|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ Night Curfew ਦਾ ਸਮਾਂ ਬਦਲਿਆ

ਚੰਡੀਗੜ੍ਹ,(ਦੇਵ ਇੰਦਰਜੀਤ) :ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਸਖ਼ਤੀ ਕੀਤੀ ਜਾ ਸਕਦੀ ਹੈ ਕਿਉਂਕਿ ਕੋਰੋਨਾ ਹੁਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸੂਬੇ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਅਤੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਦਰ 5 ਫ਼ੀਸਦੀ ਤੋਂ ਪਾਰ ਜਾਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕ

NRI Post Desk · 2079 ਦਿਨ ਪਹਿਲਾਂ · ਅੱਪਡੇਟ 2079 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ Night Curfew ਦਾ ਸਮਾਂ ਬਦਲਿਆ
📷 NRI Post Desk

ਚੰਡੀਗੜ੍ਹ,(ਦੇਵ ਇੰਦਰਜੀਤ) :ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਸਖ਼ਤੀ ਕੀਤੀ ਜਾ ਸਕਦੀ ਹੈ ਕਿਉਂਕਿ ਕੋਰੋਨਾ ਹੁਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸੂਬੇ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਅਤੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਦਰ 5 ਫ਼ੀਸਦੀ ਤੋਂ ਪਾਰ ਜਾਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਨੀਤੀ 'ਤੇ ਫਿਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਕਪੂਰਥਲਾ, ਮੋਹਾਲੀ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ।

ਸੰਬੰਧਿਤ ਖ਼ਬਰਾਂ

ਹੁਣ ਤੱਕ ਸੂਬੇ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਬੀਤੇ ਦਿਨ ਸੂਬੇ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!