰਗਰੂਰ 10000
8. ਮੋਗਾ 500 ਹੈਕਟੇਅਰ






