|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮਿਆਂਮਾਰ ਵਿਚ ਫ਼ੌਜੀ ਤਖ਼ਤਾ ਪਲਟ ਪ੍ਰਦਰਸ਼ਨ ਦੋਰਾਨ ਸੁਰੱਖਿਆ ਬਲਾਂ ਦੀ ਫਾਇਰਿੰਗ 'ਚ 9 ਲੋਕਾਂ ਦੀ ਮੌਤ

ਮਿਆਂਮਾਰ,(ਦੇਵ ਇੰਦਰਜੀਤ) :ਮਿਆਂਮਾਰ ਸੜਕਾਂ 'ਤੇ ਉਤਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਮੁੜ ਫਾਇਰਿੰਗ ਕੀਤੀ। ਇਸ ਵਿਚ 9 ਲੋਕਾਂ ਦੀ ਮੌਤ ਹੋ ਗਈ। ਇਸ ਦੇਸ਼ ਵਿਚ ਇਕ ਫਰਵਰੀ ਨੂੰ ਹੋਏ ਤਖ਼ਤਾ ਪਲਟ ਖ਼ਿਲਾਫ਼ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਵਿਚ ਹੁਣ ਤਕ 233 ਲੋਕਾਂ ਦੀ ਮੌਤ ਹੋਈ ਹੈ। ਉਧਰ, ਇੰਡੋਨੇਸ਼ੀਆ ਨੇ ਮਿਆਂਮਾਰ ਦੀ ਫ਼ੌਜ ਨੂੰ ਹਿੰਸਾ ਬੰਦ ਕਰਨ ਅਤ

NRI Post Desk · 2078 ਦਿਨ ਪਹਿਲਾਂ · ਅੱਪਡੇਟ 2078 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਿਆਂਮਾਰ,(ਦੇਵ ਇੰਦਰਜੀਤ) :ਮਿਆਂਮਾਰ ਸੜਕਾਂ 'ਤੇ ਉਤਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਮੁੜ ਫਾਇਰਿੰਗ ਕੀਤੀ। ਇਸ ਵਿਚ 9 ਲੋਕਾਂ ਦੀ ਮੌਤ ਹੋ ਗਈ। ਇਸ ਦੇਸ਼ ਵਿਚ ਇਕ ਫਰਵਰੀ ਨੂੰ ਹੋਏ ਤਖ਼ਤਾ ਪਲਟ ਖ਼ਿਲਾਫ਼ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਵਿਚ ਹੁਣ ਤਕ 233 ਲੋਕਾਂ ਦੀ ਮੌਤ ਹੋਈ ਹੈ। ਉਧਰ, ਇੰਡੋਨੇਸ਼ੀਆ ਨੇ ਮਿਆਂਮਾਰ ਦੀ ਫ਼ੌਜ ਨੂੰ ਹਿੰਸਾ ਬੰਦ ਕਰਨ ਅਤੇ ਲੋਕਤੰਤਰ ਨੂੰ ਬਹਾਲ ਕਰਨ ਦੀ ਅਪੀਲ ਕੀਤੀ ਹੈ। ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ ਇਸ ਤਰ੍ਹਾਂ ਦੀ ਅਪੀਲ ਕਰ ਚੁੱਕੇ ਹਨ।

ਸੰਬੰਧਿਤ ਖ਼ਬਰਾਂ

ਮੱਧ ਮਿਆਂਮਾਰ ਦੇ ਓਂਗਬਨ ਸ਼ਹਿਰ ਵਿਚ ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੜਕ ਤੋਂ ਹਟਾਉਣ ਦਾ ਯਤਨ ਕੀਤਾ। ਇਸ ਦੌਰਾਨ ਹੋਈ ਝੜਪ ਵਿਚ ਸੁਰੱਖਿਆ ਬਲਾਂ ਨੇ ਫਾਇਰਿੰਗ ਕਰ ਦਿੱਤੀ। ਓਂਗਬਨ ਦੇ ਅੰਤਿਮ ਸਸਕਾਰ ਸੇਵਾ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਠ ਲੋਕਾਂ ਦੀ ਮੌਤ ਹੋਈ। ਪੱਛਮ-ਉੱਤਰ ਲੋਈਕਾਵ ਸ਼ਹਿਰ ਵਿਚ ਵੀ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋਈ। ਮਿਆਂਮਾਰ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ਸਮੇਤ ਕਈ ਸ਼ਹਿਰਾਂ 'ਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ, ਸੱਤਾ ਤੋਂ ਲਾਂਭੇ ਕੀਤੀ ਗਈ ਸਰਬੋਤਮ ਨੇਤਾ ਆਂਗ ਸਾਨ ਸੂ ਕੀ ਦੀ ਪਾਰਟੀ ਨੈਸ਼ਨਲ ਲੀਗ ਫਾਰ ਡੈਮੋਕ੍ਰੇਸੀ ਦੇ ਬੁਲਾਰੇ ਨੂੰ ਗਿਰਫ੍ਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਫ਼ੌਜ ਇਕ ਫਰਵਰੀ ਨੂੰ ਐੱਨਐੱਲਡੀ ਦੀ ਸਰਕਾਰ ਦਾ ਤਖ਼ਤਾ ਪਲਟ ਕਰ ਕੇ ਸੱਤਾ 'ਤੇ ਕਾਬਜ਼ ਹੋ ਗਈ। ਤਦ ਤੋਂ ਆਂਗ ਸਾਨ ਸੂ ਕੀ ਸਮੇਤ ਕਈ ਚੋਟੀ ਦੇ ਨੇਤਾ ਹਿਰਾਸਤ ਵਿਚ ਹਨ। ਆਂਗ ਸਾਨ ਸੂ ਕੀ 'ਤੇ ਰਿਸ਼ਵਤ ਲੈਣ ਅਤੇ ਨਾਜਾਇਜ਼ ਤੌਰ 'ਤੇ ਸੰਚਾਰ ਉਪਕਰਨ ਦਰਾਮਦ ਕਰਨ ਦੇ ਦੋਸ਼ ਲਗਾਏ ਗਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮਿਆਂਮਾਰ ਵਿਚ ਫ਼ੌਜੀ ਤਖ਼ਤਾ ਪਲਟ ਪ੍ਰਦਰਸ਼ਨ ਦੋਰਾਨ ਸੁਰੱਖਿਆ ਬਲਾਂ ਦੀ ਫਾਇਰਿੰਗ 'ਚ 9 ਲੋਕਾਂ ਦੀ ਮੌਤ — NRI Post